AMRIT VELE DA HUKAMNAMA SRI DARBAR SAHIB SRI AMRITSAR, ANG 717 , 26-Dec-2016
ਟੋਡੀ ਮਹਲਾ ੫
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥
टोडी महला ५
साधसंगि हरि हरि नामु चितारा ॥ सहजि अनंदु होवै दिनु रातੀ अंकुरु भलो हमारा ॥ रहाउ ॥ गुरु पूरा भेटिओ बडभागी जा को अंतु न पारावारा ॥ करु गहि काढि लीओ जनु अपुना बिखु सागर संसारा ॥१॥
Todee, Fifth Mehl: In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. ||Pause|| I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. ||1||
ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਅੰਕੁਰੁ = (ਪਿਛਲੇ ਬੀਜੇ ਹੋਏ ਭਲੇ ਕਰਮਾਂ ਦਾ) ਅੰਗੂਰ।ਰਹਾਉ। ਭੇਟਿਓ = ਮਿਲ ਪਿਆ। ਬਡ ਭਾਗੀ = ਵੱਡੀ ਕਿਸਮਤ ਨਾਲ। ਜਾ ਕੋ = ਜਿਸ (ਪਰਮਾਤਮਾ) ਦਾ। ਪਾਰਾਵਾਰਾ = ਪਾਰ ਅਵਾਰ, ਪਾਰਲਾ ਉਰਲਾ ਬੰਨਾ। ਕਰੁ = {ਇਕ-ਵਚਨ} ਹੱਥ। ਗਹਿ = ਫੜ ਕੇ। ਜਨੁ ਅਪੁਨਾ = ਆਪਣੇ ਸੇਵਕ ਨੂੰ। ਬਿਖੁ = ਜ਼ਹਰ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਮਾਇਆ ਦੇ ਮੋਹ ਦਾ ਜ਼ਹਰ।੧।
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!