Sandhia Vele Da Hukamnama Sri Darbar Sahib, Amritsar, Date 04 March – 2018 Ang 684


Sandhya Vele Da Hukamnama Sri Darbar Sahib Amritsar,Ang 684,04-Mar.-2018


ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥੧॥ ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥੨॥੪॥੫੮॥

ਧਨਾਸਰੀ ਮਹਲਾ ੫ ॥ ਹੇ ਪ੍ਰਭੂ! ਕਿਸੇ ਤਰ੍ਹਾਂ ਭੀ (ਤੇਰੇ ਦਾਸਾਂ ਦੀ ਤੇਰੇ ਨਾਲੋਂ) ਪ੍ਰੀਤਿ ਟੁੱਟ ਨਾਹ ਜਾਏ, (ਇਸ ਲਈ) ਤੇਰੇ ਦਾਸਾਂ ਦੀ ਰਹਿਣੀ-ਬਹਿਣੀ ਪਵਿਤ੍ਰ ਰਹਿੰਦੀ ਹੈ ।੧।ਰਹਾਉ। ਹੇ ਭਾਈ! ਪਰਮਾਤਮਾ ਦੇ ਦਾਸਾਂ ਨੂੰ ਆਪਣੀ ਜਿੰਦ ਨਾਲੋਂ, ਪ੍ਰਾਣਾਂ ਨਾਲੋਂ, ਮਨ ਨਾਲੋਂ, ਧਨ ਨਾਲੋਂ, ਉਹ ਪਰਮਾਤਮਾ ਸਦਾ ਪਿਆਰਾ ਲੱਗਦਾ ਹੈ, ਜੋ ਹਉਮੈ ਦੇ ਰਾਹ ਵਿਚ ਬੰਨ੍ਹ ਮਾਰਨ ਦੀ ਸਮਰਥਾ ਰੱਖਦਾ ਹੈ ।੧। ਹੇ ਭਾਈ! ਉਸ ਦੇ ਸੋਹਣੇ ਚਰਨਾਂ ਨਾਲ (ਨਾਨਕ ਦਾ) ਪਿਆਰ ਬਣਿਆ ਰਹੇ, ਨਾਨਕ ਦੀ (ਭੀ ਪਰਮਾਤਮਾ ਦੇ ਦਰ ਤੇ ਸਦਾ) ਇਹੀ ਅਰਦਾਸ ਹੈ ।੨।੪।੫੮।

धनासरी महला ५ ॥ कितै प्रकारि न तूटउ प्रीति ॥ दास तेरे की निरमल रीति ॥१॥ रहाउ ॥ जीअ प्रान मन धन ते पिआरा ॥ हउमै बंधु हरि देवणहारा ॥१॥ चरन कमल सिउ लागउ नेहु ॥ नानक की बेनंती एह ॥२॥४॥५८॥

Dhanaasaree, Fifth Mehl: nothing can break his love for You, (because) The lifestyle of Your slave is so pure ||1||Pause|| He is more dear to me than my soul, my breath of life, my mind and my wealth. The Lord is the Giver, the Restrainer of the ego. ||1|| I am in love with the Lord’s lotus feet. This alone is Nanak’s prayer. ||2||4||58||

धनासरी महला ५ हे प्रभु ! किसी तरह से भी(तेरे दासों की तुझ से)प्रीति टूट न जाए,(इसलिए)तेरे दासों का आचरण सदा पवित्र रहता है ।१। रहाउ । हे भाई ! प्रभु के दासों को अपनी जान से,अपने मन से,धन से,वह परमात्मा सदा प्यारा लगता है,जो हउमै के रास्ते में बंध लगाने का सामर्थ्य रखता है ।१। हे भाई ! उस के सुंदर चरणों में(नानक का)प्यार बना रहे,नानक की(भी परमात्मा के दर पर सदा)यही अरदास है ।२।४।५८।

https://m.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !

Written by jugrajsidhu in 4 March 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.