Sandhia Vele Da Hukamnama Sri Darbar Sahib, Amritsar, Date 15 July 2019 Ang 718


Sandhya Wela Da HUKAMNAMA, Sri Darbar Sahib, Sri Anritsar, Ang 718, 15-July-2019


ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈ ॥੧॥ ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥

ਪਦਅਰਥ: ਕਉਨ ਕੋ = ਕਿਸ (ਮਨੁੱਖ) ਦਾ? ਕਲੰਮੁ = ਪਾਪ। ਕਉਨ…ਰਹਿਓ = ਕਿਸ ਮਨੁੱਖ ਦਾ ਪਾਪ ਰਹਿ ਗਿਆ? ਕਿਸੇ ਮਨੁੱਖ ਦਾ ਕੋਈ ਪਾਪ ਨਹੀਂ ਰਹਿ ਜਾਂਦਾ। (ਪਤਿਤ = ਵਿਕਾਰਾਂ ਵਿਚ) ਡਿੱਗੇ ਹੋਏ ਬੰਦੇ। ਭਏ = ਹੋ ਜਾਂਦੇ ਹਨ।੧।ਰਹਾਉ। ਰਾਮ ਸੰਗਿ = ਨਾਮ ਦੀ ਸੰਗਤਿ ਵਿਚ, ਪਰਮਾਤਮਾ ਦੇ ਚਰਨਾਂ ਵਿਚ ਜੁੜ ਕੇ। ਜਨ ਕਉ = ਦਾਸ ਨੂੰ। ਪ੍ਰਤਗਿਆ = ਨਿਸ਼ਚਾ। ਰਹੈ– ਰਹਿ ਗਿਆ ਹੈ, ਕੋਈ ਲੋੜ ਨਹੀਂ ਰਹੀ। ਕਾਹੇ ਕਉ = ਕਾਹਦੇ ਵਾਸਤੇ? ਜਾਈ = ਮੈਂ ਜਾਵਾਂ।੧। ਭਨਤਿ = ਆਖਦਾ ਹੈ। ਸੁਕ੍ਰਿਤ = ਚੰਗੀ ਕਰਣੀ ਵਾਲੇ। ਸੁਮਤਿ = ਚੰਗੀ ਮਤ ਵਾਲੇ। ਗੁਰਮਤਿ = ਗੁਰੂ ਦੀ ਮਤ ਲੈ ਕੇ ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ। ਰਾਮੁ ਕਹਿ = ਪ੍ਰਭੂ ਦਾ ਨਾਮ ਸਿਮਰ ਕੇ। ਕੋ ਕੋ ਨ = ਕੌਣ ਕੋਣ ਨਹੀਂ? (ਭਾਵ, ਹਰੇਕ ਜੀਵ) । ਬੈਕੁੰਠਿ = ਬੈਕੁੰਠ ਵਿਚ, ਪ੍ਰਭੂ ਦੇ ਦੇਸ ਵਿਚ।੨।

ਅਰਥ: ਪਰਮਾਤਮਾ ਦਾ ਨਾਮ ਸਿਮਰਿਆਂ ਕਿਸੇ ਜੀਵ ਦਾ (ਭੀ) ਕੋਈ ਪਾਪ ਨਹੀਂ ਰਹਿ ਜਾਂਦਾ; ਵਿਕਾਰਾਂ ਵਿੱਚ ਨਿੱਘਰੇ ਹੋਏ ਬੰਦੇ ਭੀ ਪ੍ਰਭੂ ਦਾ ਭਜਨ ਕਰ ਕੇ ਪਵਿੱਤਰ ਹੋ ਜਾਂਦੇ ਹਨ।੧।ਰਹਾਉ। ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਦਾਸ ਨਾਮਦੇਵ ਨੂੰ ਇਹ ਨਿਸ਼ਚਾ ਆ ਗਿਆ ਹੈ ਕਿ ਕਿਸੇ ਇਕਾਦਸ਼ੀ (ਆਦਿਕ) ਵਰਤ ਦੀ ਲੋੜ ਨਹੀਂ; ਤੇ ਮੈਂ ਤੀਰਥਾਂ ਉੱਤੇ (ਭੀ ਕਿਉਂ) ਜਾਵਾਂ?।੧। ਨਾਮਦੇਵ ਆਖਦਾ ਹੈ-ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ, ਪ੍ਰਭੂ ਦਾ ਨਾਮ ਸਿਮਰ ਕੇ ਸਭ ਜੀਵ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦੇ ਹਨ, (ਕਿਉਂਕਿ ਨਾਮ ਦੀ ਬਰਕਤਿ ਨਾਲ ਜੀਵ) ਚੰਗੀ ਕਰਣੀ ਵਾਲੇ ਅਤੇ ਚੰਗੀ ਅਕਲ ਵਾਲੇ ਹੋ ਜਾਂਦੇ ਹਨ।੨।੨।

 

https://www.facebook.com/dailyhukamnama

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ

Written by jugrajsidhu in 15 July 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.