Hukamnama Siri Darbar Sahib, Amritsar, Date 22 October -2017 Ang 619


Hukamnama Sahib – Sachkhand Sri Harmandir Sahib, Amritsar *2017-10-22 Morning* (ANG 619-620)


ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਸੋਰਠਿ ਮਹਲਾ ੫ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ ।ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

सोरठि महला ५ ॥
हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

Sorat’h, Fifth Mehl:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment – He Himself preserves the honor of His slaves. Nanak is forever a sacrifice to Him. ||2||16||44||

sorath mehlaa 5.
hamree ganat na ganee-aa ka-ee apnaa birad pachhaan. haath daya-ay raakhay kar apunay sadaa sadaa rang maan. ||1|| saachaa saahib sad miharvaan. banDh paa-i-aa mayrai satgur poorai ho-ee sarab kali-aan. rahaa-o. jee-o paa-ay pind jind saaji-aa ditaa painan khaan. apnay daas kee aap paij raakhee naanak sad kurbaan. ||2||16||44||

Sorat’h, Fifth Mehl:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment – He Himself preserves the honor of His slaves. Nanak is forever a sacrifice to Him. ||2||16||44||

Waheguru Ji Ka Khalsa Waheguru Ji Ki Fateh Ji

Written by jugrajsidhu in 22 October 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.