AMRIT VELE DA HUKAMNAMA SRI DARBAR SAHIB SRI AMRITSAR, ANG 636, 25-Dec-2016
ਸੋਰਠਿ ਮਹਲਾ ੧
ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥
सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥
Sorat’h, First Mehl: Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? ||1||Pause||
ਸਾਥ = {सार्थ} ਕਾਫ਼ਲੇ, ਸੰਗੀ ਸਾਥੀ। ਠਾਕ = ਰੋਕ। ਰਸਨ = ਜੀਭ (ਨਾਲ)। ਅੰਮ੍ਰਿਤ ਹਰੇ = ਹਰੀ ਦਾ ਨਾਮ-ਅੰਮ੍ਰਿਤ। ਭਾਰੇ = ਪਾਪਾਂ ਦੇ ਭਾਰ ਨਾਲ ਲੱਦੇ ਹੋਏ।੧। ਭੀ = ਸਦਾ ਹੀ। ਤੂਹੈ = ਤੈਨੂੰ ਹੀ। ਪਿਆਰੇ = ਹੇ ਸੱਜਣ-ਪ੍ਰਭੂ! ਸਾਲਾਹ = ਸਿਫ਼ਤਿ-ਸਾਲਾਹ। ਬੋਹਿਥ = ਜਹਾਜ਼ (ਨਾਮ ਦਾ)। ਭੈ = ਭਉ (-ਸਾਗਰ) ਵਿਚ। ਕੰਧੀ = ਕੰਢਾ। ਕਹਾਹ = ਕਿਥੇ?।ਰਹਾਉ।
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
जिन लोगो ने सतगुरु का पल्ला पकड़ा है, हे सजन! उनके संगी साथी भी पार निकल जाते है। जिन की जिव्हा परमात्मा का नाम-अमृत चक्थी है उनके (जीवन सफ़र मैं विकार आदि की)रूकावट नहीं रहती। हे सजन! जो मनुख परमात्मा के डर अदब से दूर रहते हैं वेह विकारों के भार से दब जातें हैं और संसार समुन्दर मे डूब जातें hain। परन्तु जब परमात्मा मेहर की नज़र करता हैं तो उनको भी पार लगा लेता है।१। हे सज्जन-प्रभु! सदा तुझे ही सलाहना चाहिये, सदा तेरी ही सिफत-सलाह करनी चाहिये। (इस संसार-सागर से पार निकलने के लिए तेरी सिफत-सलाह जीवों के लिए जहाज है, (इस) जहाज के बिना भाव-सागर में डूब जाते हैं। (कोई भी जिव समुन्द्र का) दूसरा किनारा नहीं पा सकता।रहाउ।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!