Hukamnama Siri Darbar Sahib, Amritsar, Date 16 February -2017 Ang 794 

AMRITVELE DA HUKAMNAMA SRI DARBAR SAHIB, SRI AMRITSAR, ANG 794, 16-Feb-2017

ੴ ਸਤਿਗੁਰ ਪ੍ਰਸਾਦਿ

ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ

ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥

ੴ सतिगुर प्रसादि

रागु सूही बाणी सेख फरीद जी की

तपि तपि लुहि लुहि हाथ मरोरउ ॥ बावलि होई सो सहु लोरउ ॥ तै सहि मन महि कीआ रोसु ॥ मुझु अवगन सह नाही दोसु ॥१॥ तै साहिब की मै सार न जानी ॥ जोबनु खोइ पाछै पछुतानी ॥१॥ रहाउ ॥ काली कोइल तू कित गुन काली ॥ अपने प्रीतम के हउ बिरहै जाली ॥ पिरहि बिहून कतहि सुखु पाए ॥ जा होइ क्रिपालु ता प्रभू मिलाए ॥२॥

One Universal Creator God. By The Grace Of The True Guru:

Raag Soohee, The Word Of Shaykh Fareed Jee:

Burning and burning, writhing in pain, I wring my hands. I have gone insane, seeking my Husband Lord. O my Husband Lord, You are angry with me in Your Mind. The fault is with me, and not with my Husband Lord. ||1|| O my Lord and Master, I do not know Your excellence and worth. Having wasted my youth, now I come to regret and repent. ||1||Pause|| O black bird, what qualities have made you black? I have been burnt by separation from my Beloved”. Without her Husband Lord, how can the soul-bride ever find peace? When He becomes merciful, then God unites us with Himself. ||2||

ਤਪਿ ਤਪਿ = ਖਪ ਖਪ ਕੇ , ਦੁਖੀ ਹੋ ਹੋ ਕੇ। ਲੁਹਿ ਲੁਹਿ = ਲੁੱਛ ਲੁੱਛ ਕੇ, ਤੜਪ ਤੜਪ ਕੇ। ਹਾਥ ਮਰੋਰਉ = ਮੈਂ ਹੱਥ ਮਲਦੀ ਹਾਂ, ਮੈਂ ਪਛੁਤਾਉਂਦੀ ਹਾਂ।

ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਬਾਵਲਿ = ਕਮਲੀ, ਝੱਲੀ। ਲੋਰਉ = ਮੈਂ ਲੱਭਦੀ ਹਾਂ। ਸਹਿ = ਸਹ ਨੇ, ਖਸਮ ਨੇ। ਰੋਸੁ = ਗੁੱਸਾ। ਸਹ = ਖਸਮ ਦਾ ॥੧॥ ਸਾਰ = ਕਦਰ। ਖੋਇ = ਗਵਾ ਕੇ ॥੧॥ ਕਿਤ ਗੁਨ = ਕਿਨ੍ਹਾਂ ਗੁਣਾਂ ਦੇ ਕਾਰਨ। ਹਉ = ਮੈਂ। ਬਿਰਹੈ = ਵਿਛੋੜੇ ਵਿਚ। ਜਾਲੀ = ਸਾੜੀ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ ਵਿੱਚ ਸ਼ੇਖ ਫਰੀਦ ਜੀ ਦੀ ਬਾਣੀ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ। ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ ॥੧॥ ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ। ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ ॥੧॥ ਰਹਾਉ॥ (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ॥੨॥

अकाल पुरख है और सतगुरु की कृपा द्वारा मिलता है। सूही में शेख फरीद जी की बाणी। बड़ी दुखी हो कर बड़ी तड़प के मैं अब साथ मल रही हूँ, और कमली हो कर मैं अब उस खसम प्रभु को खोज रही हूँ। हे खसम-प्रभु! तभी तूने अपने मन में मेरे से रोस किया। तेरा कोई दोष (मेरी इस बुरी हालत बारे) नहीं है, मेरे में ही थे॥1॥ हे मेरे मालिक मैंने तेरी कदर न जानी। जवानी का समय गँवा कर अब में पछ्ता रही हूँ॥1॥रहाउ॥ (अब मैं काली कोयल से पूछती फिर रही हूँ) हे काली कोयल! मैं तो अपने कर्मों की मारी दुखी हूँ ही) तुन भी क्यों काली (हो गयी) है? (कोयल भी यही उत्तर देती है ) मुझे मेरे प्रीतम के विछोडे ने जला दिया है। (ठीक है) खसम से बिछुड़ कर कोई सुख पा सकती है? (पर जीव स्त्री के बस की बात नहीं) जब प्रभु आप मेहरबान होता है तो आप ही मिला देता है॥2॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 16 February 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.