Sangrand Hukamnama – Mahina Chet (2018)


ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਚੇਤ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

Website Youtube Facebook 

👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਸਾਦਿ ॥ ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥ {ਪੰਨਾ 133}

ਪਦ ਅਰਥ: ਚੇਤਿ = ਚੇਤ ਦੇ ਮਹੀਨੇ ਵਿਚ। ਘਣਾ = ਬਹੁਤ। ਮਿਲਿ = ਮਿਲ ਕੇ। ਰਸਨਾ = ਜੀਭ। ਭਣਾ = ਉਚਾਰਨ। ਜਿਨਿ = ਜਿਸ ਮਨੁੱਖ ਨੇ। ਤਿਸਹਿ = ਉਸ ਨੂੰ। ਆਏ ਗਣਾ = ਆਇਆ ਸਮਝੋ। ਜਣਾ = ਜਾਣੋ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਮਣਾ = ਮਣਾ-ਮੂੰਹੀਂ, ਬਹੁਤ। ਕੰਉ = ਨੂੰ। ਮਨਾ = ਮਨਿ, ਮਨ ਵਿਚ। ਤਿਸ ਕੈ ਪਾਇ = ਉਸ ਮਨੁੱਖ ਦੇ ਪੈਰੀਂ। ਲਗਾ = ਲੱਗਾਂ, ਮੈਂ ਲੱਗਦਾ ਹਾਂ।

ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ। ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।

Baarah Maahaa ~ The Twelve Months: Maajh, Fifth Mehl, Fourth House: One Universal Creator God. By The Grace Of The True Guru: In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. Those who have found God blessed is their coming into this world. Those who live without Him, for even an instant their lives are rendered useless. The Lord is totally pervading the water, the land, and all space. He is contained in the forests as well. Those who do not remember God how much pain must they suffer! Those who dwell upon their God have great good fortune. My mind yearns for the Blessed Vision of the Lords Darshan. O Nanak, my mind is so thirsty! I touch the feet of one who unites me with God in the month of Chayt. || 2 ||

Written by jugrajsidhu in 14 March 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.