AMRIT VELE DA HUKAMNAMA SRI DARBAR SAHIB SRI AMRITSAR, ANG 611, 17-Dec-2016
Hukamnama Sri Darbar Sahib, Sri Amritsar, Ang (page) 611
ਸੋਰਠਿ ਮਹਲਾ ੫ ॥
सोरठि महला ५ ॥
Sorat’h, Fifth Mehl:
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥
खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥
I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. ||1|| Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. ||Pause|| Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. ||2||
ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ ॥੧॥ ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ॥ ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ-ਵਿਆਪਕ। ਬਿਧਾਤਾ = ਕਰਤਾਰ ॥੨॥
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥
हे भाई! बहुत बड़ी खोज करके हम इस नतीजे पर पहुचे हैं कि परमात्मा का नाम (सुमिरन करना ही मनुख के जीवन की) सब से बड़ी असलियत है । गुरु की शरण आ कर ही हरी-नाम सुमिरन से(यह नाम) पलक झपकते ही (सारे) पाप काट देता है, और (संसार समुंदर) से पार कर देता है॥१॥ आत्मिक जीवन की समझ वाले मनुख! (सदा) परमात्मा का नाम रस पिया कर। (हे भाई!) गुरु की आत्मिक जीवन देने वाली बाणी के द्वारा (परमात्मा माँ) नाम बार बार सुन के (मनुख का) मन सब से ऊचा संतोष हासिल कर लेता है॥रहाउ॥ हे भाई! सरे सुखों का देने वाला, सदा कायम रहने वाला परमात्मा अगर मिल जाये तो यही है विकारों से खलासी (का मूल), यही है (आत्मा की) खुराक, यही है जीवन का सही ढंग। वह सर्ब-व्यापक सिरजनहार प्रभु भक्ति का (यह) दान अपने सेवक को (ही) बक्शीश करता है॥२॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!