thumbnail

Hukamnama Siri Darbar Sahib, Amritsar, Date 24 September-2016 Ang 634

Hukamnama Sahib – Sachkhand Sri Harmandir Sahib, Amritsar *2016-09-24 Morning* (ANG 634-635)
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ । ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ । ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ । ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ । ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ । ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ।੧।ਰਹਾਉ। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ । ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ । ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੨। ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ । ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ । ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ । (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ । ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪। ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ । ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ । ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ । ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ । (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ।੫। ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ । (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ । (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ । ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ । ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ ।੬। ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ—ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ । ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ । ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ । (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ । ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ।੭। ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ । ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ । ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ । ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ । ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ।੮।੧। 
सोरठि महला १ घरु १ असटपदीआ चउतुकी
ੴ सतिगुर प्रसादि ॥
दुबिधा न पड़उ हरि बिनु होरु न पूजउ मड़ै मसाणि न जाई ॥ त्रिसना राचि न पर घरि जावा त्रिसना नामि बुझाई ॥ घर भीतरि घरु गुरू दिखाइआ सहजि रते मन भाई ॥ तू आपे दाना आपे बीना तू देवहि मति साई ॥१॥ मनु बैरागि रतउ बैरागी सबदि मनु बेधिआ मेरी माई ॥ अंतरि जोति निरंतरि बाणी साचे साहिब सिउ लिव लाई ॥ रहाउ ॥ असंख बैरागी कहहि बैराग सो बैरागी जि खसमै भावै ॥ हिरदै सबदि सदा भै रचिआ गुर की कार कमावै ॥ एको चेतै मनूआ न डोलै धावतु वरजि रहावै ॥ सहजे माता सदा रंगि राता साचे के गुण गावै ॥२॥ मनूआ पउणु बिंदु सुखवासी नामि वसै सुख भाई ॥ जिहबा नेत्र सोत्र सचि राते जलि बूझी तुझहि बुझाई ॥ आस निरास रहै बैरागी निज घरि ताड़ी लाई ॥ भिखिआ नामि रजे संतोखी अंम्रितु सहजि पीआई ॥३॥ दुबिधा विचि बैरागु न होवी जब लगु दूजी राई ॥ सभु जगु तेरा तू एको दाता अवरु न दूजा भाई ॥ मनमुखि जंत दुखि सदा निवासी गुरमुखि दे वडिआई ॥ अपर अपार अगंम अगोचर कहणै कीम न पाई ॥४॥ सुंन समाधि महा परमारथु तीनि भवण पति नामं ॥ मसतकि लेखु जीआ जगि जोनी सिरि सिरि लेखु सहामं ॥ करम सुकरम कराए आपे आपे भगति दि्रड़ामं ॥ मनि मुखि जूठि लहै भै मानं आपे गिआनु अगामं ॥५॥ जिन चाखिआ सेई सादु जाणनि जिउ गुंगे मिठिआई ॥ अकथै का किआ कथीऐ भाई चालउ सदा रजाई ॥ गुरु दाता मेले ता मति होवै निगुरे मति न काई ॥ जिउ चलाए तिउ चालह भाई होर किआ को करे चतुराई ॥६॥ इकि भरमि भुलाए इकि भगती राते तेरा खेलु अपारा ॥ जितु तुधु लाए तेहा फलु पाइआ तू हुकमि चलावणहारा ॥ सेवा करी जे किछु होवै अपणा जीउ पिंडु तुमारा ॥ सतिगुरि मिलिऐ किरपा कीनी अंम्रित नामु अधारा ॥७॥ गगनंतरि वासिआ गुण परगासिआ गुण महि गिआन धिआनं ॥ नामु मनि भावै कहै कहावै ततो ततु वखानं ॥ सबदु गुर पीरा गहिर गंभीरा बिनु सबदै जगु बउरानं ॥ पूरा बैरागी सहजि सुभागी सचु नानक मनु मानं ॥८॥१॥ 
Sorat’h, First Mehl, First House, Ashtapadees, Chau-Tukas:
One Universal Creator God. By The Grace Of The True Guru:
I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. ||1|| My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. ||Pause|| Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. ||2|| The mind is like the wind, but if it comes to rest in peace, even for an instant, then he shall abide in the peace of the Name, O Siblings of Destiny. His tongue, eyes and ears are imbued with Truth; O Lord, You quench the fires of desire. In hope, the renunciate remains free of hopes; in the home of his own inner self, he is absorbed in the trance of deep meditation. He remains content, satisfied with the charity of the Naam; he drinks in the Ambrosial Amrit with ease. ||3|| There is no renunciation in duality, as long as there is even a particle of duality. The whole world is Yours, Lord; You alone are the Giver. There is not any other, O Siblings of Destiny. The self-willed manmukh dwells in misery forever, while the Lord bestows greatness upon the Gurmukh. God is infinite, endless, inaccessible and unfathomable; His worth cannot be described. ||4|| The consciousness in deep Samaadhi, the Supreme Being, the Lord of the three worlds – these are Your Names, Lord. The creatures born into this world have their destiny inscribed upon their foreheads; they experience according to their destinies. The Lord Himself causes them to do good and bad deeds; He Himself makes them steadfast in devotional worship. The filth of their mind and mouth is washed off when they live in the Fear of God; the inaccessible Lord Himself blesses them with spiritual wisdom. ||5|| Only those who taste it know its sweet taste, like the mute, who eats the candy, and only smiles. How can I describe the indescribable, O Siblings of Destiny? I shall follow His Will forever. If one meets with the Guru, the Generous Giver, then he understands; those who have no Guru cannot understand this. As the Lord causes us to act, so do we act, O Siblings of Destiny. What other clever tricks can anyone try? ||6|| Some are deluded by doubt, while others are imbued with devotional worship; Your play is infinite and endless. As You engage them, they receive the fruits of their rewards; You alone are the One who issues Your Commands. I would serve You, if anything were my own; my soul and body are Yours. One who meets with the True Guru, by His Grace, takes the Support of the Ambrosial Naam. ||7|| He dwells in the heavenly realms, and his virtues radiantly shine forth; meditation and spiritual wisdom are found in virtue. The Naam is pleasing to his mind; he speaks it, and causes others to speak it as well. He speaks the essential essence of wisdom. The Word of the Shabad is his Guru and spiritual teacher, profound and unfathomable; without the Shabad, the world is insane. He is a perfect renunciate, naturally at ease, O Nanak, whose mind is pleased with the True Lord. ||8||1|| 
sorath mehlaa 1 ghar 1 asatpadee-aa cha-utukee
ik-oNkaar satgur parsaad.
dubiDhaa na parha-o har bin hor na pooja-o marhai masaan na jaa-ee. tarisnaa raach na par ghar jaavaa tarisnaa naam bujhaa-ee. ghar bheetar ghar guroo dikhaa-i-aa sahj ratay man bhaa-ee. too aapay daanaa aapay beenaa too dayveh mat saa-ee. ||1|| man bairaag rata-o bairaagee sabad man bayDhi-aa mayree maa-ee. antar jot nirantar banee saachay saahib si-o liv laa-ee. rahaa-o. asaNkh bairaagee kaheh bairaag so bairaagee je khasmai bhaavai. hirdai sabad sadaa bhai rachi-aa gur kee kaar kamaavai. ayko chaytai manoo-aa na dolai Dhaavat varaj rahaavai. sehjay maataa sadaa rang raataa saachay kay gun gaavai. ||2|| manoo-aa pa-un bind sukhvaasee naam vasai sukh bhaa-ee. jihbaa naytar sotar sach raatay jal boojhee tujheh bujhaa-ee. aas niraas rahai bairaagee nij ghar taarhee laa-ee. bhikhi-aa naam rajay santokhee amrit sahj pee-aa-ee. ||3|| dubiDhaa vich bairaag na hovee jab lag doojee raa-ee. sabh jag tayraa too ayko daataa avar na doojaa bhaa-ee. manmukh jant dukh sadaa nivaasee gurmukh day vadi-aa-ee. apar apaar agamm agochar kahnai keem na paa-ee. ||4|| sunn samaaDh mahaa parmaarath teen bhavan pat naamaN. mastak laykh jee-aa jag jonee sir sir laykh sahaamaN. karam sukaram karaa-ay aapay aapay bhagat darirh-aam. man mukh jooth lahai bhai maanaN aapay gi-aan agaamaN. ||5|| jin chaakhi-aa say-ee sabad jaanan ji-o gungay mithi-aa-ee. akthai kaa ki-aa kathee-ai bhaa-ee chaala-o sadaa rajaa-ee. gur daataa maylay taa mat hovai niguray mat na ka-ee. ji-o chalaa-ay ti-o chaalah bhaa-ee hor ki-aa ko karay chaturaa-ee. ||6|| ik bharam bhulaa-ay ik bhagtee raatay tayraa khayl apaaraa. jit tuDh laa-ay tayhaa fal paa-i-aa too hukam chalaavanhaaraa. sayvaa karee jay kichh hovai apnaa jee-o pind tumaaraa. satgur mili-ai kirpaa keenee amrit naam aDhaaraa. ||7|| gagnantar vasi-aa gun pargaasi-aa gun meh gi-aan Dhi-aanaN. naam man bhaavai kahai kahaavai tato tat vakhaanaN. sabad gur peeraa gahir gambheeraa bin sabdai jag ba-uraanaN. pooraa bairaagee sahj subhaagee sach naanak man maanaN. ||8||1|| 
Sorat’h, First Mehl, First House, Ashtapadees, Chau-Tukas:
One Universal Creator God. By The Grace Of The True Guru:
I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. ||1|| My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. ||Pause|| Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. ||2|| The mind is like the wind, but if it comes to rest in peace, even for an instant, then he shall abide in the peace of the Name, O Siblings of Destiny. His tongue, eyes and ears are imbued with Truth; O Lord, You quench the fires of desire. In hope, the renunciate remains free of hopes; in the home of his own inner self, he is absorbed in the trance of deep meditation. He remains content, satisfied with the charity of the Naam; he drinks in the Ambrosial Amrit with ease. ||3|| There is no renunciation in duality, as long as there is even a particle of duality. The whole world is Yours, Lord; You alone are the Giver. There is not any other, O Siblings of Destiny. The self-willed manmukh dwells in misery forever, while the Lord bestows greatness upon the Gurmukh. God is infinite, endless, inaccessible and unfathomable; His worth cannot be described. ||4|| The consciousness in deep Samaadhi, the Supreme Being, the Lord of the three worlds – these are Your Names, Lord. The creatures born into this world have their destiny inscribed upon their foreheads; they experience according to their destinies. The Lord Himself causes them to do good and bad deeds; He Himself makes them steadfast in devotional worship. The filth of their mind and mouth is washed off when they live in the Fear of God; the inaccessible Lord Himself blesses them with spiritual wisdom. ||5|| Only those who taste it know its sweet taste, like the mute, who eats the candy, and only smiles. How can I describe the indescribable, O Siblings of Destiny? I shall follow His Will forever. If one meets with the Guru, the Generous Giver, then he understands; those who have no Guru cannot understand this. As the Lord causes us to act, so do we act, O Siblings of Destiny. What other clever tricks can anyone try? ||6|| Some are deluded by doubt, while others are imbued with devotional worship; Your play is infinite and endless. As You engage them, they receive the fruits of their rewards; You alone are the One who issues Your Commands. I would serve You, if anything were my own; my soul and body are Yours. One who meets with the True Guru, by His Grace, takes the Support of the Ambrosial Naam. ||7|| He dwells in the heavenly realms, and his virtues radiantly shine forth; meditation and spiritual wisdom are found in virtue. The Naam is pleasing to his mind; he speaks it, and causes others to speak it as well. He speaks the essential essence of wisdom. The Word of the Shabad is his Guru and spiritual teacher, profound and unfathomable; without the Shabad, the world is insane. He is a perfect renunciate, naturally at ease, O Nanak, whose mind is pleased with the True Lord. ||8||1|| 
Waheguru Ji Ka Khalsa Waheguru Ji Ki Fateh
Written by jugrajsidhu in 24 September 2016
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.