Amritvele da Hukamnama Sri Darbar Sahib Sri Amritsar, Ang 578, 17-Aug-2016
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
रागु वडहंसु महला १ घरु ५ अलाहणीआ
Raag Wadahans, First Mehl, Fifth House, Alaahanees ~ Songs Of Mourning:
ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥१॥
ੴ सतिगुर प्रसादि ॥ धंनु सिरंदा सचा पातिसाहु जिनि जगु धंधै लाइआ॥ मुहलति पुनी पाई भरी जानीअड़ा घति चलाइआ ॥ जानी घति चलाइआ लिखिआ आइआ रुंने वीर सबाए ॥ ॥ कांइआ हंस थीआ वेछोड़ा जां दिन पुंने मेरी माए ॥ जेहा लिखिआ तेहा पाइआ जेहा पुरबि कमाइआ ॥ धंनु सिरंदा सचा पातिसाहु जिनि जगु धंधै लाइआ ॥१॥
One Universal Creator God. By The Grace Of The True Guru: Blessed is the Creator, the True King, who has linked the whole world to its tasks. When one’s time is up, and the measure is full, this dear soul is caught, and driven off. This dear soul is driven off, when the pre-ordained Order is received, and all the relatives cry out in mourning. The body and the swan-soul are separated, when one’s days are past and done, O my mother. As is one’s pre-ordained Destiny, so does one receive, according to one’s past actions. Blessed is the Creator, the True King, who has linked the whole world to its tasks. ||1||
ਧੰਨੁ = ਵਡਿਆਵਣ-ਯੋਗ। ਸਿਰੰਦਾ = ਪੈਦਾ ਕਰਨ ਵਾਲਾ, ਸਿਰਜਣਹਾਰ। ਸਚਾ = ਸਦਾ-ਥਿਰ ਰਹਿਣ ਵਾਲਾ। ਜਿਨਿ = ਜਿਸ (ਪਾਤਿਸ਼ਾਹ) ਨੇ। ਧੰਧੈ = (ਮਾਇਆ ਦੇ) ਆਹਰ ਵਿਚ। ਮੁਹਲਤਿ = ਮਿਲਿਆ ਸਮਾ। ਪੁਨੀ = ਪੁੰਨੀ, ਪੁੱਜ ਗਈ, ਪੂਰੀ ਹੋ ਗਈ। ਪਾਈ = ਪਨ-ਘੜੀ ਦੀ ਪਿਆਲੀ। ਜਾਨੀਅੜਾ = ਪਿਆਰਾ ਸਾਥੀ ਜੀਵਾਤਮਾ। ਘਤਿ = ਫੜ ਕੇ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਵੀਰ ਸਬਾਏ = ਸਾਰੇ ਵੀਰ, ਸਾਰੇ ਸੱਜਣ ਸੰਬੰਧੀ। ਹੰਸ = ਜੀਵਾਤਮਾ। ਪੁੰਨੇ = ਪੁੱਗ ਗਏ, ਮੁੱਕ ਗਏ। ਮਾਏ = ਹੇ ਮਾਂ! ਪੁਰਬਿ = ਮਰਨ ਤੋਂ ਪਹਿਲੇ ਸਮੇ ਵਿਚ।
ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਅਲਾਹਣੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥
राग वडहंस, घर ५ में गुरु नानकदेव जी की बाणी ‘अलाहनियाँ’।अकालपुरख एक है और सतगुरु की कृपा द्वारा मिलता है। वह सिरजनहार पातशाह सदा कायम रहने वाला है, जिस ने जगत को माया के आहर में लगा रखा है। जब जीव को मिला समां ख़तम हो जाता है और जब इस की उम्र की प्याली भर जाती है तो (सरीर के) प्यारे साथी को पकड़ के आगे लगा लिया जाता है। (उम्र का समां ख़तम होने पर) जब परमात्मा का लिखा (हुक्म) आता है तो सारे सज्जन संबंधी रोते हैं। हे मेरी माँ! जब उम्र के दिन पूरे हो जाते हैं, तो सरीर और जीवात्मा का (सदा के लिए) विशोड़ा हो जाता है। (उस अंत समय से) पहले पहले जो जो कर्म जिव ने कमाया होता है (उस उस के अनुसार) जैसा जैसा संसार का लेख (उस के माथे पर) लिखा जाता है वैसा फल जीव पाता है। वह सिरजनहार पातशाह सदा कायम रहने वाला है, जिस ने जगत को माया के आहर में लगा रखा है॥१॥
( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!