Amritvele da Hukamnama Sri Drabar Sahib, Sri Amritsar, Ang Page, 602, 02-Jul-2017
ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥
सोरठि मः ३ दुतुके ॥ सतिगुर मिलिऐ उलटी भई भाई जीवत मरै ता बूझ पाइ ॥ सो गुरू सो सिखु है भाई जिसु जोती जोति मिलाइ ॥१॥ मन रे हरि हरि सेती लिव लाइ ॥ मन हरि जपि मीठा लागै भाई गुरमुखि पाए हरि थाइ ॥ रहाउ ॥
Sorat’h, Third Mehl, Du-Tukas: Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. ||1|| O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. ||Pause||
ਸਤਿਗੁਰ ਮਿਲਿਐ = ਜੇ ਗੁਰੂ ਮਿਲ ਪਏ। ਉਲਟੀ ਭਈ = (ਵਿਕਾਰਾਂ ਵਲੋਂ ਸੁਰਤਿ) ਹਟ ਜਾਂਦੀ ਹੈ, ਮੁੜ ਪੈਂਦੀ ਹੈ। ਜੀਵਤ ਮਰੈ = ਜੀਊਂਦਾ ਮਰ ਜਾਂਦਾ ਹੈ, ਦੁਨੀਆ ਦੀ ਕਿਰਤ ਕਰਦਾ ਹੀ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਬੂਝ = ਆਤਮਕ ਜੀਵਨ ਦੀ ਸਮਝ। ਸੋ ਗੁਰੂ ਸੋ ਸਿਖੁ = ਉਹ ਮਨੁੱਖ ਗੁਰੂ ਦਾ (ਅਸਲ) ਸਿੱਖ ਹੈ। ਜਿਸੁ ਜੋਤਿ = ਜਿਸ ਦੀ ਆਤਮਾ ਨੂੰ। ਜੋਤੀ ਮਿਲਾਇ = (ਗੁਰੂ) ਪਰਮਾਤਮਾ ਵਿਚ ਮਿਲਾ ਦੇਂਦਾ ਹੈ।੧। ਸੇਤੀ = ਨਾਲ। ਲਿਵ = ਲਗਨ। ਮਨ ਰੇ = ਹੇ ਮਨ! ਜਪਿ = ਜਪ ਜਪ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਥਾਇ = ਥਾਂ ਵਿਚ, ਹਜ਼ੂਰੀ ਵਿਚ। ਹਰਿ ਥਾਇ = ਪ੍ਰਭੂ ਦੀ ਹਜ਼ੂਰੀ ਵਿਚ।ਰਹਾਉ।
ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।
हे भाई! अगर गुरु मिल जाए तो मनुख आत्मिक जीवन की सूझ हासिल कर लेता है, मनुख की सुरत विकारो की तरफ से पलट जाती है, दुनिया के कार-विहारों को करता हुआ ही मनुख विकारों से अछूता हो जाता है। हे भाई! जिस मनुख की आत्मा को गुरु परमात्मा में मिला देता है, वह असली सिख बन जाता है।१। हे मन! सदा परमात्मा से सूरत जोड़े रख! बार बार जप जप कर के परमात्मा प्यारा लगने लग जाता है। हे भाई! गुरु की सरन आने वाला मनुख प्रभु की हजूरी में (स्थान) खोज ही लेता है।रहाउ।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!