AMRITVELE DA HUKAMNAMA SRI DARBAR SAHIB, SRI AMRITSAR, ANG 651, 30-Nov-2016
ਸਲੋਕੁ ਮਃ ੩
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥
सलोकु मः ३ ॥ रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥
Shalok, Third Mehl: O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. ||1|| Third Mehl: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. ||2||
ਉਥਾਰੈ = (ਸਿੰਧੀ: ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ। ਜਲਉ = ਸੜ ਜਾਏ। ਉਬਰੇ = (ਹਉਮੈ ਵਿਚ ਸੜਨ ਤੋਂ) ਬਚ ਗਏ ॥੧॥
(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥
अर्थ :- (मोह-रूप) उथारे के दबे हुए हे भाई ! (तेरी उम्र) सोते हुए ही गुजर गई है; सतिगुरु का शब्द सुन के तुझे जाग नहीं आई और ना ही हृदय में (नाम जपने का) चाव उपजा है। गुणों से विहीन शरीर सड़ जाए जो सतिगुरु की (बताई हुई) कार नहीं करता; (इस तरह का) संसार मैंने हऊमै में और माया के मोह में जलता हुआ देखा है। हे नानक ! गुरु के शब्द के द्वारा सच्चे हरि को मन में सिमर के (जीव) सतिगुरु की शरण पड़ के (इस हऊमै में जलने से) बचते हैं।1। जिस की हऊमै सतिगुरु के शब्द में रंगे जाने से दूर हो जाती है वह (जीव-रूपी) नारी सोभावंती है; वह नारी अपने प्रभु-पती के हुक्म में सदा चलती है, इसी कारण उस का श्रृंगार सफल समझो। जिस जीव-स्त्री ने भगवान-पती को खोज लिया है, उस की (हृदय-रूप) सेज सुंदर है, क्योंकि उस को पती सदा मिला हुआ है, वह स्त्री सदा सुहाग वाली है क्योंकि उस का पती भगवान कभी मरता नहीं, (इस लिए) वह कभी दुखी नहीं होती। हे नानक ! गुरु के प्यार में उस की बिरती होने के कारण भगवान ने उसे अपने साथ मिलाया है।2।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!