AMRIT VELE DA HUKAMNAMA SRI DARBAR SAHIB SRI AMRITSAR, ANG 683, 17-Oct.-2017
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥
धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥
Dhanaasaree, Fifth Mehl, Twelfth House: One Universal Creator God. By The Grace Of The True Guru: I bow in reverence to the Lord, I bow in reverence. I sing the Glorious Praises of the Lord, my King. ||Pause|| By great good fortune, one meets the Divine Guru. Millions of sins are erased by serving the Lord. ||1|| One whose mind is imbued with the Lord’s lotus feet is not afflicted by the fire of sorrow. ||2||
ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ। ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੧। ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।
ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
राग धनासरी, घर १२ में गुरु अर्जनदेव जी की बाणी। अकाल पुरख एक है और सतगुरु की कृपा द्वारा मिलता है। हे भाई! परमात्मा को सदा नमस्कार करा करो, प्रभु पातशाह के गुण गाते रहो।रहाउ। हे भाई! जिस मनुख को बड़ी किस्त्मत से गुरु मिल जाता है, (गुरु के द्वारा) परमात्मा की सेवा भक्ति से उस के करोड़ो पाप मिट जाते हैं।१। हे भाई! जिस मनुख का मन परमात्मा के सुंदर चरणों (के प्रेम-रंग) में रंग जाता है, उस मनुख ऊपर चिंता की अग्नि जोर नहीं डाल सकती है।२।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!