Amritvele da Hukamnama Sri Darbar Sahib, Sri Amritsar, Ang 671, 19-Jun-2017
ਧਨਾਸਰੀ ਮਹਲਾ ੫
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥
धनासरी महला ५
जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥
Dhanaasaree, Fifth Mehl:
Body, mind, wealth and everything belong to Him; He alone is all-wise and all-knowing. He listens to my pains and pleasures, and then my condition improves. ||1|| My soul is satisfied with the One Lord alone. People make all sorts of other efforts, but they have no value at all. ||Pause|| The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. ||2||
ਜਿਸ ਕਾ , ਤਿਸ ਕਾ = {ਲਫ਼ਜ਼ ‘ਜਿਸੁ’ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}। ਸੋਈ = ਉਹ (ਪ੍ਰਭੂ) ਹੀ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ।ਸੁਜਾਨੀ = ਸਿਆਣਾ। ਤਿਨ ਹੀ = ਤਿਨਿ ਹੀ {ਲਫ਼ਜ਼’ਤਿਨ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਣ ਉੱਡ ਗਈਹੈ}। ਤਉ = ਤਦੋਂ। ਨੀਕੀ ਬਿਧਿ = ਚੰਗੀ ਹਾਲਤ। ਖਟਾਨੀ = ਬਣ ਗਈ ॥੧॥ ਜੀਅ ਕੀ = ਜਿੰਦ ਦੀ। ਏਕੈ ਹੀ ਪਹਿ = ਇਕ ਪਰਮਾਤਮਾ ਦੇ ਪਾਸ ਹੀ। ਮਾਨੀ = ਮੰਨੀ ਜਾਂਦੀਹੈ। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ} ਹੋਰ।ਤਿਨ ਕੀਮਤਿ = ਉਹਨਾਂ (ਜਤਨਾਂ) ਦੀ ਕੀਮਤ। ਜਾਨੀ = ਜਾਣੀ ਜਾਂਦੀ ॥ ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।ਨਿਰਮੋਲਕੁ = ਜਿਸ ਦਾ ਕੋਈ ਮੁੱਲ ਨਾਹ ਪਾਇਆ ਜਾ ਕੇ।ਗੁਰਿ = ਗੁਰੂ ਨੇ। ਮੰਤਾਨੀ = ਮੰਤਰ। ਦ੍ਰਿੜੁ ਕਰਿ ਰਹਿਓ = ਪੱਕੇ ਤੌਰ ਤੇ ਟਿਕ ਗਿਆ ॥੨॥
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ , ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ਰਹਾਉ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ(ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥
हे भाई!जिस प्रभु का दिया हुआ यह सरीर और मन है , यह सारा धन-पधार्थ भी उसी का दिया हुआ है,वोही सुशिल और सयाना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी)हालत अच्छी बन जाती है॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) और बहुत यतन कर कर के थक जाते हैं, उन यत्नों का मूल्य तो एक तिल जितना भी नहीं समझा जाता॥रहाउ॥ हे भाई! परमात्मा का नाम आत्मिक जीवन देने वाला है,नाम एक ऐसा हिरा है जो किसी मूल्य से नहीं मिल सकता। गुरु ने यह नाम मन्त्र (जिस मनुख को)देदिया, वह मनुख (विकारों में) गिरता नहीं, डोलता नहीं, वह मनुख पक्के इरादे वाला बन जाता है, वह मुकमल तौर पर (माया की तरफ से) संतोखी रहता है॥२॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!