Hukamnama Siri Darbar Sahib, Amritsar, Date 08 July-2017 Ang 450

 Listen Here

AMRITVELE DA HUKAMNAMA SRI DARBAR SAHIB, SRI AMRITSAR, ANG (450) , 08-Jul-2017

ਆਸਾ ਮਹਲਾ ੪ ॥ ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥ ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥ ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥

आसा महला ४ ॥ जिन मसतकि धुरि हरि लिखिआ तिना सतिगुरु मिलिआ राम राजे ॥ अगिआनु अंधेरा कटिआ गुर गिआनु घटि बलिआ ॥ हरि लधा रतनु पदारथो फिरि बहुड़ि न चलिआ ॥ जन नानक नामु आराधिआ आराधि हरि मिलिआ ॥१॥ जिनी ऐसा हरि नामु न चेतिओ से काहे जगि आए राम राजे ॥ इहु माणस जनमु दुल्मभु है नाम बिना बिरथा सभु जाए ॥ हुणि वतै हरि नामु न बीजिओ अगै भुखा किआ खाए ॥ मनमुखा नो फिरि जनमु है नानक हरि भाए ॥२॥

Aasaa, Fourth Mehl: Those who have the blessed pre-ordained destiny of the Lord written on their foreheads, meet the True Guru, the Lord King. The Guru removes the darkness of ignorance, and spiritual wisdom illuminates their hearts. They find the wealth of the jewel of the Lord, and then, they do not wander any longer. Servant Nanak meditates on the Naam, the Name of the Lord, and in meditation, he meets the Lord. ||1|| Those who have not kept the Lord’s Name in their consciousness – why did they bother to come into the world, O Lord King? It is so difficult to obtain this human incarnation, and without the Naam, it is all futile and useless. Now, in this most fortunate season, he does not plant the seed of the Lord’s Name; what will the hungry soul eat, in the world hereafter? The self-willed manmukhs are born again and again. O Nanak, such is the Lord’s Will. ||2||

ਮਸਤਕਿ = ਮੱਥੇ ਉਤੇ। ਧੁਰਿ = ਧੁਰ ਦਰਗਾਹ ਤੋਂ। ਅਗਿਆਨੁ = ਆਤਮਕ ਜੀਵਨ ਵਲੋਂ ਬੇ-ਸਮਝੀ। ਅੰਧੇਰਾ = ਹਨੇਰਾ। ਘਟਿ = ਹਿਰਦੇ ਵਿਚ। ਬਲਿਆ = ਚਮਕ ਪਿਆ। ਲਧਾ = ਲੱਭ ਪਿਆ। ਪਦਾਰਥੋ = ਕੀਮਤੀ ਚੀਜ਼। ਬਹੁੜਿ = ਮੁੜ। ਚਲਿਆ = ਗਵਾਚਿਆ। ਆਰਾਧਿ = ਸਿਮਰ ਕੇ ॥੧॥ ਐਸਾ = ਅਜੇਹਾ ਕੀਮਤੀ। ਸੇ = ਉਹ ਬੰਦੇ। ਕਾਹੇ = ਕਿਸ ਵਾਸਤੇ? ਜਗਿ = ਜਗਤ ਵਿਚ। ਦੁਲੰਭੁ = ਦੁਰਲੱਭ, ਬੜੀ ਮੁਸ਼ਕਲ ਨਾਲ ਮਿਲਣ ਵਾਲਾ। ਬਿਰਥਾ = ਅਜਾਈਂ। ਸਭੁ = ਸਾਰਾ। ਹੁਣਿ = ਇਸ ਮਨੁੱਖਾ ਜਨਮ ਵਿਚ। ਵਤੈ = ਵੱਤਰ ਦੇ ਵੇਲੇ। ਅਗੈ = ਪਰਲੋਕ ਵਿਚ, ਸਮਾ ਲੰਘ ਜਾਣ ਤੇ। ਕਿਆ ਖਾਏ = ਕੀਹ ਖਾਏਗਾ? ਮਨਮੁਖ = ਆਪਣੇ ਮਨ ਦੇ ਪਿਛੇ ਤੁਰਨ ਵਾਲੇ। ਹਰਿ ਭਾਇ = ਹਰੀ ਨੂੰ (ਇਹੀ) ਚੰਗਾ ਲੱਗਦਾ ਹੈ ॥੨॥

ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਪਰਮਾਤਮਾ (ਗੁਰੂ-ਮਿਲਾਪ ਦਾ ਲੇਖ) ਲਿਖ ਦੇਂਦਾ ਹੈ ਉਹਨਾਂ ਨੂੰ ਗੁਰੂ ਮਿਲ ਪੈਂਦਾ ਹੈ, (ਉਹਨਾਂ ਦੇ ਮਨ ਵਿਚੋਂ, ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਦੂਰ ਹੋ ਜਾਂਦਾ ਹੈ, ਤੇ, ਉਹਨਾਂ ਦੇ ਹਿਰਦੇ ਵਿਚ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ ਚਮਕ ਪੈਂਦੀ ਹੈ। ਉਹਨਾਂ ਨੂੰ ਪਰਮਾਤਮਾ ਦਾ ਨਾਮ ਕੀਮਤੀ ਰਤਨ ਲੱਭ ਪੈਂਦਾ ਹੈ ਜੇਹੜਾ ਮੁੜ (ਉਹਨਾਂ ਪਾਸੋਂ ਕਦੇ) ਗੁਆਚਦਾ ਨਹੀਂ। ਹੇ ਦਾਸ ਨਾਨਕ! ਗੁਰੂ ਦੀ ਸਰਨ ਪੈ ਕੇ ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਨਾਮ ਸਿਮਰ ਕੇ ਉਹ ਪਰਮਾਤਮਾ ਵਿਚ ਹੀ ਲੀਨ ਹੋ ਜਾਂਦੇ ਹਨ ॥੧॥ (ਆਤਮਕ ਜੀਵਨ ਦੀ ਸੂਝ ਦੇਣ ਵਾਲਾ) ਅਜੇਹਾ ਕੀਮਤੀ ਨਾਮ ਜਿਨ੍ਹਾਂ ਮਨੁੱਖਾਂ ਨੇ ਨਹੀਂ ਸਿਮਰਿਆ, ਉਹ ਜਗਤ ਵਿਚ ਕਾਹਦੇ ਲਈ ਜੰਮੇ? ਇਹ ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਨਾਮ ਸਿਮਰਨ ਤੋਂ ਬਿਨਾ ਸਾਰੇ ਦਾ ਸਾਰਾ ਵਿਅਰਥ ਚਲਾ ਜਾਂਦਾ ਹੈ। ਜੇਹੜਾ ਮਨੁੱਖਾ ਜਨਮ ਵਿਚ ਢੁਕਵੇਂ ਸਮੇ (ਆਪਣੇ ਹਿਰਦੇ ਦੀ ਖੇਤੀ ਵਿਚ) ਪਰਮਾਤਮਾ ਦਾ ਨਾਮ ਨਹੀਂ ਬੀਜਦਾ, ਉਹ ਆਤਮਕ ਜੀਵਨ ਆਤਮ-ਜੀਵਨ ਦੀ ਭੁਖ ਕਿਵੇਂ ਮੇਟੇਗਾ? ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਨੂੰ ਮੁੜ ਮੁੜ ਜਨਮਾਂ ਦਾ ਚੱਕਰ ਮਿਲਦਾ ਹੈ (ਉਹਨਾਂ ਵਾਸਤੇ) ਪਰਮਾਤਮਾ ਨੂੰ ਇਹੀ ਚੰਗਾ ਲੱਗਦਾ ਹੈ ॥੨॥

जिन मनुष्यों के माथे पर धुर दरगाह से परमात्मा (गुरु-मिलाप का लेख) लिख देता है उनको गुरु मिल जाता है (उन के मन में से, गुरु की कृपा के साथ) आत्मिक जीवन की तरफ से बे-समझी का अंधेरा दूर हो जाता है, और, उन के हृदय में गुरु की बख्शी हुई आत्मिक जीवन की सूझ चमक पड़ती है । उनको परमात्मा के नाम का कीमती रतन मिल जाता है जो फिर (उनकेपास से कभी) गुम नहीं होता। हे दास नानक ! (बोल-हे भाई !) गुरु की शरण में आकर जो मनुख परमात्मा का नाम सिमरते हैं, नाम सिमर के वह परमात्मा में ही लीन हो जाते हैं।1। (आत्मिक जीवन की सूझ देने वाला) ऐसा कीमती नाम जिन मनुष्यों ने सुमिरन नहीं किया, वह जगत में किस लिए जन्मे ? (उन का मनुखा जन्म किसी काम ना आया) । यह मनुखा जन्म बड़ी मुशकल के साथ मिलता है, नाम सुमिरन के बिना सारे का सारा व्यर्थ चला जाता है। (हे भाई ! जो किसान सही समय पर खेत नहीं बीजता वह समय बीत जाने पर भुखा मरता है, उसी प्रकार) जो मनुखा जन्म में ढुकवें समे (अपने हृदय की खेती में) परमात्मा का नाम नहीं बीजता, टो वह आत्मिक जीवन की भूख कैसे मिटाएगा ? हे नानक ! (बोल-) अपने मन के पिछे चलने वालो को बार बार जन्मों का चक्र मिलता है (उनके लिए) परमात्मा को यही अच्छा लगता है ।2।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 8 July 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.