Amrit Vele Da Hukamnama Sri Darbar Sahib, Amritsar, Date 11 August 2019 Ang 571


AMRITVELE DA HUKAMNAMA SRI DARBAR SAHIB, SRI AMRITSAR, ANG(571), 11-AUG-2019


ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥

Wadahans, Third Mehl: O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincarnation again, and he is emancipated in the end; as Gurmukh, he obtains glorious greatness. Imbued with love for the True Lord, he is intoxicated with celestial bliss, and he remains absorbed in the Celestial Lord. The True Lord is pleasing to his mind; he enshrines the True Lord in his mind; attuned to the Word of the Shabad, he is emancipated in the end. O Nanak, those who are imbued with the Naam, merge in the True Lord; they are not cast into the terrifying world-ocean again. ||1||

ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।

वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥ हे मेरे मनन! जगत (का मोह जीव के लिए)जनम मरण (का फ़ेर लाता) है, आखिर सदा कायम रहने वाले परमात्मा में जुरने से (जनम मरण के फ़ेर ) का अंत हो जाता है। जिस मनुख को सदा थिर रहने वाला प्रभु ही बख्सता है उस को जगत में फिर फिर नहीं आना पडता। उस को दोबारा जनम मरण का फेर नहीं मिलता। सदा थिर हरी नाम में लिट हो कर के उस के जनम मरण का आखिर खात्मा हो जाता है, गुरु की सरन में आ के उस को ( लोक परलोक में इज्जत मिलती है) जो मनुख सदा थिर हरी के प्रेम में रंग जाते है, वेह आत्मिक अडोलता में मस्त रहते हैं, आत्मिक अडोलता के द्वारा परमात्मा में लीं हो जाते हैं। है मेरे मन! जिस मनुख को सदा थिर रहने वाला प्रभु मन मैं प्यारा लगने लग जाता है, जो परमात्मा को अपने हिरदे में बसा लेते हैं, जो गुरु के रंग में रंग जाते हैं, उन का जनम मरण आखिर ख़तम हो जाता है, है नानक! प्रभु के नाम रंग में रंगे हुए मनुख प्रभु में लीनहो जाते हैं, उन को संसार समुन्दर में बार बार नहीं आना पड़ता।1.।

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !

Written by jugrajsidhu in 11 August 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.