Sandhia Vele Da Hukamnama Siri Darbar Sahib, Amritsar, Date 29 June-2017 Ang 650

Evening Hukamnama Sri Harmandir Sahib Ji – June 29th, 2017 Ang 650

 

ਸਲੋਕੁ ਮਃ ੩ ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥ ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥ ਮਃ ੩ ॥ ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਿਖ ਮਿਲੈ ਮਿਲਾਇ ॥ ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥

 

सलोकु मः ३ गुर बिनु गिआनु न होवई ना सुखु वसै मनि आइ ॥ नानक नाम विहूणे मनमुखी जासनि जनमु गवाइ ॥१॥ मः ३ ॥ सिध साधिक नावै नो सभि खोजदे थकि रहे लिव लाइ ॥ बिनु सतिगुर किनै न पाइओ गुरमुखि मिलै मिलाइ ॥ बिनु नावै पैनणु खाणु सभु बादि है धिगु सिधी धिगु करमाति ॥ सा सिधि सा करमाति है अचिंतु करे जिसु दाति ॥ नानक गुरमुखि हरि नामु मनि वसै एहा सिधि एहा करमाति ॥२॥

 

 

Translation in English:- Shalok, Third Mehl: Without the Guru, spiritual wisdom is not obtained, and peace does not come to abide in the mind. O Nanak, without the Naam, the Name of the Lord, the self-willed manmukhs depart, after having wasted their lives. ||1|| Third Mehl: All the Siddhas, spiritual masters and seekers search for the Name; they have grown weary of concentrating and focusing their attention. Without the True Guru, no one finds the Name; the Gurmukhs unite in Union with the Lord. Without the Name, all food and clothes are worthless; cursed is such spirituality, and cursed are such miraculous powers. That alone is spirituality, and that alone is miraculous power, which the Carefree Lord spontaneously bestows. O Nanak, the Lord’s Name abides in the mind of the Gurmukh; this is spirituality, and this is miraculous power. ||2||

 

 

ਪੰਜਾਬੀ ਵਿੱਚ ਵਿਆਖਿਆ :- 

ਸਤਿਗੁਰੂ ਤੋਂ ਬਿਨਾ ਨਾਹ ਆਤਮਕ ਜੀਵਨ ਦੀ ਸਮਝ ਪੈਂਦੀ ਹੈ ਤੇ ਨਾਹ ਹੀ ਸੁਖ ਮਨ ਵਿਚ ਵੱਸਦਾ ਹੈ; (ਗੁਰੂ ਤੋਂ ਬਿਨਾ) ਹੇ ਨਾਨਕ ! ਨਾਮ ਤੋਂ ਸੱਖਣੇ (ਰਹਿ ਕੇ) ਮਨਮੁਖ ਮਨੁੱਖਾ-ਜਨਮ ਵਿਅਰਥ ਗਵਾ ਜਾਣਗੇ ।੧। ਮਃ ੩ ॥ ਸਾਰੇ ਸਿੱਧ ਤੇ ਸਾਧਿਕ ਨਾਮ ਨੂੰ ਹੀ ਖੋਜਦੇ ਬ੍ਰਿਤੀ ਜੋੜ ਜੋੜ ਕੇ ਥੱਕ ਗਏ ਹਨ; ਸਤਿਗੁਰੂ ਤੋਂ ਬਿਨਾ ਕਿਸੇ ਨੂੰ ਨਹੀਂ ਲੱਭਾ । ਸਤਿਗੁਰੂ ਦੇ ਸਨਮੁਖ ਹੋਇਆ ਮਨੁੱਖ ਹੀ ਮਿਲਾਇਆ ਹੋਇਆ (ਪ੍ਰਭੂ ਨੂੰ) ਮਿਲਦਾ ਹੈ । ਨਾਮ ਤੋਂ ਬਿਨਾ ਖਾਣਾ ਤੇ ਪਹਿਨਣਾ ਸਭ ਵਿਅਰਥ ਹੈ, (ਜੇ ਨਾਮ ਨਹੀਂ ਤਾਂ) ਉਹ ਸਿੱਧੀ ਤੇ ਕਰਾਮਾਤਿ ਫਿਟਕਾਰ-ਜੋਗ ਹੈ; ਇਹੀ (ਉਸ ਦੀ) ਸਿੱਧੀ ਹੈ ਤੇ ਇਹੀ ਕਰਾਮਾਤ ਹੈ ਕਿ ਚਿੰਤਾ ਤੋਂ ਰਹਿਤ ਹਰੀ ਉਸ ਨੂੰ (ਨਾਮ ਦੀ) ਦਾਤਿ ਬਖ਼ਸ਼ੇ; ਹੇ ਨਾਨਕ ! “ਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਮਨ ਵਿਚ ਵੱਸਦਾ ਹੈ”—ਇਹੀ ਸਿੱਧੀ ਤੇ ਕਰਾਮਾਤ ਹੁੰਦੀ ਹੈ ।੨।

 

 

हिंदी में अर्थ :- 

सतिगुरू तो बिना ना आतमिक जीवन की समझ पड़ती है और ना ही सुख मन में वसता है; (गुरू तो बिना) हे नानक जी! नाम तो वंचित (रह कर) मनमुख मनुष्य-जन्म व्यर्थ गंवा जाएंगे ॥१॥ सारे सिध और साधिक नाम को ही खोजते बिरती जोड़ जोड़ कर थक गए हैं; सतिगुरू तो बिना किसी को नहीं मिला। सतिगुरू के सनमुख हुआ मनुष्य ही मिलाया हुआ (प्रभू को) मिलता है। नाम तो बिना खाना और पहनना सब व्यर्थ है, (अगर नाम नहीं तो) वह सिधी और करामात फिटकार-योग्य है। यही (उस की) सिधी है और यही करामात है कि चिंता से रहित हरी उस को (नाम की) दात बख़्शे। हे नानक जी! “गुरू के सनमुख हो कर हरी का नाम मन में वसता है”-यही सिधी और करामात होती है ॥२॥

 

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 29 June 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.