Sandhia Vele Da Hukamnama Siri Darbar Sahib, Amritsar, Date 01 October -2017 Ang 692

Hukamnama Sahib – Sachkhand Sri Harmandir Sahib, Amritsar *2017-10-01 Evening* (ANG 692)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ), ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

रागु धनासरी बाणी भगत कबीर जी की
ੴ सतिगुर प्रसादि ॥
जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥

Raag Dhanaasaree, The Word Of Devotee Kabeer Jee:
One Universal Creator God. By The Grace Of The True Guru:
That humble being, who knows even a little about loving devotional worship – what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? ||1||Pause|| Says Kabeer, listen, O people – do not be deluded by doubt. What is the difference between Benares and the barren land of Maghar, if the Lord is within one’s heart? ||2||3||

raag Dhanaasree banee bhagat kabeer jee kee
ik-oNkaar satgur parsaad.
jo jan bhaa-o bhagat kachh jaanai taa ka-o achraj kaaho. ji-o jal jal meh pais na niksai ti-o dhur mili-o julaaho. ||1|| har kay logaa mai ta-o mat kaa bhoraa. ja-o tan kaasee tajeh kabeeraa rama-ee-ai kahaa nihoraa. ||1|| rahaa-o. kahat kabeer sunhu ray lo-ee bharam na bhoolahu ko-ee. ki-aa kaasee ki-aa ookhar maghar raam ridai ja-o ho-ee. ||2||3||

Raag Dhanaasaree, The Word Of Devotee Kabeer Jee:
One Universal Creator God. By The Grace Of The True Guru:
That humble being, who knows even a little about loving devotional worship – what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? ||1||Pause|| Says Kabeer, listen, O people – do not be deluded by doubt. What is the difference between Benares and the barren land of Maghar, if the Lord is within one’s heart? ||2||3||

Waheguru Ji Ka Khalsa Waheguru Ji Ki Fateh Ji

Written by jugrajsidhu in 1 October 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.