Amritvele da Hukamnama Sri Darbar Sahib Sri Amritsar, Ang 626, 05-Jan-2016
ਸੋਰਠਿ ਮਹਲਾ ੫
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
सोरठि महला ५
तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥
Sorat’h, Fifth Mehl:
The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the Truth. ||2||6||70||
ਗੁਰਿ = ਗੁਰੂ ਨੇ। ਤਾਪੁ = ਦੁੱਖ-ਕਲੇਸ਼। ਵਾਜੇ = ਵੱਜ ਪਏ। ਅਨਹਦ = ਇਕ-ਰਸ, ਬਿਨਾ ਵਜਾਏ। ਤੂਰੇ = ਵਾਜੇ। ਕਲਿਆਣ = ਸੁਖ। ਪ੍ਰਭਿ = ਪ੍ਰਭੂ ਨੇ। ਕਰਿ = ਕਰ ਕੇ ॥੧॥ ਬੇਦਨ = ਪੀੜ। ਸਤਿਗੁਰਿ = ਸਤਿਗੁਰੂ ਨੇ। ਸਭਿ = ਸਾਰੇ। ਸਰਸੇ = ਸ-ਰਸ, ਰਸ ਸਹਿਤ, ਆਨੰਦ-ਭਰਪੂਰ। ਧਿਆਈ = ਧਿਆਇ, ਸਿਮਰ ਕੇ ॥ ਮੰਗਹਿ = ਮੰਗਦੇ ਹਨ। ਲੇਵਹਿ = ਹਾਸਲ ਕਰਦੇ ਹਨ। ਪ੍ਰਭ = ਹੇ ਪ੍ਰਭੂ! ਦੇਵਹਿ = ਤੂੰ ਦੇਂਦਾ ਹੈਂ। ਪ੍ਰਭਿ = ਪ੍ਰਭੂ ਨੇ। ਸੁਭਾਖਿਆ = ਉਚਾਰਿਆ ਹੈ ॥੨॥੬॥੭੦॥
ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹੈ ॥੨॥੬॥੭੦॥
अर्थ :- पूरे गुरु ने (हरि-नाम की दवाई दे के जिस मनुख के अंदर से) ताप दूर कर दिया, (उस के अंदर आत्मिक आनंद के, मानो) एक-रस बाजे बजने लग गए। भगवान ने कृपा कर के आप ही वह सारे सुख आनंद बख्श दिये।१। हे भाई ! सारे सिक्ख संत परमात्मा का नाम सिमर सिमर के आनंद-भरपूर हुए रहते हैं। (जिस ने भी परमात्मा का नाम सुमिरा) गुरु ने आप (उस की हरेक) पीड़ा दूर कर दी ।रहाउ। हे भगवान! (तेरे दर से तेरे संत जन) जो कुछ माँगते हैं, वह हासिल कर लेते हैं। तूं आपने संतो को (आप सब कुछ) देता हैं। (हे भाई! बालक) हरि गोबिंद को (भी) भगवान ने (आप) बचाया है (किसी देवी आदि ने नहीं) हे दास नानक ! (बोल-) मैं तो सदा-थिर रहने वाले भगवान का नाम ही उचारता हूँ।२।६।७०।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!