Sandhia Vele Da Hukamnama Siri Darbar Sahib, Amritsar, Date 20 October -2017 Ang 678


Evening Hukamnama Sri Harmandir Sahib Ji – October 20th, 2017 Ang 678


ਧਨਾਸਰੀ ਮਹਲਾ ੫ ॥
ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥ ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥ ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥ ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥ ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥ ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥

धनासरी महला ५ ॥
मेरे लाल भलो रे भलो रे भलो हरि मंगना ॥ देखहु पसारि नैन सुनहु साधू के बैन प्रानपति चिति राखु सगल है मरना ॥ रहाउ ॥ चंदन चोआ रस भोग करत अनेकै बिखिआ बिकार देखु सगल है फीके एकै गोबिद को नामु नीको कहत है साध जन ॥ तनु धनु आपन थापिओ हरि जपु न निमख जापिओ अरथु द्रबु देखु कछु संगि नाही चलना ॥१॥ जा को रे करमु भला तिनि ओट गही संत पला तिन नाही रे जमु संतावै साधू की संगना ॥ पाइओ रे परम निधानु मिटिओ है अभिमानु एकै निरंकार नानक मनु लगना ॥२॥२॥३०॥

☬ Translation in English:- ☬

Dhanaasaree, Fifth Mehl:
O my dear beloved, it is good, it is better, it is best, to ask for the Lord’s Name. Behold, with your eyes wide-open, and listen to the Words of the Holy Saints; enshrine in your consciousness the Lord of Life – remember that all must die. ||Pause|| The application of sandalwood oil, the enjoyment of pleasures and the practice of many corrupt sins – look upon all of these as insipid and worthless. The Name of the Lord of the Universe alone is sublime; so say the Holy Saints. You claim that your body and wealth are your own; you do not chant the Lord’s Name even for an instant. Look and see, that none of your possessions or riches shall go along with you. ||1|| One who has good karma, grasps the Protection of the hem of the Saints’ robe; in the Saadh Sangat, the Company of the Holy, the Messenger of Death cannot threaten him. I have obtained the supreme treasure, and my egotism has been eradicated; Nanak’s mind is attached to the One Formless Lord. ||2||2||30||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਮੇਰੇ ਪਿਆਰੇ! ਹੇ ਭਾਈ! (ਪਰਮਾਤਮਾ ਦੇ ਦਰ ਤੋਂ) ਪਰਮਾਤਮਾ (ਦਾ ਨਾਮ) ਮੰਗਣਾ ਸਭ ਤੋਂ ਚੰਗਾ ਕੰਮ ਹੈ। ਹੇ ਸੱਜਣ! ਗੁਰੂ ਦੀ ਬਾਣੀ (ਸਦਾ) ਸੁਣਦੇ ਰਹੋ, ਜਿੰਦ ਦੇ ਮਾਲਕ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖੋ। ਅੱਖਾਂ ਖੋਲ੍ਹ ਕੇ ਵੇਖੋ, (ਆਖ਼ਰ) ਸਭ ਨੇ ਮਰਨਾ ਹੈ।ਰਹਾਉ। ਹੇ ਸੱਜਣ! ਤੂੰ ਚੰਦਨ ਅਤਰ (ਵਰਤਦਾ ਹੈਂ) ਅਤੇ ਅਨੇਕਾਂ ਹੀ ਸੁਆਦਲੇ ਖਾਣੇ ਖਾਂਦਾ ਹੈਂ। ਪਰ, ਵੇਖ, ਇਹ ਵਿਕਾਰ ਪੈਦਾ ਕਰਨ ਵਾਲੇ ਮਾਇਆ ਦੇ ਸਾਰੇ ਭੋਗ ਫਿੱਕੇ ਹਨ। ਸੰਤ ਜਨ ਆਖਦੇ ਹਨ ਕਿ ਸਿਰਫ਼ ਪਰਮਾਤਮਾ ਦਾ ਨਾਮ ਹੀ ਚੰਗਾ ਹੈ। ਤੂੰ ਇਸ ਸਰੀਰ ਨੂੰ ਇਸ ਧਨ ਨੂੰ ਆਪਣਾ ਸਮਝ ਰਿਹਾ ਹੈਂ, (ਇਹਨਾਂ ਦੇ ਮੋਹ ਵਿਚ ਫਸ ਕੇ) ਪਰਮਾਤਮਾ ਦਾ ਨਾਮ ਤੂੰ ਇਕ ਛਿਨ ਭਰ ਭੀ ਨਹੀਂ ਜਪਦਾ। ਵੇਖ, ਇਹ ਧਨ-ਪਦਾਰਥ ਕੁਝ ਭੀ (ਤੇਰੇ) ਨਾਲ ਨਹੀਂ ਜਾਵੇਗਾ। ਹੇ ਭਾਈ! ਜਿਸ ਮਨੁੱਖ ਦੀ ਚੰਗੀ ਕਿਸਮਤ ਹੋਈ, ਉਸ ਨੇ ਸੰਤਾਂ ਦਾ ਆਸਰਾ ਲਿਆ, ਉਸ ਨੇ ਸੰਤਾਂ ਦਾ ਪੱਲਾ ਫੜਿਆ। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿੰਦੇ ਹਨ, ਉਹਨਾਂ ਨੂੰ ਮੌਤ ਦਾ ਡਰ ਸਤਾ ਨਹੀਂ ਸਕਦਾ। ਹੇ ਨਾਨਕ! ਜਿਸ ਮਨੁੱਖ ਦਾ ਮਨ ਸਿਰਫ਼ ਪਰਮਾਤਮਾ ਵਿਚ ਜੁੜਿਆ ਰਹਿੰਦਾ ਹੈ ਉਸ ਨੇ ਸਭ ਤੋਂ ਵਧੀਆ ਖ਼ਜ਼ਾਨਾ ਲੱਭ ਲਿਆ ਉਸ ਦੇ ਅੰਦਰੋਂ ਅਹੰਕਾਰ ਮਿਟ ਗਿਆ।੨।੨।੩੦।

 

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Written by jugrajsidhu in 20 October 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.