Amrit vele da Hukamnama Sri Darbar Sahib, Sri Amritsar, Ang 711, 08-Nov-2016
ਟੋਡੀ ਮਹਲਾ ੫
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
टोडी महला ५
हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥
Todee, Fifth Mehl:
Forgetting the Lord, one is ruined forever. How can anyone be deceived, who has Your Support, O Lord? ||Pause|| Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. ||1||
ਖੁਆਰੀ = ਬੇ-ਇੱਜ਼ਤੀ। ਕਉ = ਨੂੰ। ਕਹਾ ਬਿਆਪੈ = ਨਹੀਂ ਵਿਆਪ ਸਕਦਾ। ਓਟ = ਆਸਰਾ।ਰਹਾਉ। ਬਲਨਾ = ਬਿਲਾਨਾ, ਗੁਜ਼ਾਰਨਾ। ਅਰਜਾਰੀ = ਉਮਰ। ਨਵ ਖੰਡਨ ਕੋ ਰਾਜੁ = ਸਾਰੀ ਧਰਤੀ ਦਾ ਰਾਜ। ਅੰਤਿ = ਆਖ਼ਰ ਨੂੰ। ਹਾਰੀ = ਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧।
ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
हे भाई! परमात्मा (के नाम) को भुलाने से सदा (माया के हाथों मनुख की) बे-पत्ती होती है। हे प्रभु! जिस मनुख को तेरा सहारा हो, उस को (माया के किसी भी विकार से) धोखा नहीं हो सकता।रहाउ। हे भाई! परमात्मा का नाम सुमिरन करने के बिना जितनी भी जिन्दगी गुजारनी है (वह व्यर्थ ही होती है) जैसे सर्प (अपनी) उम्र गुज़रता है (उम्र चाहे लम्बी होती है, परन्तु वह सदा अपने अंदर ज्हर पैदा करता रहता है)। (सिमरन से दूर होने से मनुख जो) सारी धरती का राज भी करता रहे, तो भी आखिर मनुख जीवन की बाजी हार के ही जाता है।१।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!