Sandhia Vele Da Hukamnama Siri Darbar Sahib, Amritsar, Date 25 December-2017 Ang 720

Hukamnama Sahib – Sachkhand Sri Harmandir Sahib, Amritsar *2017-12-25 Evening* (ANG 720)

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥ ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥ ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥

ਬੈਰਾੜੀ ਮਹਲਾ ੪ ॥ ਹੇ (ਮੇਰੇ) ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ । ਹੇ ਮਨ! ਜਿਸ (ਪ੍ਰਭੂ ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਜਿਸ (ਦੇ ਸਰੂਪ ਦਾ) ਹੱਦ-ਬੰਨਾ ਨਹੀਂ ਲੱਭਦਾ, ਉਸ ਸੁਖਾਂ ਦੇ ਦੇਣ ਵਾਲੇ ਨੂੰ ਸਦਾ ਹੀ ਸਿਮਰਨਾ ਚਾਹੀਦਾ ਹੈ ।੧।ਰਹਾਉ। ਹੇ ਮਨ! ਜਦੋਂ ਜੀਵ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਪੁੱਠਾ ਲਟਕਿਆ ਹੋਇਆ (ਉਸ ਦੇ ਚਰਨਾਂ ਵਿਚ) ਸੁਰਤਿ ਜੋੜੀ ਰੱਖਦਾ ਹੈ (ਤਦੋਂ) ਪਰਮਾਤਮਾ (ਮਾਂ ਦੇ) ਪੇਟ ਵਿਚ ਉਸ ਦੀ ਰੱਖਿਆ ਕਰਦਾ ਹੈ । ਹੇ ਮੇਰੇ ਮਨ! ਇਹੋ ਜਿਹੀ ਸਮਰਥਾ ਵਾਲੇ ਪ੍ਰਭੂ ਦੀ ਸਦਾ ਸੇਵਾ-ਭਗਤੀ ਕਰਿਆ ਕਰ, ਅਖ਼ੀਰ ਵੇਲੇ ਭੀ ਉਹੀ ਪ੍ਰਭੂ ਛਡਾ ਸਕਣ ਵਾਲਾ ਹੈ ।੧। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਸੱਚਾ ਵੱਸਿਆ ਰਹਿੰਦਾ ਹੈ, ਹੇ ਮੇਰੇ ਮਨ! ਉਸ ਮਨੁੱਖ ਅੱਗੇ ਸਦਾ ਸਿਰ ਨਿਵਾਇਆ ਕਰ । ਹੇ ਨਾਨਕ! (ਆਖ—ਹੇ ਮਨ!) ਪਰਮਾਤਮਾ ਦੀ ਕਿਰਪਾ ਨਾਲ ਹੀ ਪਰਮਾਤਮਾ ਦੇ ਨਾਮ ਦਾ ਜਾਪ ਪ੍ਰਾਪਤ ਹੁੰਦਾ ਹੈ (ਜਿਸ ਨੂੰ ਪ੍ਰਾਪਤ ਹੋ ਜਾਂਦਾ ਹੈ) ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ।੨।੫।

बैराड़ी महला ४ ॥ जपि मन हरि निरंजनु निरंकारा ॥ सदा सदा हरि धिआईऐ सुखदाता जा का अंतु न पारावारा ॥१॥ रहाउ ॥ अगनि कुंट महि उरध लिव लागा हरि राखै उदर मंझारा ॥ सो ऐसा हरि सेवहु मेरे मन हरि अंति छडावणहारा ॥१॥ जा कै हिरदै बसिआ मेरा हरि हरि तिसु जन कउ करहु नमसकारा ॥ हरि किरपा ते पाईऐ हरि जपु नानक नामु अधारा ॥२॥५॥

Bairaaree, Fourth Mehl: Meditate, O mind, on the immaculate, formless Lord. Forever and ever, meditate on the Lord, the Giver of peace; He has no end or limitation. ||1||Pause|| In the fiery pit of the womb, when you were hanging upside-down, the Lord absorbed You in His Love, and preserved You. So serve such a Lord, O my mind; the Lord shall deliver you in the end. ||1|| Bow down in reverence to that humble being, within whose heart the Lord, Har, Har, abides. By the Lord’s Kind Mercy, O Nanak, one obtains the Lord’s meditation, and the support of the Naam. ||2||5||

bairaarhee mehlaa 4. jap man har niranjan nirankaaraa. sadaa sadaa har Dhi-aa-ee-ai sukh-daata jaa kaa ant na paaraavaaraa. ||1|| rahaa-o. agan kunt meh uraDh liv laagaa har raakhai udar manjhaaraa. so aisaa har sayvhu mayray man har ant chhadaavanhaaraa. ||1|| jaa kai hirdai basi-aa mayraa har har tis jan ka-o karahu namaskaaraa. har kirpaa tay paa-ee-ai har jap naanak naam aDhaaraa. ||2||5||

Bairaaree, Fourth Mehl: Meditate, O mind, on the immaculate, formless Lord. Forever and ever, meditate on the Lord, the Giver of peace; He has no end or limitation. ||1||Pause|| In the fiery pit of the womb, when you were hanging upside-down, the Lord absorbed You in His Love, and preserved You. So serve such a Lord, O my mind; the Lord shall deliver you in the end. ||1|| Bow down in reverence to that humble being, within whose heart the Lord, Har, Har, abides. By the Lord’s Kind Mercy, O Nanak, one obtains the Lord’s meditation, and the support of the Naam. ||2||5||

Waheguru Ji Ka Khalsa Waheguru Ji Ki Fateh Ji

Written by jugrajsidhu in 25 December 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.