Amrit Vele Da
Hukamnama
Sunday, 8 November 2026 · Ang 678
Sandhia Vele Da
Hukamnama
Sunday, 8 November 2026 · Ang 661
Sangrand
Hukamnama
Saturday, 17 October 2026 · Ang 135

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
ਅਰਥ-(ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥
धनासरी महला १ ॥जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाए ॥ जिउ पका रोगी विललाए ॥१॥ बहुता बोलणु झखणु होए ॥ विणु बोले जाणै सभु सोए ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाए ॥ वाजै पवणु आखै सभ जाए ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाए ॥ दरगह बैसण नाही जाए ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥
अर्थ -(सिफ़त-सलाह की बाणी विसारने से) जिंद बार बार दुखी होती है, दुखी हो हो कर (फिर भी) अन्य अन्य विकारों में परेशान होती है। जिस शरीर में (भाव, जिस मनुष्य को) प्रभू की सिफ़त-सलाह की बाणी भुल जाती है, वह सदा इस तरह विलकता है जैसे कोई (पक्का रोग) कृष्ट के रोग वाला मनुष्य ॥१॥ (सिमरन से खाली रहने के कारण हम जो दुःख खुद बुला लेते हैं) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सभी रोगों का) कारण जानता है ॥१॥ रहाउ ॥ (दुखों से बचने के लिए उस प्रभू का सिमरन करना चाहिए) जिस ने कान दिए, आँखें दी, नाक दिया; जिस ने जिव्हा दी जो जल्दी जल्दी बोलती है; जिस ने हमारे शरीर पर कृपा कर के जिंद को(शरीर में) टिका दिया; (जिस की कला से शरीर में) श्वास चलता है और मनुष्य हर जगह (चल फिर कर) बोल चाल कर सकता है ॥२॥ जितना भी माया का मोह है दुनिया की प्रीत है रसों के स्वाद हैं, यह सभी मन में विकारों की कालख ही पैदा करते हैं, विकारों के दाग़ ही लगाई जाते हैं। (सिमरन से परे रह कर विकारों में फंस कर) मनुष्य विकारों के दाग़ अपने माथे पर लगा कर (यहाँ से) चल पड़ता है, और परमातमा की हज़ूरी में इस को बैठने की जगह नहीं मिलती ॥३॥ (पर, हे प्रभू! जीव के भी क्या वस ?) तेरा नाम सिमरन (का गुण) तेरी मेहर से ही मिल सकता है, तेरे नाम में ही लग कर (मोह और विकारों के समुँद्र से) पार निकल सकते हैं, (इन से बचने के लिए) अन्य कोई जगह नहीं है। (निराश होने की जरूरत नहीं) अगर कोई मनुष्य (प्रभू को भुला कर विकारों में) डुबता भी है (वह प्रभू इतना दयाल है कि) फिर भी उस की संभाल होती है। हे नानक जी! वह सदा-कायम रहने वाला प्रभू सभी जीवों को दातां देने वाला है (किसी को विरला नहीं रखता) ॥४॥३॥५॥
Dhhanaasaree Mahalaa 1 My soul burns, over and over again. Burning and burning, it is ruined, and it falls into evil. That body, which forgets the Word of the Guru's Bani Cries out in pain, like a chronic patient. ||1|| To speak too much and babble is useless. Even without our speaking, He knows everything. ||1|| Pause || He created our ears, eyes and nose. He gave us our tongue to speak so fluently. He preserved the mind in the fire of the womb; At His Command, the wind blows everywhere. ||2|| These worldly attachments, loves and pleasurable tastes, All are just black stains. One who departs, with these black stains of sin on his face Shall find no place to sit in the Court of the Lord. ||3|| By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak Ji, the True Lord is the Giver of all. ||4||3||5||
www.facebook.com/dailyhukamnama
Last 3 days — Amrit Vela and Sandhia Vela
Sunday, 8 November 2026
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
Saturday, 7 November 2026
ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
Friday, 6 November 2026
ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
Checking live stream…
Search by Ang, date, or keyword across Amrit Vela, Sandhia Vela, and Sangrand posts — or browse the full archive.
The Hukamnama Sahib app brings the daily Hukamnama Sahib, live kirtan from Sri Harmandir Sahib, Nitnem banis, and archive search to your phone — free, on iOS and Android.


Stay Connected
Follow Hukamnama Sahib
Get daily Hukamnama Sahib updates on your favourite platform.
WhatsApp Channel
Daily Hukamnama updates on WhatsApp
Instagram
Scroll images and daily reminders
Facebook
Community updates and announcements
YouTube
Live kirtan and daily hukamnama videos