AMRITVELE DA HUKAMNAMA SRI DARBAR SAHIB, SRI AMRITSAR, ANG 768, 08-MAR-2017
ੴ ਸਤਿਗੁਰ ਪ੍ਰਸਾਦਿ
ਰਾਗੁ ਸੂਹੀ ਮਹਲਾ ੩ ਘਰੁ ੩
ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥
ੴ सतिगुर प्रसादि
रागु सूही महला ३ घरु ३
भगत जना की हरि जीउ राखै जुगि जुगि रखदा आइआ राम ॥ सो भगतु जो गुरमुखि होवै हउमै सबदि जलाइआ राम ॥ हउमै सबदि जलाइआ मेरे हरि भाइआ जिस दी साची बाणी ॥ सची भगति करहि दिनु राती गुरमुखि आखि वखाणी ॥ भगता की चाल सची अति निरमल नामु सचा मनि भाइआ ॥ नानक भगत सोहहि दरि साचै जिनी सचो सचु कमाइआ ॥१॥ हरि भगता की जाति पति है भगत हरि कै नामि समाणे राम ॥ हरि भगति करहि विचहु आपु गवावहि जिन गुण अवगण पछाणे राम ॥ गुण अउगण पछाणै हरि नामु वखाणै भै भगति मीठी लागी ॥ अनदिनु भगति करहि दिनु राती घर ही महि बैरागी ॥ भगती राते सदा मनु निरमलु हरि जीउ वेखहि सदा नाले ॥ नानक से भगत हरि कै दरि साचे अनदिनु नामु सम्ह्हाले ॥२॥
One Universal Creator God.
By The Grace Of The True Guru:
Raag Soohee, Third Mehl, Third House: The Dear Lord protects His humble devotees; throughout the ages, He has protected them. Those devotees who become Gurmukh burn away their ego, through the Word of the Shabad. Those who burn away their ego through the Shabad, become pleasing to my Lord; their speech becomes True. They perform the Lord’s true devotional service, day and night, as the Guru has instructed them. The devotees’ lifestyle is true, and absolutely pure; the True Name is pleasing to their minds. O Nanak, the those devotees, who practice Truth, and only Truth, look beauteous in the Court of the True Lord. ||1|| The Lord is the social class and honor of His devotees; the Lord’s devotees merge in the Naam, the Name of the Lord. They worship the Lord in devotion, and eradicate self-conceit from within themselves; they understand merits and demerits. They understand merits and demerits, and chant the Lord’s Name; devotional worship is sweet to them. Night and day, they perform devotional worship, day and night, and in the home of the self, they remain detached. Imbued with devotion, their minds remain forever immaculate and pure; they see their Dear Lord always with them. O Nanak, those devotees are True in the Court of the Lord; night and day, they dwell upon the Naam. ||2||
ਅਰਥ:- ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ। ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ।1।
अर्थ :- हे भाई ! परमात्मा अपने भक्तों की इज्ज़त रखता है, हरेक जुग में (भक्तों की) इज्ज़त रखता आया है। जो मनुख गुरु के बताए हुए मार्ग पर चलता है, वह भगवान का भक्त बन जाता है, वह मनुख गुरु के शब्द में जुड़ के अपनी हऊमै दूर करता है। हे भाई ! जो मनुख गुरु के शब्द के द्वारा अपने अंदर से हऊमै जलाता है, वह उस परमात्मा को प्यारा लगता है जिस की सिफ़त-सालाह सदा अटल रहने वाली है। गुरु के सनमुख रहने वाले मनुख दिन रात परमात्मा की सदा-थिर रहने वाले भक्ति करते रहते हैं, वह आप सिफ़त-सालाह वाली बाणी उच्चारते रहते हैं, और ओरों को भी उस की सूझ देते हैं। हे भाई ! भक्तों की जीवन-जुगती सदा एक-रस रहने वाली और बड़ी पवित्र होती है, उन के मन में परमात्मा का सदा-थिर नाम प्यारा लगता रहता है। हे नानक ! परमात्मा के भक्त सदा-थिर परमात्मा के दर पर सुशोभित हैं, वह परमात्मा का सदा-थिर रहने वाला नाम ही सदा जपते रहते हैं।1।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!