Amritvele da Hukamnama Sri Darbar Sahib, Sri Amritsar, Ang 599, 19-Oct-2017
ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥
सोरठि महला ३ घरु १ ੴ सतिगुर प्रसादि ॥ सेवक सेव करहि सभि तेरी जिन सबदै सादु आइआ ॥ गुर किरपा ते निरमलु होआ जिनि विचहु आपु गवाइआ ॥ अनदिनु गुण गावहि नित साचे गुर कै सबदि सुहाइआ ॥१॥ मेरे ठाकुर हम बारिक सरणि तुमारी ॥ एको सचा सचु तू केवलु आपि मुरारी ॥ रहाउ ॥
Sorat’h, Third Mehl, First House: One Universal Creator God. By The Grace Of The True Guru: All of Your servants, who relish the Word of Your Shabad, serve You. By Guru’s Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru’s Shabad. ||1|| O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. ||Pause||
ਸਭਿ = ਸਾਰੇ। ਸਬਦੈ = ਗੁਰੂ ਦੇ ਸ਼ਬਦ ਦਾ। ਸਾਦੁ = ਸੁਆਦ, ਰਸ। ਤੇ = ਤੋਂ, ਨਾਲ। ਜਿਨਿ = ਜਿਸ (ਮਨੁੱਖ) ਨੇ {ਲਫ਼ਜ਼ ‘ਜਿਨ’ ਬਹੁ-ਵਚਨ ਹੈ, ‘ਜਿਨਿ’ ਇਕ-ਵਚਨ ਹੈ}। ਆਪੁ = ਆਪਾ-ਭਾਵ। ਅਨਦਿਨੁ = ਹਰ ਰੋਜ਼। ਗਾਵਹਿ = ਗਾਂਦੇ ਹਨ। ਸਾਚੇ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ। ਸਬਦਿ = ਸ਼ਬਦ ਦੀ ਰਾਹੀਂ। ਸੁਹਾਇਆ = ਸੋਹਣੇ ਜੀਵਨ ਵਾਲੇ ਹੋ ਜਾਂਦੇ ਹਨ।੧। ਠਾਕੁਰ = ਹੇ ਮਾਲਕ! ਸਚਾ = ਸਦਾ-ਥਿਰ ਰਹਿਣ ਵਾਲਾ।ਰਹਾਉ।
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਮੇਰੇ ਮਾਲਕ-ਪ੍ਰਭੂ! ਅਸੀਂ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ)।ਰਹਾਉ।
राग सोरठि, घर १ में गुरु अमरदास जी की बाणी। अकाल पुरख एक है और सतगुरु की कृपा द्वारा मिलता है। हे प्रभु! तेरे जिन सेवकों को गुरु के शब्द का रस आ जाता है, वो ही सारे तेरी सेवा-भक्ति करते हैं। (हे भाई!) जिस मनुख ने गुरु की कृपा से अपने अंदर से आप-भाव (मैं) दूर कर लिया वह पवित्र (जीवन वाला हो जाता है। जो मनुख गुरु के शब्द में (जुड़ के) हर समय सदा-थिर प्रभु के गुण गाते रहते है, वह सुंदर जीवन वाले बन जाते हैं।१। हे मेरे मालिक-प्रभु! हम (जीव) तुम्हारे बच्चे हैं, तुम्हारी सरन में आये हैं। सिर्फ एक तुम ही सदा कायम रहने वाले हो, (जीव माया में डोल जाते हैं।रहाउ।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!