Amritvele da Hukamnama Sri Darbar Sahib, Sri Amritsar, Ang 558, 03-Sep-2017
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥
वडहंसु महला ३ घरु १
ੴ सतिगुर प्रसादि ॥ मनि मैलै सभु किछु मैला तनि धोतै मनु हछा न होइ ॥ इह जगतु भरमि भुलाइआ विरला बूझै कोइ ॥१॥ जपि मन मेरे तू एको नामु ॥ सतगुरि दीआ मो कउ एहु निधानु ॥१॥ रहाउ ॥ सिधा के आसण जे सिखै इंद्री वसि करि कमाइ ॥ मन की मैलु न उतरै हउमै मैलु न जाइ ॥२॥
Wadahans, Third Mehl, First House: One Universal Creator God. By The Grace Of The True Guru: When the mind is filthy, everything is filthy; by washing the body, the mind is not cleaned. This world is deluded by doubt; how rare are those who understand this. ||1|| O my mind, chant the One Name. The True Guru has given me this treasure. ||1||Pause|| Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. ||2||
ਮਨਿ ਮੈਲੈ = (ਵਿਕਾਰਾਂ ਨਾਲ) ਮੈਲੇ ਮਨ ਦੀ ਰਾਹੀਂ। ਤਨਿ ਧੋਤੈ = ਧੋਤੇ ਹੋਏ ਸਰੀਰ ਦੀ ਰਾਹੀਂ, ਜੇ ਸਰੀਰ ਨੂੰ (ਤੀਰਥਾਂ ਆਦਿਕ ਤੇ) ਇਸ਼ਨਾਨ ਕਰਾ ਲਿਆ ਜਾਏ। ਭਰਮਿ = ਭੁਲੇਖੇ ਵਿਚ (ਪੈ ਕੇ) ॥੧॥ ਮਨ = ਹੇ ਮਨ! ਸਤਗੁਰਿ = ਗੁਰੂ ਨੇ। ਮੋ ਕਉ = ਮੈਨੂੰ। ਨਿਧਾਨੁ = ਖ਼ਜ਼ਾਨਾ ॥੧॥ ਰਹਾਉ॥ ਸਿਖੈ = ਸਿੱਖ ਲਏ। ਵਸਿ ਕਰਿ = ਵੱਸ ਵਿਚ ਕਰ ਕੇ।
ਰਾਗ ਵਡਹੰਸ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥ ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ ਤੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ਤੇ (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ॥੨॥
राग वडहंस,घर १ में गुरु अमरदास जी की बाणी। अकालपुर्ख एक है और सतगुरु की कृपा द्वारा मिलता है। जो मनुख का मन (विकारों से) मैला हो जाता है तो सब कुछ मैला हो जाता है और सनान करने से मन पवित्र नहीं हो सकता। परन्तु यह संसार भ्रम में आ कर कुराह चला जा रहा है, कोई विरला ही (इस सचाई को समझता है॥१॥ हे मेरे मन! तू सिर्फ परमात्मा का एक नाम ही जपा कर। यह (नाम) खज़ाना मुझे गुरु ने दिया है॥१॥रहाउ॥ अगर मनुख करामाती जोगियों वाले आसन करने सीख ले और काम-वासना को जीत कर (आसनों के अभियास की) कमाई करने लग जाये, तो भी मन की मैल नहीं उतरती और (मन में से) अहंकार-हौमय की मैल नहीं जाती॥२॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!