AMRIT VELE DA HUKAMNAMA SRI DARBAR SAHIB SRI AMRITSAR, ANG 709, 11-Jan-2017
ਸਲੋਕ
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
सलोक
संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥
Shalok:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2||
ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨।
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
जो संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक! ( तुम भी ऐसे गुरमुखो की संगत में रह के) प्रमाता का पल्लू पकड़।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक! प्रभु का नाम सिमरन करने से ही मन शांत होता है।२।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!