Sandhia Vele Da Hukamnama Siri Darbar Sahib, Amritsar, Date 07 December-2017 Ang 692


Evening Hukamnama Sri Harmandir Sahib Ji -December 7th, 2017 Ang 692


ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥ ਓਛੇ ਤਪ ਕਰਿ ਬਾਹੁਰਿ ਐਬੋ ॥੧॥ ਕਿਆ ਮਾਂਗਉ ਕਿਛੁ ਥਿਰੁ ਨਾਹੀ ॥ ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥ ਸੋਭਾ ਰਾਜ ਬਿਭੈ ਬਡਿਆਈ ॥ ਅੰਤਿ ਨ ਕਾਹੂ ਸੰਗ ਸਹਾਈ ॥੨॥ ਪੁਤ੍ਰ ਕਲਤ੍ਰ ਲਛਮੀ ਮਾਇਆ ॥ ਇਨ ਤੇ ਕਹੁ ਕਵਨੈ ਸੁਖੁ ਪਾਇਆ ॥੩॥ ਕਹਤ ਕਬੀਰ ਅਵਰ ਨਹੀ ਕਾਮਾ ॥ ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥

इंद्र लोक सिव लोकहि जैबो ॥ ओछे तप करि बाहुरि ऐबो ॥१॥ किआ मांगउ किछु थिरु नाही ॥ राम नाम रखु मन माही ॥१॥ रहाउ ॥ सोभा राज बिभै बडिआई ॥ अंति न काहू संग सहाई ॥२॥ पुत्र कलत्र लछमी माइआ ॥ इन ते कहु कवनै सुखु पाइआ ॥३॥ कहत कबीर अवर नही कामा ॥ हमरै मन धन राम को नामा ॥४॥४॥

☬ English Translation:- ☬

Mortals may go to the Realm of Indra, or the Realm of Shiva, but because of their hypocrisy and false prayers, they must leave again. ||1|| What should I ask for? Nothing lasts forever. Enshrine the Lord’s Name within your mind. ||1||Pause|| Fame and glory, power, wealth and glorious greatness – none of these will go with you or help you in the end. ||2|| Children, spouse, wealth and Maya – who has ever obtained peace from these? ||3|| Says Kabeer, nothing else is of any use. Within my mind is the wealth of the Lord’s Name. ||4||4||

☬ ਪੰਜਾਬੀ ਵਿਚ ਵਿਆਖਿਆ :- ☬

ਜੇ ਮਨੁੱਖ ਤਪ ਆਦਿਕ ਹੌਲੇ ਮੇਲ ਦੇ ਕੰਮ ਕਰ ਕੇ ਇੰਦਰ-ਪੁਰੀ ਜਾਂ ਸ਼ਿਵ-ਪੁਰੀ ਵਿਚ ਭੀ ਅੱਪੜ ਜਾਇਗਾ ਤਾਂ ਭੀ ਉੱਥੋਂ ਮੁੜ ਵਾਪਸ ਆਵੇਗਾ (ਭਾਵ, ਸ਼ਾਸਤ੍ਰ ਦੇ ਆਪਣੇ ਹੀ ਲਿਖੇ ਅਨੁਸਾਰ ਇਹਨੀਂ ਥਾਈਂ ਭੀ ਸਦਾ ਨਹੀਂ ਟਿਕੇ ਰਹਿ ਸਕੀਦਾ) ।੧। (ਮੈਂ ਆਪਣੇ ਪ੍ਰਭੂ ਪਾਸੋਂ ‘ਨਾਮ’ ਤੋਂ ਬਿਨਾ ਹੋਰ) ਕੀਹ ਮੰਗਾਂ? ਕੋਈ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ (ਦਿੱਸਦੀ) ।੧।ਰਹਾਉ। ਜਗਤ ਵਿਚ ਨਾਮਣਾ, ਰਾਜ, ਐਸ਼੍ਵਰਜ, ਵਡਿਆਈ-ਇਹਨਾਂ ਵਿਚੋਂ ਭੀ ਕੋਈ ਅੰਤ ਵੇਲੇ ਸੰਗੀ-ਸਾਥੀ ਨਹੀਂ ਬਣ ਸਕਦਾ।੨। ਪੁੱਤਰ ਵਹੁਟੀ, ਧਨ ਪਦਾਰਥ-ਦੱਸ, (ਹੇ ਭਾਈ!) ਇਹਨਾਂ ਤੋਂ ਭੀ ਕਿਸੇ ਨੇ ਕਦੇ ਸੁਖ ਲੱਭਾ ਹੈ?।੩। ਕਬੀਰ ਆਖਦਾ ਹੈ-(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਹੋਰ ਕੋਈ ਕੰਮ ਕਿਸੇ ਅਰਥ ਨਹੀਂ। ਮੇਰੇ ਮਨ ਨੂੰ ਤਾਂ ਪਰਮਾਤਮਾ ਦਾ ਨਾਮ ਹੀ (ਸਦਾ ਕਾਇਮ ਰਹਿਣ ਵਾਲਾ) ਧਨ ਪ੍ਰਤੀਤ ਹੁੰਦਾ ਹੈ।੪।੪।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Written by jugrajsidhu in 7 December 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.