Hukamnama Sahib – Sachkhand Sri Harmandir Sahib, Amritsar 2017-09-01 Evening (ANG 670)
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਧਨਾਸਰੀ ਮਹਲਾ ੪ ॥
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ)ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।
धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
Dhanaasaree, Fourth Mehl:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. ||4||7||13||
Dhanaasree Mehlaa 4.
mayray saahaa mai har darsan sukh ho-ay. hamree baydan too jaantaa saahaa avar ki-aa jaanai ko-ay. rahaa-o. saachaa saahib sach too mayray saahaa tayraa kee-aa sach sabh ho-ay. jhoothaa kis ka-o aakhee-ai saahaa doojaa naahee ko-ay. ||1|| sabhnaa vich too varatdaa saahaa sabh tujheh Dhi-aavahi din raat. sabh tujh hee thaavhu mangday mayray saahaa too sabhnaa karahi ik daat. ||2|| sabh ko tujh hee vich hai mayray saahaa tujh tay baahar ko-ee naahi. sabh jee-a tayray too sabhas daa mayray saahaa sabh tujh hee maahi samaahi. ||3|| sabhnaa kee too aas hai mayray pi-aaray sabh tujheh Dhi-aavahi mayray saah. ji-o bhaavai ti-o rakh too mayray pi-aaray sach naanak kay paatisaah. ||4||7||13||
Dhanaasaree, Fourth Mehl:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. ||4||7||13||
Waheguru Ji Ka Khalsa
Waheguru Ji Ki Fateh Ji