Sandhia Vele Da Hukamnama Sri Darbar Sahib, Amritsar, Date 16 March – 2018 Ang 658


Hukamnama Sahib – Sachkhand Sri Harmandir Sahib, Amritsar 2018-03-16 Evening (ANG 658-659)


ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥੨॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥ ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥ ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹੇ ਮੇਰੇ ਮਾਧੋ! ਜੇ ਤੂੰ ਸੋਹਣਾ ਜਿਹਾ ਪਹਾੜ ਬਣੇਂ, ਤਾਂ ਮੈਂ (ਤੇਰਾ) ਮੋਰ ਬਣਾਂਗਾ (ਤੈਨੂੰ ਵੇਖ ਵੇਖ ਕੇ ਪੈਲਾਂ ਪਾਵਾਂਗਾ) । ਜੇ ਤੂੰ ਚੰਦ ਬਣੇਂ ਤਾਂ ਮੈਂ ਤੇਰੀ ਚਕੋਰ ਬਣਾਂਗਾ (ਤੇ ਤੈਨੂੰ ਵੇਖ ਕੇ ਖ਼ੁਸ਼ ਹੋ ਹੋ ਕੇ ਬੋਲਾਂਗੀ) ।੧। ਹੇ ਮਾਧੋ! ਜੇ ਤੂੰ (ਮੇਰੇ ਨਾਲੋਂ) ਪਿਆਰ ਨਾਹ ਤੋੜੇਂ, ਤਾਂ ਮੈਂ ਭੀ ਨਹੀਂ ਤੋੜਾਂਗਾ; ਕਿਉਂਕਿ ਤੇਰੇ ਨਾਲੋਂ ਤੋੜ ਕੇ ਮੈਂ ਹੋਰ ਕਿਸ ਨਾਲ ਜੋੜ ਸਕਦਾ ਹਾਂ? (ਹੋਰ ਕੋਈ, ਹੇ ਮਾਧੋ! ਤੇਰੇ ਵਰਗਾ ਹੈ ਹੀ ਨਹੀਂ) ।੧।ਰਹਾਉ। ਹੇ ਮਾਧੋ! ਜੇ ਤੂੰ ਸੋਹਣਾ ਦੀਵਾ ਬਣੇਂ, ਮੈਂ (ਤੇਰੀ) ਵੱਟੀ ਬਣ ਜਾਵਾਂ । ਜੇ ਤੂੰ ਤੀਰਥ ਬਣ ਜਾਏਂ ਤਾਂ ਮੈਂ (ਤੇਰਾ ਦੀਦਾਰ ਕਰਨ ਲਈ) ਜਾਤ੍ਰੁ ਬਣ ਜਾਵਾਂਗਾ ।੨। ਹੇ ਪ੍ਰਭੂ! ਮੈਂ ਤੇਰੇ ਨਾਲ ਪੱਕਾ ਪਿਆਰ ਪਾ ਲਿਆ ਹੈ । ਤੇਰੇ ਨਾਲ ਪਿਆਰ ਗੰਢ ਕੇ ਮੈਂ ਹੋਰ ਸਭਨਾਂ ਨਾਲੋਂ ਤੋੜ ਲਿਆ ਹੈ ।੩। ਹੇ ਮਾਧੋ! ਮੈਂ ਜਿੱਥੇ ਜਿੱਥੇ ਜਾਂਦਾ ਹਾਂ (ਮੈਨੂੰ ਹਰ ਥਾਂ ਤੂੰ ਹੀ ਦਿੱਸਦਾ ਹੈਂ, ਮੈਂ ਹਰ ਥਾਂ) ਤੇਰੀ ਹੀ ਸੇਵਾ ਕਰਦਾ ਹਾਂ । ਹੇ ਦੇਵ! ਤੇਰੇ ਵਰਗਾ ਕੋਈ ਹੋਰ ਮਾਲਕ ਮੈਨੂੰ ਨਹੀਂ ਦਿੱਸਿਆ ।੪। ਤੇਰੀ ਬੰਦਗੀ ਕੀਤਿਆਂ ਜਮਾਂ ਦੇ ਬੰਧਨ ਕੱਟੇ ਜਾਂਦੇ ਹਨ, (ਤਾਹੀਏਂ) ਰਵਿਦਾਸ ਤੇਰੀ ਭਗਤੀ ਦਾ ਚਾਉ ਹਾਸਲ ਕਰਨ ਲਈ ਤੇਰੇ ਗੁਣ ਗਾਉਂਦਾ ਹੈ ।੫।੫।

रागु सोरठि बाणी भगत रविदास जी की ੴ सतिगुर प्रसादि ॥ जउ तुम गिरिवर तउ हम मोरा ॥ जउ तुम चंद तउ हम भए है चकोरा ॥१॥ माधवे तुम न तोरहु तउ हम नही तोरहि ॥ तुम सिउ तोरि कवन सिउ जोरहि ॥१॥ रहाउ ॥ जउ तुम दीवरा तउ हम बाती ॥ जउ तुम तीरथ तउ हम जाती ॥२॥ साची प्रीति हम तुम सिउ जोरी ॥ तुम सिउ जोरि अवर संगि तोरी ॥३॥ जह जह जाउ तहा तेरी सेवा ॥ तुम सो ठाकुरु अउरु न देवा ॥४॥ तुमरे भजन कटहि जम फांसा ॥ भगति हेत गावै रविदासा ॥५॥५॥

Raag Sorat’h, The Word Of Devotee Ravi Daas Jee: One Universal Creator God. By The Grace Of The True Guru: If You are the mountain, Lord, then I am the peacock. If You are the moon, then I am the partridge in love with it. ||1|| O Lord, if You will not break with me, then I will not break with You. For, if I were to break with You, with whom would I then join? ||1||Pause|| If You are the lamp, then I am the wick. If You are the sacred place of pilgrimage, then I am the pilgrim. ||2|| I am joined in true love with You, Lord. I am joined with You, and I have broken with all others. ||3|| Wherever I go, there I serve You. There is no other Lord Master than You, O Divine Lord. ||4|| Meditating, vibrating upon You, the noose of death is cut away. To attain devotional worship, Ravi Daas sings to You, Lord. ||5||5||

 

https://m.facebook.com/dailyhukamnama/

Waheguru Ji Ka Khalsa Waheguru Ji Ki Fateh Ji

Written by jugrajsidhu in 16 March 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.