thumbnail

Hukamnama Siri Darbar Sahib, Amritsar, Date 21 September-2016 Ang 727

 
AMRITVELE DA HUKAMNAMA SRI DARBAR SAHIB SRI AMRITSAR, ANG 727, 21-Sep-2016
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ  
ੴ ਸਤਿਗੁਰ ਪ੍ਰਸਾਦਿ ॥   
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥   ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥
तिलंग बाणी भगता की कबीर जी   ੴ सतिगुर प्रसादि ॥   बेद कतेब इफतरा भाई दिल का फिकरु न जाइ ॥   टुकु दमु करारी जउ करहु हाजिर हजूरि खुदाइ ॥१॥  बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥
Tilang, The Word Of Devotee Kabeer Jee:   One Universal Creator God. By The Grace Of The True Guru:  The Vedas and the Scriptures are only make-believe, O Siblings of Destiny; they do not relieve the anxiety of the heart.   If you will only center yourself on the Lord, even for just a breath, then you shall see the Lord face-to-face, present before you. ||1||  O human being, search your own heart every day, and do not wander around in confusion.  This world is just a magic-show; no one will be holding your hand. ||1||Pause||  Reading and studying falsehood, people are happy; in their ignorance, they speak nonsense.  The True Creator Lord is diffused into His creation; He is not just the dark-skinned Krishna of legends. ||2||
ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, । ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ।  ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥
ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧।   (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ।  (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥
हे  भाई! (वाद विवाद की खातिर) वेदों कतेबों के हवाले दे दे कर ज्यादा बातें करने से (मनुष्य) दिल की शंकाएं दूर नहीं होती। (हे भाई!) अगर आप अपने मन को एक पल के लिए भी प्रभू चरणों में  टिकाओ, तो आपको सब में ही भगवान बस्ता दिखेगा (किसी के विरुद्ध तर्क करने की जरुरत नहीं पड़ेगी) ।१। ऐ बंदे ! (अपने ही) दिल को हर रोज खोजो, (बहस) की घबराहट में परेशान होकर न भटकता फिर। यह जगत एक जादू जैसा है, एक तमाशा सा है, (इसमें से इस व्यर्थ वाद विवाद से ) हाथ आने वाली कोई चीज   नहीं॥1॥रहाउ॥ बे समझ लोग ( दूसरे-मतों की धर्म पुस्तकों के बारे यह) पढ पढ कर (कि इन  में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, (न तो वह अलग सातवें आसमान पर बैठा है और) न वह परमात्मा किशन की मूरत है॥2 ॥ (जैसा कि दो मुख्य संप्रदायों के लोग मानते हैं)
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Written by jugrajsidhu in 21 September 2016
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.