Sandhia Vele Da Hukamnama Sri Darbar Sahib, Amritsar, Date 10 March – 2018 Ang 653


Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak:  10-March-2018


ਸਲੋਕੁ ਮ; ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮ; ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥

ਪਦਅਰਥ: ਮਨਿ ਤਨਿ = ਮਨ ਨਾਲ ਤੇ ਸਰੀਰ ਨਾਲ। ਨਾਮਿ = ਨਾਮ ਵਿਚ। ਨਾਮੋ = ਨਾਮ ਹੀ। ਬਿਲਾਇ ਗਈ = ਦੂਰ ਹੋ ਗਈ। ਪਲੈ ਪਾਇ = ਮਿਲਦਾ ਹੈ। ਅਰਲੁ ਬਰਲੁ = ਬਕਵਾਸ। ਝਗੂ ਸੁਟਦਾ = (ਭਾਵ) ਨਿੰਦਾ ਕਰਦਾ। ਕਿਰਤੁ = ਪਿਛਲੀ ਕੀਤੀ ਕਮਾਈ। ਥੇਹੁ = ਸਤਸੰਗ = ਰੂਪ ਪਿੰਡ। ਗੁਰਿ = ਗੁਰੂ ਨੇ। ਹਤੇ = ਨਾਸ ਕਰ ਦਿੱਤੇ। ਇਤੇ = ਇਤਨੇ।

ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧।ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ ।ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ ।ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ । ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ ਜੀ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭।

सलोकु मः ४ ॥ गुरमुखि अंतरि सांति है मनि तनि नामि समाइ ॥ नामो चितवै नामु पड़ै नामि रहै लिव लाइ ॥ नामु पदारथु पाइआ चिंता गई बिलाइ ॥ सतिगुरि मिलिऐ नामु ऊपजै तिसना भुख सभ जाइ ॥ नानक नामे रतिआ नामो पलै पाइ ॥१॥ मः ४ ॥ सतिगुर पुरखि जि मारिआ भ्रमि भ्रमिआ घरु छोडि गइआ ॥ ओसु पिछै वजै फकड़ी मुहु काला आगै भइआ ॥ ओसु अरलु बरलु मुहहु निकलै नित झगू सुटदा मुआ ॥ किआ होवै किसै ही दै कीतै जां धुरि किरतु ओस दा एहो जेहा पइआ ॥ जिथै ओहु जाइ तिथै ओहु झूठा कूड़ु बोले किसै न भावै ॥ वेखहु भाई वडिआई हरि संतहु सुआमी अपुने की जैसा कोई करै तैसा कोई पावै ॥ एहु ब्रहम बीचारु होवै दरि साचै अगो दे जनु नानकु आखि सुणावै ॥२॥ पउड़ी ॥ गुरि सचै बधा थेहु रखवाले गुरि दिते ॥ पूरन होई आस गुर चरणी मन रते ॥ गुरि क्रिपालि बेअंति अवगुण सभि हते ॥ गुरि अपणी किरपा धारि अपणे करि लिते ॥ नानक सद बलिहार जिसु गुर के गुण इते ॥२७॥

Salok Ma 4 || Guramukh Anthar Saanth Hai Man Than Naam Samaae || Naamo Chithavai Naam Parrai Naam Rehai Liv Laae || Naam Padhaarathh Paaeiaa Chinthaa Gee Bilaae || Sathigur Miliai Naam Oopajai Thisanaa Bhukh Sabh Jaae || Naanak Naamae Rathiaa Naamo Palai Paae ||1|| Ma 4 || Sathigur Purakh J Maariaa Bhram Bhramiaa Ghar Shhodd Gaeiaa || Ous Pishhai Vajai Fakarree Muhu Kaalaa Aagai Bhaeiaa || Ous Aral Baral Muhahu Nikalai Nith Jhagoo Suttadhaa Muaa || Kiaa Hovai Kisai Hee Dhai Keethai Jaan Dhhur Kirath Ous Dhaa Eaeho Jaehaa Paeiaa || Jithhai Ouhu Jaae Thithhai Ouhu Jhoothaa Koorr Bolae Kisai N Bhaavai || Vaekhahu Bhaaee Vaddiaaee Har Santhahu Suaamee Apunae Kee Jaisaa Koee Karai Thaisaa Koee Paavai || Eaehu Breham Beechaar Hovai Dhar Saachai Ago Dhae Jan Naanak Aakh Sunaavai ||2|| Pourree || Gur Sachai Badhhaa Thhaehu Rakhavaalae Gur Dhithae || Pooran Hoee Aas Gur Charanee Man Rathae || Gur Kirapaal Baeanth Avagun Sabh Hathae || Gur Apanee Kirapaa Dhhaar Apanae Kar Lithae || Naanak Sadh Balihaar Jis Gur Kae Gun Eithae ||27||

Meaning: Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; Daas Nanak Ji predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||

https://www.facebook.com/dailyhukamnama /

Waheguru Ji Ka Khalsa
Waheguru Ji Ki Fateh Ji 

Written by jugrajsidhu in 10 March 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.