Hukamnama Siri Darbar Sahib, Amritsar, Date 17 September -2017 Ang 603
ਨੋਟ:- ਅੱਜ ਤੋਂ ਹੁਕਮਨਾਮਾ ਸਾਹਿਬ ਦਾ ਟਾਈਮ ਬਦਲ ਗਿਆ ਹੈ ਜੀ ਹੁਣ ਹੁਕਮਨਾਮਾ ਸਾਹਿਬ 5:15AM ਤੋਂ ਬਾਅਦ ਆਉਂਦਾ ਹੈ ਜੀ।
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
सोरठि महला ३ ॥ बिनु सतिगुर सेवे बहुता दुखु लागा जुग चारे भरमाई ॥ हम दीन तुम जुगु जुगु दाते सबदे देहि बुझाई ॥१॥ हरि जीउ क्रिपा करहु तुम पिआरे ॥ सतिगुरु दाता मेलि मिलावहु हरि नामु देवहु आधारे ॥ रहाउ ॥
Sorat’h, Third Mehl: Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver – please, grant me the understanding of the Shabad. ||1|| O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name. ||Pause||
ਜੁਗ ਚਾਰੇ = ਚਹੁੰਆਂ ਜੁਗਾਂ ਵਿਚ। ਭਰਮਾਈ = ਭਟਕਦਾ ਹੈ। ਦੀਨ = ਕੰਗਾਲ, ਮੰਗਤੇ। ਸਬਦੇ = ਗੁਰੂ ਦੇ ਸ਼ਬਦ ਦੀ ਰਾਹੀਂ। ਦੇਹਿ = ਦੇਂਹਿ, ਤੂੰ ਦੇਂਦਾ ਹੈਂ। ਬੁਝਾਈ = ਸਮਝ ॥੧॥ ਆਧਾਰੇ = ਆਸਰਾ ॥
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥ ਰਹਾਉ॥
हे भाई! गुरु की सरन आये बिना मनुख को बहुत दुःख चिपका रहता है, मनुख सदा ही भटकता फिरता है। हे प्रभु! हम (जीव, तेरे दर के) भिखारी हैं, तूँ हमेशां ही दातें देने वाला है, (कृपा कर, गुरु के) शब्द में जोड़ कर आत्मिक जीवन की समझ बक्श॥१॥ प्यारे प्रभु जी! (मेरे ऊपर) कृपा कर, तेरे नाम की डाट देने वाला प्रभु मुझे मिला, और (मेरी जिन्दगी का) सहारा अपना नाम मुझे दे॥रहाउ॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !