Evening Hukamnama Sri Harmandir Sahib Ji – July 25th, 2017 Ang 711
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਟੋਡੀ ਮਹਲਾ ੪ ਘਰੁ ੧ ॥
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥
ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
रागु टोडी महला ४ घरु १ ॥
हरि बिनु रहि न सकै मनु मेरा ॥ मेरे प्रीतम प्रान हरि प्रभु गुरु मेले बहुरि न भवजलि फेरा ॥१॥ रहाउ ॥ मेरै हीअरै लोच लगी प्रभ केरी हरि नैनहु हरि प्रभ हेरा ॥ सतिगुरि दइआलि हरि नामु द्रिड़ाइआ हरि पाधरु हरि प्रभ केरा ॥१॥
English Translation in English :-
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru’s Grace:
Raag Toddee, Chau-Padas, Fourth Mehl, First House: Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. ||1|| Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. ||1||
ਪੰਜਾਬੀ ਵਿੱਚ ਵਿਆਖਿਆ :-
ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ॥੧॥ ਰਹਾਉ ॥ ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ॥੧॥
हिंदी में अर्थ :-
हे भाई ! मेरा मन परमात्मा की याद के बिना रह नहीं सकता। गुरु (जिस मनुख को) जीवन का प्यारा भगवान मिला देता है, उस को संसार-सागर में फिर नहीं आना पड़ता।१।रहाउ। हे भाई ! मेरे हृदय में भगवान (के मिलाप) की चाह लगी हुई थी (मेरा मन करता था कि) मैं (अपनी) आँखों के साथ हरि-भगवान को देख लूं। दयाल गुरु ने परमात्मा का नाम मेरे हृदय में पक्का कर दिया-यही है हरि-भगवान (को मिलने) का सही मार्ग।१।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ