Sandhia Vele Da Hukamnama Siri Darbar Sahib, Amritsar, Date 13 December-2017 Ang 680


Hukamnama Sahib – Sachkhand Sri Harmandir Sahib, Amritsar *2017-12-13 Evening* (ANG 680)


ਧਨਾਸਰੀ ਮਹਲਾ ੫ ॥
ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥ ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥ ਤੁਮ ਤਉ ਰਾਖਨਹਾਰ ਦਇਆਲ ॥ ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥ ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥

ਧਨਾਸਰੀ ਮਹਲਾ ੫ ॥
ਹੇ ਸ੍ਰਿਸ਼ਟੀ ਦੇ ਪਾਲਣਹਾਰ! ਮੇਰੇ ਮੱਥੇ ਉੱਤੇ ਤੇਰੀ ਚਰਨ-ਧੂੜ ਟਿਕੀ ਰਹੇ, ਤੇਰਾ ਦਰਸਨ ਕਰ ਕੇ ਅੱਖਾਂ ਪਵਿੱਤ੍ਰ ਹੋ ਜਾਂਦੀਆਂ ਹਨ (ਵਿਕਾਰਾਂ ਵੱਲੋਂ ਹਟ ਜਾਂਦੀਆਂ ਹਨ) । ਮੈਂ ਬੜੇ ਸੁਆਦ ਨਾਲ ਤੇਰੇ ਗੁਣ ਗਾਂਦਾ ਰਹਾਂ, ਮੇਰੇ ਹਿਰਦੇ ਵਿਚ ਆ ਵੱਸ ।੧। ਹੇ ਦਇਆ ਦੇ ਘਰ ਪ੍ਰਭੂ! ਤੂੰ ਤਾਂ (ਸਭ ਜੀਵਾਂ ਦੀ) ਰੱਖਿਆ ਕਰਨ ਦੀ ਸਮਰਥਾ ਵਾਲਾ ਹੈਂ । ਤੂੰ ਸੋਹਣਾ ਹੈਂ, ਸਿਆਣਾ ਹੈਂ, ਬੇਅੰਤ ਹੈਂ । ਹੇ ਪਿਤਾ ਪ੍ਰਭੂ! (ਮੇਰੇ ਉੱਤੇ ਭੀ) ਦਇਆਵਾਨ ਹੋ ।੧।ਰਹਾਉ। ਹੇ ਪ੍ਰਭੂ! ਤੂੰ ਆਨੰਦ-ਸਰੂਪ ਹੈਂ, ਤੂੰ ਮੰਗਲ-ਰੂਪ ਹੈਂ (ਆਨੰਦ ਹੀ ਆਨੰਦ; ਖ਼ੁਸ਼ੀ ਹੀ ਖ਼ੁਸ਼ੀ ਤੇਰਾ ਵਜੂਦ ਹੈ । ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁੰਦਰ ਹੈ ਰਸੀਲੀ ਹੈ । ਹੇ ਨਾਨਕ! ਜਿਸ ਮਨੁੱਖ ਨੇ ਸਤਿਗੁਰੂ ਦੀ ਬਾਣੀ ਪੱਲੇ ਬੰਨ੍ਹ ਲਈ ਉਸ ਦੇ ਹਿਰਦੇ ਵਿਚ ਪਰਮਾਤਮਾ ਦੇ ਚਰਨ ਵੱਸੇ ਰਹਿੰਦੇ ਹਨ ।੨।੭।੩੮।

धनासरी महला ५ ॥
नेत्र पुनीत भए दरस पेखे माथै परउ रवाल ॥ रसि रसि गुण गावउ ठाकुर के मोरै हिरदै बसहु गोपाल ॥१॥ तुम तउ राखनहार दइआल ॥ सुंदर सुघर बेअंत पिता प्रभ होहु प्रभू किरपाल ॥१॥ रहाउ ॥ महा अनंद मंगल रूप तुमरे बचन अनूप रसाल ॥ हिरदै चरण सबदु सतिगुर को नानक बांधिओ पाल ॥२॥७॥३८॥

Dhanaasaree, Fifth Mehl:
My eyes have been purified, gazing upon the Blessed Vision of the Lord’s Darshan, and touching my forehead to the dust of His feet. With joy and happiness, I sing the Glorious Praises of my Lord and Master; the Lord of the World abides within my heart. ||1|| You are my Merciful Protector, Lord. O beautiful, wise, infinite Father God, be Merciful to me, God. ||1||Pause|| O Lord of supreme ecstasy and blissful form, Your Word is so beautiful, so drenched with Nectar. With the Lord’s lotus feet enshrined in his heart, Nanak has tied the Shabad, the Word of the True Guru, to the hem of his robe. ||2||7||38||

Waheguru Ji Ka Khalsa Waheguru ji ki fateh

Written by jugrajsidhu in 13 December 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.