Sandhia Vele Da Hukamnama Siri Darbar Sahib, Amritsar, Date 25 September-2017 Ang 663

Hukamnama Sahib – Sachkhand Sri Harmandir Sahib, Amritsar *2017-09-25 Evening* (ANG 663-664)

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ । (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ । (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ।੧। (ਹੇ ਭਾਈ!) ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ । (ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ।ਰਹਾਉ। (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਅੌਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ । (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ । ਬਾਣੀ ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਹੈ । (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ ।੨। ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ । (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ । (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ।੩। (ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ । ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ।੪।

धनासरी महला ३ घरु २ चउपदे ੴ सतिगुर प्रसादि ॥
इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै समाइ ॥ पूरे गुर कै सहजि सुभाइ ॥ पूरे गुर की साची बाणी ॥ सुख मन अंतरि सहजि समाणी ॥२॥ एकु अचरजु जन देखहु भाई ॥ दुबिधा मारि हरि मंनि वसाई ॥ नामु अमोलकु न पाइआ जाइ ॥ गुर परसादि वसै मनि आइ ॥३॥ सभ महि वसै प्रभु एको सोइ ॥ गुरमती घटि परगटु होइ ॥ सहजे जिनि प्रभु जाणि पछाणिआ ॥ नानक नामु मिलै मनु मानिआ ॥४॥१॥

Dhanaasaree, Third Mehl, Second House, Chau-Padas: One Universal Creator God. By The Grace Of The True Guru:
This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. ||1|| They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. ||Pause|| He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. ||2|| O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. ||3|| He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. ||4||1||

Dhanaasree mehlaa 3 ghar 2 cha-upday ik-oNkaar satgur parsaad.
ih Dhan akhut na nikhutai na jaa-ay. poorai satgur dee-aa dikhaa-ay. apunay satgur ka-o sad bal jaa-ee. gur kirpaa tay har man vasaa-ee. ||1|| say Dhanwant har naam liv laa-ay. gur poorai har Dhan pargaasi-aa har kirpaa tay vasai man aa-ay. rahaa-o. avgun kaat gun ridai samaa-ay. pooray gur kai sahj subhaa-ay. pooray gur kee saachee baanee. sukh man antar sahj samaanee. ||2|| ayk achraj jan daykh-hu bhaa-ee. dubiDhaa maar har man vassa-ee. naam amolak na paa-i-aa jaa-ay. gur parsaad vasai man aa-ay. ||3|| sabh meh vasai parabh ayko so-ay. gurmatee ghat pargat ho-ay. sehjay jin parabh jaan pachhaani-aa. naanak naam milai man maani-aa. ||4||1||

Dhanaasaree, Third Mehl, Second House, Chau-Padas: One Universal Creator God. By The Grace Of The True Guru:
This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. ||1|| They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. ||Pause|| He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. ||2|| O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. ||3|| He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. ||4||1||

Waheguru Ji Ka Khalsa Waheguru Ji Ki Fateh Ji

Written by jugrajsidhu in 25 September 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.