Sandhia Vele Da Hukamnama Siri Darbar Sahib, Amritsar, Date 16 August-2017 Ang 666


SANDHYA VELE DA HUKAMNAMA SRI DARBAR SAHIB, SRI AMRITSAR, ANG 666, 16-Aug-2017


ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥

Raag Dhanaasaree, Third Mehl, Fourth House: One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1||Pause||

ਹਮ = ਅਸੀਂ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।

ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

राग धनासरी, घर ४ में गुरु अमरदास जी की बानी। अकाल पुरख एक है और सतगुरु की कृपा द्वारा मिलता है। हे प्रभु! हम जीव तेरे (दर के) भिखारी हैं, तूँ सव्त्न्तर रह के सब को दातें (बख्शीश) देने वाला है। हे प्रभु! मेरे ऊपर दयावान हो। मुझ भिखारी को अपना नाम दो (ताकि) मैं सदा तेरे प्रेम के रंग में रंग रहूँ।१। हे प्रभु! में तेरे सदा कायम रहने वाले नाम से सदके कुर्बान जाता हूँ। तू सरे संसार जगत का आधार है; तू ही सब जीवों को पैदा करने वाला है कोई और (तेरे जैसा) नहीं है ।।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 16 August 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.