AMRITVELE VELE DA HUKAMNAMA SRI DARBAR SAHIB SRI AMRITSAR, ANG 703, 05-DEC-2016
ਜੈਤਸਰੀ ਮਹਲਾ ੯ ॥
जैतसरी महला ९ ॥
Jaitsree, Ninth Mehl:
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥
हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥
O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. ||1||Pause|| I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. ||1|| I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. ||2||
ਹਰਿ ਜੂ = ਹੇ ਪ੍ਰਭੂ ਜੀ! ਪਤਿ = ਇੱਜ਼ਤ। ਜਮ ਕੋ ਤ੍ਰਾਸ = ਮੌਤ ਦਾ ਡਰ। ਉਰ = {उरस} ਹਿਰਦਾ। ਗਹੀ = ਫੜੀ। ਕਿਰਪਾ ਨਿਧਿ = ਹੇ ਕਿਰਪਾ ਦੇ ਖ਼ਜ਼ਾਨੇ! ॥੧॥ ਪਤਿਤ = ਵਿਕਾਰਾਂ ਵਿਚ ਡਿੱਗਾ ਹੋਇਆ, ਪਾਪੀ। ਮੁਗਧ = ਮੂਰਖ। ਫੁਨਿ = ਅਤੇ {पुनः}, ਫਿਰ, ਭੀ। ਹਾਰਾ = ਥੱਕ ਗਿਆ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ} ਡਰ। ਕੋ = ਦਾ। ਤਿਹ = ਉਸ ਦੀ। ਜਾਰਾ = ਸਾੜ ਦਿੱਤਾ ਹੈ ॥੧॥ ਉਪਾਵ = {ਲਫ਼ਜ਼ ‘ਉਪਾਉ’ ਤੋਂ ਬਹੁ-ਵਚਨ} ਹੀਲੇ। ਮੁਕਤਿ = (ਡਰ ਤੋਂ) ਖ਼ਲਾਸੀ। ਕੇ ਕਾਰਨਿ = ਦੇ ਵਾਸਤੇ। ਦਹ ਦਿਸਿ = ਦਸੀਂ ਪਾਸੀਂ। ਉਠਿ = ਉੱਠ ਕੇ। ਨਿਰੰਜਨੁ = {ਨਿਰ-ਅੰਜਨੁ} ਮਾਇਆ ਦੀ ਕਾਲਖ ਤੋਂ ਰਹਿਤ। ਤਾ ਕੋ = ਉਸ ਦਾ। ਮਰਮੁ = ਭੇਦ ॥੨॥
ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥
हे प्रभु जी! मेरी लाज रख लो । मेरे हृदय में मौत का दर बस रहा है, (इस से बचने के लिए) हे कृपा के खजाने प्रभु! मैने तेरा सहारा लिया है॥१॥ रहाउ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का दर (किसी समय) भूलता नहीं, इस (मरने) की चिंता ने मेरा सरीर जला दिया है॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका॥२॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!