Hukamnama Siri Darbar Sahib, Amritsar, Date 07 November-2017 Ang 775


AMRITVELE DA HUKAMNAMA SRI DARBAR SAHIB SRI AMRITSAR, ANG 775, 07-Nov-2017


ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥

रागु सूही छंत महला ४ घरु ३ ੴ सतिगुर प्रसादि ॥
आवहो संत जनहु गुण गावह गोविंद केरे राम ॥ गुरमुखि मिलि रहीऐ घरि वाजहि सबद घनेरे राम ॥ सबद घनेरे हरि प्रभ तेरे तू करता सभ थाई ॥ अहिनिसि जपी सदा सालाही साच सबदि लिव लाई ॥ अनदिनु सहजि रहै रंगि राता राम नामु रिद पूजा ॥ नानक गुरमुखि एकु पछाणै अवरु न जाणै दूजा ॥१॥

Raag Soohee, Chhant, Fourth Mehl, Third House: One Universal Creator God. By The Grace Of The True Guru:
Come, humble Saints, and sing the Glorious Praises of the Lord of the Universe. Let us gather together as Gurmukh; within the home of our own heart, the Shabad vibrates and resonates. The many melodies of the Shabad are Yours, O Lord God; O Creator Lord, You are everywhere. Day and night, I chant His Praises forever, lovingly focusing on the True Word of the Shabad. Night and day, I remain intuitively attuned to the Lord’s Love; in my heart, I worship the Lord’s Name. O Nanak, as Gurmukh, I have realized the One Lord; I do not know any other. ||1||

ਆਵਹੋ = ਆਵਹੁ, ਆਓ। ਸੰਤ ਜਨਹੁ = ਹੇ ਸੰਤ ਜਨੋ! ਗਾਵਹ = ਆਓ, ਅਸੀਂ ਗਾਵੀਏ। ਕੇਰੇ = ਦੇ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਮਿਲਿ ਰਹੀਐ = (ਪ੍ਰਭੂ-ਚਰਨਾਂ ਵਿਚ) ਖੜੇ ਰਹਿਣਾ ਚਾਹੀਦਾ ਹੈ। ਘਰਿ = (ਹਿਰਦੇ-) ਘਰ ਵਿਚ। ਵਾਜਹਿ = ਵੱਜ ਪੈਂਦੇ ਹਨ, ਆਪਣਾ ਪ੍ਰਭਾਵ ਪਾਈ ਰੱਖਦੇ ਹਨ। ਸਬਦ = (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਸ਼ਬਦ। ਘਨੇਰੇ = ਅਨੇਕਾਂ, ਬਹੁਤ। ਪ੍ਰਭ = ਹੇ ਪ੍ਰਭੂ! ਥਾਈ = ਥਾਈਂ, ਥਾਵਾਂ ਵਿਚ। ਅਹਿ = ਦਿਨ। ਨਿਸਿ = ਰਾਤ। ਜਪੀ = ਜਪੀਂ, ਮੈਂ ਜਪਦਾ ਰਹਾਂ। ਸਾਲਾਹੀ = ਸਾਲਾਹੀਂ, ਮੈਂ ਸਲਾਹੁੰਦਾ ਰਹਾਂ। ਸਾਚ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ। ਲਿਵ ਲਾਈ = ਲਿਵ ਲਾਈਂ, ਸੁਰਤਿ ਜੋੜੀ ਰੱਖਾਂ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸਹਜਿ = ਆਤਮਕ ਅਡੋਲਤਾ ਵਿਚ। ਰੰਗਿ = ਪ੍ਰੇਮ-ਰੰਗ ਵਿਚ। ਰਾਤਾ ਰਹੈ = ਰੰਗਿਆ ਰਹਿੰਦਾ ਹੈ। ਰਿਦ ਪੂਜਾ = ਹਿਰਦੇ ਦੀ ਪੂਜਾ (ਬਣਾਂਦਾ ਹੈ)।੧।

ਰਾਗ ਸੂਹੀ, ਘਰ ੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ। ਹੇ ਪ੍ਰਭੂ! (ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂ! ਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ। ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।

राग सूही, घर ३ में गुरु रामदास जी की बाणी ‘शंद’। अकाल पुरख एक है और सतगुरु की कृपा द्वारा मिलता है। हे संत जनों। आओ, (साध सांगत में मिल के) परमात्मा के गुण गाते रहें। (हे संत जानो! गुरु की सरन आ के (प्रभु के चरणों में) जुड़े रहना चाहिये (प्रभु-चरणों में जुड़ने की बरकत से) ह्रदय-घर में प्रभु की सिफत सलाह के शब्द अपना प्रभाव डाले रखते हैं। हे प्रभु! (जैसे जैसे) तेरी सिफत सलाह के शब्द (मनुख ह्रदय में) प्रभाव डालते हैं, (तेसे तेसे तू) उस को सब जगह हाजिर दीखता है। (हे प्रभु! मेरे ऊपर कृपा करो) मैं दिन रात तेरा नाम जपता रहूँ, मैं सदा तेरी सिफत-सलाह करता रहूँ, मैं तेरी सदा-थिर सिफत-सलाह में सुरत जोड़े रखूं। हे नानक! जो मनुख परमात्मा के नाम को अपने ह्रदय की पूजा बनाता है (भावार्थ- हरसमय ह्रदय में बसाए रखता है। वह मनुख हर समय आत्मिक अडोलता में सथिर रहता है, वह मनुख परमात्मा के प्रेम-रंग में रंगा रहता है। गुरु की सरन आ के वह एक प्रभु के साथ ही साँझ बनाई रखता है, किसी और के साथ गहरी साँझ नहीं पैदा करता।१।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 7 November 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.