Hukamnama Sri Harmandir Sahib Ji – April 14th, 2017 Ang 539
[FRIDAY], 2nd Vaisakh (Samvat 549 Nanakshahi)
ਬਿਹਾਗੜਾ ਮਹਲਾ ੪ ॥
ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥
बिहागड़ा महला ४ ॥
हउ बलिहारी तिन्ह कउ मेरी जिंदुड़ीए जिन्ह हरि हरि नामु अधारो राम ॥ गुरि सतिगुरि नामु द्रिड़ाइआ मेरी जिंदुड़ीए बिखु भउजलु तारणहारो राम ॥ जिन इक मनि हरि धिआइआ मेरी जिंदुड़ीए तिन संत जना जैकारो राम ॥ नानक हरि जपि सुखु पाइआ मेरी जिंदुड़ीए सभि दूख निवारणहारो राम ॥१॥
English Translation:-
Bihaagraa, Fourth Mehl:
I am a sacrifice, O my soul, to those who take the Support of the Name of the Lord, Har, Har. The Guru, the True Guru, implanted the Name within me, O my soul, and He has carried me across the terrifying world-ocean of poison. Those who have meditated one-pointedly on the Lord, O my soul – I proclaim the Victory of those saintly beings. Nanak has found peace, meditating on the Lord, O my soul; the Lord is the Destroyer of all pain. ||1||
ਪੰਜਾਬੀ ਵਿਚ ਵਿਆਖਿਆ :-
ਹੇ ਮੇਰੀ ਸੋਹਣੀ ਜਿੰਦੇ! (ਆਖ-) ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਾਮਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ। ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ (ਹਰ ਥਾਂ) ਸੋਭਾ-ਵਡਿਆਈ ਹੁੰਦੀ ਹੈ। ਹੇ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ।੧।
हिंदी में अर्थ :-
हे मेरी सुन्दे जिन्दे! (कह-) मैं उन से कुर्बान हूँ जिन्होंने परमात्मा के नाम को (अपनी जिन्दगी का) सहारा बना लिया है। हे मेरी सुंदर जिन्दे(जान) गुरु ने सतगुरु ने उनके हिरदय में परमात्मा का नाम पूरी तरह टिका दिया है। गुरु (माया के मोह के) जहर (-भरे) संसार समुन्दर से पार लगाने की समर्थ रखता है। हे मेरी सुंदर जान! जिन संत जनों ने एक मन हो के परमात्मा के नाम का सुमिरन किया है, उनकी (हर जगह) सोभा और बढाई हुई है। हे नानक! (कह) हे मेरी सुन्दर जान! परमात्मा का नाम जप के सुख मिल जाता है, हरी-नाम सारे दुखों को दूर करने का समर्थ रखता है।१।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..