Sandhia Vele Da Hukamnama Siri Darbar Sahib, Amritsar, Date 04 November-2017 Ang 673


Hukamnama Sahib – Sachkhand Sri Harmandir Sahib, Amritsar *2017-11-04 Morning* (ANG 679)


ਧਨਾਸਰੀ ਮਹਲਾ ੫ ॥
ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥ ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥ ਜੇ ਕੋਊ ਅਪੁਨੀ ਓਟ ਸਮਾਰੈ ॥ ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥ ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥ ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥

ਧਨਾਸਰੀ ਮਹਲਾ ੫ ॥
(ਹੇ ਭਾਈ! ਧਨੀ ਮਨੁੱਖ ਨੂੰ ਧਨ ਦਾ ਆਸਰਾ ਹੁੰਦਾ ਹੈ, ਪਰ) ਧਨੀ ਮਨੁੱਖ ਧਨ ਨੂੰ ਵੇਖ ਕੇ ਅਹੰਕਾਰ ਕਰਨਾ ਲੱਗ ਪੈਂਦਾ ਹੈ । (ਜ਼ਿਮੀਂ ਦੇ ਮਾਲਕ ਨੂੰ ਜ਼ਿਮੀਂ ਦਾ ਸਹਾਰਾ ਹੁੰਦਾ ਹੈ, ਪਰ) ਜ਼ਿਮੀਂ ਦਾ ਮਾਲਕ (ਆਪਣੀ ਜ਼ਿਮੀਂ ਵੇਖ ਕੇ) ਅਹੰਕਾਰੀ ਹੋ ਜਾਂਦਾ ਹੈ । ਰਾਜਾ ਸਮਝਦਾ ਹੈ ਸਾਰਾ ਦੇਸ ਮੇਰਾ ਹੀ ਰਾਜ ਹੈ (ਰਾਜੇ ਨੂੰ ਰਾਜ ਦਾ ਸਹਾਰਾ ਹੈ, ਪਰ ਰਾਜ ਦਾ ਅਹੰਕਾਰ ਭੀ ਹੈ) । ਇਸੇ ਤਰ੍ਹਾਂ ਪਰਮਾਤਮਾ ਦੇ ਸੇਵਕ ਨੂੰ ਮਾਲਕ-ਪ੍ਰਭੂ ਦਾ ਆਸਰਾ ਹੈ (ਪਰ ਉਸ ਨੂੰ ਕੋਈ ਅਹੰਕਾਰ ਨਹੀਂ) ।੧। ਜੇ ਕੋਈ ਮਨੁੱਖ ਆਪਣੀ ਅਸਲੀ ਓਟ (ਪਰਮਾਤਮਾ) ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖੇ, ਤਾਂ ਉਹ (ਅਹੰਕਾਰ ਆਦਿਕ ਦੇ ਮੁਕਾਬਲੇ ਤੇ) ਆਪਣਾ ਹੌਸਲਾ ਨਹੀਂ ਹਾਰਦਾ, (ਕਿਉਂਕਿ) ਉਹ ਮਨੁੱਖ ਆਪਣੇ ਵਿਤ ਅਨੁਸਾਰ ਵਰਤਦਾ ਹੈ (ਵਿਤੋਂ ਬਾਹਰਾ ਨਹੀਂ ਹੁੰਦਾ, ਅਹੰਕਾਰ ਵਿਚ ਨਹੀਂ ਆਉਂਦਾ, ਮਨੁੱਖਤਾ ਤੋਂ ਨਹੀਂ ਡਿੱਗਦਾ) ।੧। ਰਹਾਉ। ਹੇ ਨਾਨਕ! ਜੇਹੜੇ ਮਨੁੱਖ ਹੋਰ ਸਾਰੇ (ਧਨ ਭੁਇਂ ਰਾਜ ਆਦਿਕ ਦੇ) ਆਸਰੇ ਛੱਡ ਕੇ ਇਕ ਪ੍ਰਭੂ ਦਾ ਆਸਰਾ ਰੱਖਣ ਵਾਲੇ ਬਣ ਜਾਂਦੇ ਹਨ, ਜੇਹੜੇ ਇਹ ਆਖ ਕੇ ਪ੍ਰਭੂ ਦੇ ਦਰ ਤੇ ਆ ਜਾਂਦੇ ਹਨ ਕਿ, ਹੇ ਪ੍ਰਭੂ! ਅਸੀ ਤੇਰੀ ਸਰਨ ਆਏ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਗੁਣ ਗਾ ਗਾ ਕੇ ਉਹਨਾਂ ਦੇ ਮਨ ਪਵਿਤ੍ਰ ਹੋ ਜਾਂਦੇ ਹਨ ।੨।੩।੩੪।

धनासरी महला ५ ॥
दरबवंतु दरबु देखि गरबै भूमवंतु अभिमानी ॥ राजा जानै सगल राजु हमरा तिउ हरि जन टेक सुआमी ॥१॥ जे कोऊ अपुनी ओट समारै ॥ जैसा बितु तैसा होइ वरतै अपुना बलु नही हारै ॥१॥ रहाउ ॥ आन तिआगि भए इक आसर सरणि सरणि करि आए ॥ संत अनुग्रह भए मन निरमल नानक हरि गुन गाए ॥२॥३॥३४॥

Dhanaasree mehlaa 5.
darabvant darab daykh garbai bhoomvant abhimaanee. raajaa jaanai sagal raaj hamraa ti-o har jan tayk su-aamee. ||1|| jay ko-oo apunee ot samaarai. jaisaa bit taisaa ho-ay vartai apunaa bal nahee haarai. ||1|| rahaa-o. aan ti-aag bha-ay ik aasar saran saran kar aa-ay. sant anugrah bha-ay man nirmal naanak har gun gaa-ay. ||2||3||34||

Dhanaasaree, Fifth Mehl:
The rich man gazes upon his riches, and is proud of himself; the landlord takes pride in his lands. The king believes that the whole kingdom belongs to him; in the same way, the humble servant of the Lord looks upon the support of his Lord and Master. ||1|| When one considers the Lord to be his only support, then the Lord uses His power to help him; this power cannot be defeated. ||1|| Pause|| Renouncing all others, I have sought the Support of the One Lord; I have come to Him, pleading, “Save me, save me!” By the kindness and the Grace of the Saints, my mind has been purified; Nanak sings the Glorious Praises of the Lord. ||2||3||34||

Waheguru Ji Ka Khalsa Waheguru Ji Ki Fateh 

Written by jugrajsidhu in 4 November 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.