Hukamnama Siri Darbar Sahib, Amritsar, Date 12 June-2017 Ang 769

AMRIT VELE DA HUKAMNAMA SRI DARBAR SAHIB SRI AMRITSAR, ANG 769, 12-JUN-2017

ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥

सूही महला ३ ॥ सबदि सचै सचु सोहिला जिथै सचे का होइ वीचारो राम ॥ हउमै सभि किलविख काटे साचु रखिआ उरि धारे राम ॥ सचु रखिआ उर धारे दुतरु तारे फिरि भवजलु तरणु न होई ॥ सचा सतिगुरु सची बाणी जिनि सचु विखालिआ सोई ॥ साचे गुण गावै सचि समावै सचु वेखै सभु सोई ॥ नानक साचा साहिबु साची नाई सचु निसतारा होई ॥१॥

Soohee, Third Mehl: Through the True Word of the Shabad, true happiness prevails, there where the True Lord is contemplated. Egotism and all sins are eradicated, when one keeps the True Lord enshrined in the heart. One who keeps the True Lord enshrined in the heart, crosses over the terrible and dreadful world-ocean; he shall not have to cross over it again. True is the True Guru, and True is the Word of His Bani; through it, the True Lord is seen. One who sings the Glorious Praises of the True Lord merges in Truth; he beholds the True Lord everywhere. O Nanak, True is the Lord and Master, and True is His Name; through Truth, comes emancipation. ||1||


ਸਬਦਿ ਸਚੈ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਸੋਹਿਲਾ = {सुख केल:} ਆਤਮਕ ਆਨੰਦ ਦੇਣ ਵਾਲਾ ਗੀਤ। ਜਿਥੈ = ਜਿਸ ਹਿਰਦੇ-ਘਰ ਵਿਚ। ਸਭਿ ਕਿਲਵਿਖ = ਸਾਰੇ ਪਾਪ। ਸਚੁ = ਸਦਾ-ਥਿਰ। ਉਰਿ = ਹਿਰਦੇ ਵਿਚ। ਦੁਤਰੁ = ਜਿਸ ਨੂੰ ਤਰਨਾ ਬਹੁਤ ਔਖਾ ਹੈ। ਭਵਜਲੁ = ਸੰਸਾਰ-ਸਮੁੰਦਰ। ਤਰਣੁ ਨ ਹੋਈ = ਤਰਨ ਦੀ ਲੋੜ ਨਹੀਂ ਪੈਂਦੀ। ਸਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਬਾਣੀ। ਜਿਨਿ = ਜਿਸ (ਗੁਰੂ) ਨੇ। ਸਚੁ = ਸਦਾ-ਥਿਰ ਪ੍ਰਭੂ। ਸਚਿ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ। ਨਾਈ = ਵਡਿਆਈ {स्ना, ਅਰਬੀ ਲਫ਼ਜ਼}। ਸਚੁ ਨਿਸਤਾਰਾ = ਸਦਾ ਲਈ ਪਾਰ-ਉਤਾਰਾ।੧।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੀ ਮੁੜ ਮੁੜ ਉਸ ਨੂੰ ਲੋੜ ਨਹੀਂ ਰਹਿੰਦੀ। ਹੇ ਭਾਈ! ਜਿਸ ਗੁਰੂ ਨੇ ਉਸ ਨੂੰ ਸਦਾ-ਥਿਰ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਆਪ ਭੀ ਸਦਾ-ਥਿਰ ਪ੍ਰਭੂ ਦਾ ਰੂਪ ਹੈ, ਉਸ ਦੀ ਬਾਣੀ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ। (ਗੁਰੂ ਦੀ ਕਿਰਪਾ ਨਾਲ) ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਵਿਚ ਹੀ ਲੀਨ ਰਹਿੰਦਾ ਹੈ, ਅਤੇ ਉਸ ਨੂੰ ਹਰ ਥਾਂ ਵੱਸਿਆ ਵੇਖਦਾ ਹੈ। ਹੇ ਨਾਨਕ! ਜੇਹੜਾ ਪਰਮਾਤਮਾ ਆਪ ਸਦਾ-ਥਿਰ ਹੈ, ਜਿਸ ਦੀ ਵਡਿਆਈ ਸਦਾ-ਥਿਰ ਹੈ ਉਹ ਉਸ ਮਨੁੱਖ ਦਾ ਸਦਾ ਲਈ ਪਾਰ-ਉਤਾਰਾ ਕਰ ਦੇਂਦਾ ਹੈ।੧।

हे भाई! जिस मनुख के हिर्दय घर में सच्चे सहबद के द्वारा सदा थिर प्रभु की सिफत सलाह का गीत होता रहता है, सदा-थिर प्रभु के गुणों की विचार होती रहती है, उस के अंदर से अहंकार आदि सारे पाप कट जाते हैं, वेह मनुख सदा कायम रहने वाले परमात्मा को अपने हिर्दय घर में बसी रखता है और मुश्किल से पार होने वाले संसार सागर से पार निकल जाता है। संसार सागर से बार बार पार जाने की जरुरत नहीं रहती। हे भाई! जिस गुरु ने उसको सदा-थिर प्रभु का दर्शन करा दिया है, वह सवयं भी प्रभु का रूप है, उस की बानी प्रभु की सिफत सलाह से भरपूर है। (गुरु की कृपा द्वारा) वह मनुख सदा- थिर प्रभु के गुण गता रहता है, उसी में लीं रहता है, और उस को हर जगह बसा देखता है। हे नानक! जो परमात्मा सवयं सदा-स्थिर है, जिस की महिमा सदा थिर है, वह मनुख को हमेशां के लिए संसार सागर से पार कर देता है।१।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 12 June 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.