AMRITVELE DA HUKAMNAMA SRI DARBAR SAHIB, SRI AMRITSAR, ANG (PAGE) 878, 14-MAY-2017
ਰਾਮਕਲੀ ਮਹਲਾ ੧
ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
रामकली महला १
हम डोलत बेड़ी पाप भरी है पवणु लगै मतु जाई ॥ सनमुख सिध भेटण कउ आए निहचउ देहि वडिआई ॥१॥ गुर तारि तारणहारिआ ॥ देहि भगति पूरन अविनासी हउ तुझ कउ बलिहारिआ ॥१॥ रहाउ ॥
Raamkalee, First Mehl:
My boat is wobbly and unsteady; it is filled with sins. The wind is rising – what if it tips over? As sunmukh, I have turned to the Guru; O my Perfect Master; please be sure to bless me with Your glorious greatness. ||1|| O Guru, my Saving Grace, please carry me across the world-ocean. Bless me with devotion to the perfect, imperishable Lord God; I am a sacrifice to You. ||1||Pause|| .
ਹਮ = ਅਸੀ, ਮੈਂ। ਡੋਲਤ = ਡੋਲ ਰਿਹਾ ਹਾਂ, ਡਰ ਰਿਹਾ ਹਾਂ। ਬੇੜੀ = ਜ਼ਿੰਦਗੀ ਦੀ ਬੇੜੀ। ਪਵਣੁ = ਹਵਾ (ਦਾ ਬੁੱਲਾ), ਮਾਇਆ ਦਾ ਝੱਖੜ। ਮਤੁ ਜਾਈ = ਕਿਤੇ ਡੁੱਬ ਨ ਜਾਏ। ਸਨਮੁਖ ਆਏ = (ਹੇ ਗੁਰੂ!) ਤੇਰੇ ਸਾਹਮਣੇ ਆਇਆ ਹਾਂ, ਤੇਰੇ ਦਰ ਤੇ ਆਇਆ ਹਾਂ। ਸਿਧ ਭੇਟਣ ਕਉ = ਪਰਮਾਤਮਾ ਨੂੰ ਮਿਲਣ ਵਾਸਤੇ। ਨਿਹਚਉ = ਜ਼ਰੂਰ। ਦੇਹਿ ਵਡਿਆਈ = ਸਿਫ਼ਤਿ-ਸਾਲਾਹ (ਦੀ ਦਾਤਿ) ਦੇਹ ॥੧॥ ਗੁਰ = ਹੇ ਗੁਰੂ! ਪੂਰਨ = ਸਰਬ-ਵਿਆਪਕ।ਹਉ = ਮੈਂ। ਬਲਿਹਾਰਿਆ = ਕੁਰਬਾਨ ॥੧॥
(ਹੇ ਗੁਰੂ!) ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ (ਮੇਰੀ ਬੇੜੀ) ਡੁੱਬ ਨ ਜਾਏ। (ਚੰਗਾ ਹਾਂ ਮੰਦਾ ਹਾਂ) ਪਰਮਾਤਮਾ ਨੂੰ ਮਿਲਣ ਵਾਸਤੇ (ਪ੍ਰਭੂ ਦੇ ਚਰਨਾਂ ਵਿਚ ਜੁੜਨ ਵਾਸਤੇ) ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ। ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤ ਦੇਹ ॥੧॥ (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ (ਇਹਨਾਂ ਲਹਿਰਾਂ ਵਿਚੋਂ) ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ ॥੧॥ ਰਹਾਉ॥
( हे गुरु!) मेरी जिन्दगी की नाव पापों से भरी हुई है,माया की आंधी आ रही है, मुझे डर लग रहा है कि कहीं (मेरी नाव) डूब न जावे। (अच्छा हूँ बुरा हूँ) परमात्मा को मिलने के लिए (प्रभु के चरणों में जुड़ने के लिए ) मैं झिझक छोड़ कर तेरे दर पर आ गया हूँ। हे गुरु! मुझे जरूर प्रभु की सलाह की दात दो॥1॥ (संसार-सागर की विकारों की लहरों से) तैराने वाले हे गुरु! मुझे (इन लहरों से) पार निकाल ले। सदा कायम रहने वाले और सर्ब-व्यापक परमात्मा की भक्ति (की दाति) मुझे देह, मैं तुझसे सदके कुर्बान जाता हूँ॥1रहाउ॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!