Hukamnama Sri Darbar Sahib, Amritsar, Date 21 March – 2018 Ang 836


Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 21-March-2018


ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ਹ੍ਹ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥

ਪਦਅਰਥ: ਮੈ ਮਨਿ = ਮੇਰੇ ਮਨ ਵਿਚ। ਮੈ ਤਨਿ = ਮੇਰੇ ਤਨ ਵਿਚ। ਅਗਮ = ਅਪਹੁੰਚ। ਸਰਧਾ = ਤਾਂਘ। ਸਰਧਾ ਮਨ = ਮਨ ਦੀ ਤਾਂਘ। ਚਾਤ੍ਰਿਕ ਮੁਖਿ = ਪਪੀਹੇ ਦੇ ਮੂੰਹ ਵਿਚ।੧। ਸਖੀ = ਹੇ ਸਹੇਲੀਏ! ਕਥਾ = ਸਿਫ਼ਤਿ-ਸਾਲਾਹ। ਸੁਨਈਆ = ਸੁਣੀਏ। ਮੇਲੇ = ਮਿਲਾਂਦਾ ਹੈ। ਮੈ ਸਿਰੁ = ਮੇਰਾ ਸਿਰ। ਪਈਆ = ਪੈਂਦਾ ਹੈ।੧।ਰਹਾਉ। ਰੋਮਿ ਰੋਮਿ = ਹਰੇਕ ਰੋਮ ਵਿਚ। ਬੇਦਨ = ਬਿਰਹੋਂ ਦੀ ਪੀੜ। ਬੈਦਕ = ਹਕੀਮ। ਨਾਟਿਕ = ਨਾੜੀ, ਨਬਜ਼। ਦੇਖਿ = ਵੇਖ ਕੇ। ਪੀਰ = ਪੀੜ।੨। ਹਉ = ਹਉਂ, ਮੈਂ। ਸਕਉ = ਸਕਉਂ। ਅਮਲ = ਨਸ਼ਾ। ਅਮਲੀ = ਨਸ਼ਈ ਮਨੁੱਖ। ਪਿਆਸ = ਤਾਂਘ। ਕੇਰੀ = ਦੀ। ਕੋ ਦੁਈਆ = ਕੋਈ ਦੂਜਾ।੩। ਆਨਿ = ਆ ਕੇ। ਵਿਟਹੁ = ਤੋਂ। ਘੁਮਿ ਗਈਆ = ਸਦਕੇ ਜਾਂਦੀ ਹਾਂ।੪। ਸੇਜ = ਹਿਰਦੇ ਦੀ ਸੇਜ। ਮਹਲੁ = ਟਿਕਾਣਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ = ਇਸਤ੍ਰੀ। ਭਰਮਈਆ = ਭਟਕਦੀ ਹੈ। ਕਰਤ = ਕਰਦਿਆਂ। ਆਇ = ਆ ਕੇ। ਢੀਲ = ਢੇਰ।੫। ਕਰਿ = ਕਰ ਕੇ। ਕਰਿ ਕਰਿ = ਮੁੜ ਮੁੜ ਕਰ ਕੇ। ਕਿਰਿਆਚਾਰ = ਕਿਰਿਆ = ਆਚਾਰ, ਕਰਮ ਕਾਂਡ। ਮਨਿ = ਮਨ ਵਿਚ। ਪਾਖੰਡ = ਵਿਖਾਵਾ। ਕਪਟ = ਧੋਖਾ, ਵਲ = ਛਲ। ਬੇਸੁਆ = ਬਜ਼ਾਰੀ ਔਰਤ। ਕੈ ਘਰਿ = ਦੇ ਘਰ ਵਿਚ। ਤਾਹਿ ਪਿਤਾ ਨਾਮੁ = ਉਸ ਦੇ ਪਿਉ ਦਾ ਨਾਮ। ਕਿਆ ਸਦਈਆ = ਕੀਹ ਕਿਹਾ ਜਾ ਸਕਦਾ ਹੈ?।੬। ਪੂਰਬ ਜਨਮਿ = ਪਹਿਲੇ ਜਨਮ ਵਿਚ। ਕਰਿ = ਕਰ ਕੇ। ਆਏ = (ਮਨੁੱਖਾ ਜਨਮ ਵਿਚ) ਆ ਗਏ। ਗੁਰਿ = ਗੁਰੂ ਨੇ। ਭਗਤਿ ਜਮਈਆ = (ਪਰਮਾਤਮਾ ਦੀ) ਭਗਤੀ (ਦਾ ਬੀਜ ਉਹਨਾਂ ਦੇ ਅੰਦਰ) ਬੀਜ ਦਿੱਤਾ। ਕਰਤੇ = ਕਰਦਿਆਂ। ਭਗਤਿ ਭਗਤਿ ਕਰਤੇ = ਹਰ ਵੇਲੇ ਭਗਤੀ ਕਰਦਿਆਂ। ਨਾਮਿ = ਨਾਮ ਵਿਚ।੭। ਪ੍ਰਭਿ = ਪ੍ਰਭੂ ਨੇ। ਆਣਿ = ਲਿਆ ਕੇ। ਆਪੇ = ਆਪ ਹੀ। ਘੋਲਿ = ਘੋਲ ਕੇ। ਅੰਗਿ = ਸਰੀਰ ਉਤੇ। ਠਾਕੁਰਿ = ਠਾਕੁਰ ਨੇ। ਪਕਰਿ = ਫੜ ਕੇ।੮।

ਅਰਥ: ਹੇ ਸਹੇਲੀਏ! ਮੇਰੇ ਮਨ ਵਿਚ, ਮੇਰੇ ਤਨ ਵਿਚ, ਅਪਹੁੰਚ ਮਾਲਕ-ਪ੍ਰਭੂ ਦਾ ਪਿਆਰ ਪੈਦਾ ਹੋ ਚੁਕਾ ਹੈ, ਮੇਰੇ ਮਨ ਵਿਚ ਘੜੀ ਘੜੀ ਉਸ ਦੇ ਮਿਲਾਪ ਦੀ ਤੀਬਰ ਤਾਂਘ ਪੈਦਾ ਹੋ ਰਹੀ ਹੈ।ਹੇ ਸਹੇਲੀਏ! ਗੁਰੂ ਦਾ ਦਰਸਨ ਕਰ ਕੇ ਮਨ ਦੀ ਇਹ ਤਾਂਘ ਪੂਰੀ ਹੁੰਦੀ ਹੈ, ਜਿਵੇਂ ‘ਪ੍ਰਿਉ ਪ੍ਰਿਉ’ ਕੂਕਦੇ ਪਪੀਹੇ ਦੇ ਮੂੰਹ ਵਿਚ (ਵਰਖਾ ਦੀ) ਬੂੰਦ ਪੈ ਜਾਂਦੀ ਹੈ ॥੧॥ਹੇ ਸਹੇਲੀਏ! ਆ, ਇਕੱਠੀਆਂ ਬੈਠੀਏ, ਇਕੱਠੀਆਂ ਬੈਠੀਏ, (ਤੇ, ਬੈਠ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀਏ।ਜਿਸ ਉੱਤੇ ਗੁਰੂ ਮਿਹਰ ਕਰਦਾ ਹੈ, ਉਸ ਨੂੰ ਪ੍ਰਭੂ (ਨਾਲ) ਮਿਲਾ ਦੇਂਦਾ ਹੈ। ਉਸ (ਗੁਰੂ) ਅੱਗੇ ਮੇਰਾ ਸਿਰ ਮੁੜ ਮੁੜ ਕੁਰਬਾਨ ਹੁੰਦਾ ਹੈ ॥੧॥ ਰਹਾਉ ॥ਹੇ ਸਹੇਲੀਏ! ਮੇਰੇ ਹਰੇਕ ਰੋਮ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ (ਪ੍ਰਭੂ ਤੋਂ ਵਿਛੋੜੇ ਦੀ) ਪੀੜ ਹੈ, ਪ੍ਰਭੂ ਦਾ ਦਰਸਨ ਕਰਨ ਤੋਂ ਬਿਨਾ ਮੈਨੂੰ ਸ਼ਾਂਤੀ ਨਹੀਂ ਹੁੰਦੀ।ਹਕੀਮ (ਮੇਰੀ) ਨਬਜ਼ ਵੇਖ ਕੇ (ਹੀ) ਗ਼ਲਤੀ ਖਾ ਜਾਂਦੇ ਹਨ, ਮੇਰੇ ਹਿਰਦੇ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ, ਤਾਂ ਪ੍ਰਭੂ-ਪਿਆਰ ਦੀ ਪੀੜ ਉਠ ਰਹੀ ਹੈ ॥੨॥ਹੇ ਸਹੇਲੀਏ! ਜਿਵੇਂ ਕੋਈ ਨਸ਼ਈ ਮਨੁੱਖ ਨਸ਼ੇ ਤੋਂ ਬਿਨਾ ਮਰਨ-ਹਾਕਾ ਹੋ ਜਾਂਦਾ ਹੈ, ਤਿਵੇਂ ਮੈਂ ਪ੍ਰੀਤਮ-ਪ੍ਰਭੂ ਦੇ ਮਿਲਾਪ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦੀ।ਹੇ ਸਹੇਲੀਏ! ਜਿਨ੍ਹਾਂ ਜੀਵ-ਇਸਤ੍ਰੀਆਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦੀ ਤਾਂਘ ਹੁੰਦੀ ਹੈ, ਉਹਨਾਂ ਨੂੰ ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ ਚੰਗਾ ਨਹੀਂ ਲੱਗਦਾ ॥੩॥ਹੇ ਸਹੇਲੀਏ! ਜੇ ਕੋਈ ਆ ਕੇ ਮੈਨੂੰ ਮੇਰਾ ਪਿਆਰਾ ਪ੍ਰਭੂ ਮਿਲਾ ਦੇਵੇ, ਤਾਂ ਮੈਂ ਉਸ ਤੋਂ ਸਦਕੇ ਕੁਰਬਾਨ ਜਾਂਦੀ ਹਾਂ।ਹੇ ਸਹੇਲੀਏ! ਜਦੋਂ ਸਤਿਗੁਰੂ ਦੀ ਸਰਨ ਪਈਦਾ ਹੈ, ਤਾਂ ਸਤਿਗੁਰੂ ਅਨੇਕਾਂ ਜਨਮਾਂ ਦੇ ਵਿਛੁੜਿਆਂ ਨੂੰ (ਪ੍ਰਭੂ ਨਾਲ) ਮਿਲਾ ਦੇਂਦਾ ਹੈ ॥੪॥ ਹੇ ਸਹੇਲੀਏ! (ਜੀਵ-ਇਸਤ੍ਰੀ ਦੀ) ਇਕੋ ਹਿਰਦਾ-ਸੇਜ ਹੈ ਜਿਸ ਉਤੇ ਠਾਕੁਰੁ-ਪ੍ਰਭੂ ਆਪ ਹੀ ਵੱਸਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ (ਪ੍ਰਭੂ-ਪਤੀ ਦਾ) ਟਿਕਾਣਾ ਨਹੀਂ ਲੱਭ* *ਸਕਦੀ, ਉਹ ਭਟਕਦੀ ਹੀ ਫਿਰਦੀ ਹੈ।ਜੇ ਉਹ ‘ਗੁਰ ਗੁਰੂ’ ਕਰਦੀ ਗੁਰੂ ਦੀ ਸਰਨ ਆ ਪਏ,* *ਤਾਂ ਪ੍ਰਭੂ ਆ ਕੇ ਉਸ ਨੂੰ ਮਿਲ ਪੈਂਦਾ ਹੈ, ਰਤਾ ਭੀ ਚਿਰ ਨਹੀਂ ਲੱਗਦਾ ॥੫॥ਪਰ ਜੇ ਕੋਈ ਮਨੁੱਖ (ਗੁਰੂ ਦਾ ਆਸਰਾ ਛੱਡ ਕੇ, ਹਰਿ-ਨਾਮ ਦਾ ਸਿਮਰਨ ਭੁਲਾ ਕੇ) ਮੁੜ ਮੁੜ (ਤੀਰਥ-ਜਾਤ੍ਰਾ ਆਦਿਕ ਦੇ ਮਿੱਥੇ ਹੋਏ ਧਾਰਮਿਕ ਕਰਮ) ਕਰ ਕੇ ਇਹਨਾਂ ਕਰਮ ਕਾਂਡੀ ਕਰਮਾਂ ਨੂੰ ਹੀ ਵਧਾਂਦਾ ਜਾਏ, ਤਾਂ ਉਸ ਦੇ ਮਨ ਵਿਚ ਲੋਭ ਵਲ-ਛਲ ਵਿਖਾਵੇ ਆਦਿਕ ਦਾ ਕਰਮ ਹੀ ਟਿਕਿਆ ਰਹੇਗਾ (ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੋਵੇਗਾ)। ਬਜ਼ਾਰੀ ਔਰਤ ਦੇ ਘਰ ਜੇ ਪੁੱਤਰ ਜੰਮ ਪਏ, ਤਾਂ ਉਸ ਪੁੱਤਰ ਦੇ ਪਿਉ ਦਾ ਕੋਈ ਨਾਮ ਨਹੀਂ ਦੱਸਿਆ ਜਾ ਸਕਦਾ ॥੬॥ਹੇ ਭਾਈ! (ਜਿਹੜੇ ਮਨੁੱਖ) ਪੂਰਬਲੇ ਜਨਮ ਵਿਚ (ਪਰਮਾਤਮਾ ਦੀ) ਭਗਤੀ ਕਰ ਕੇ (ਹੁਣ ਮਨੁੱਖਾ ਜਨਮ ਵਿਚ) ਆਏ ਹਨ, ਗੁਰੂ ਨੇ (ਉਹਨਾਂ ਦੇ ਅੰਦਰ) ਹਰ ਵੇਲੇ ਭਗਤੀ ਕਰਨ ਦਾ ਬੀਜ ਬੀਜ ਦਿੱਤਾ ਹੈ।ਜਦੋਂ ਉਹ ਹਰ ਵੇਲੇ ਹਰਿ-ਨਾਮ ਸਿਮਰਦਿਆਂ ਸਿਮਰਦਿਆਂ ਹਰਿ-ਨਾਮ ਵਿਚ ਲੀਨ ਹੋ ਗਏ, ਤਦੋਂ ਹਰ ਵੇਲੇ ਭਗਤੀ ਕਰਦਿਆਂ ਉਹਨਾਂ ਨੂੰ ਪਰਮਾਤਮਾ ਦਾ ਮਿਲਾਪ ਹੋ ਗਿਆ ॥੭॥(ਪਰ, ਹੇ ਭਾਈ! ਪਰਮਾਤਮਾ ਦੀ ਭਗਤੀ ਕਰਨਾ ਜੀਵ ਦੇ ਆਪਣੇ ਇਖ਼ਤਿਆਰ ਦੀ ਗੱਲ ਨਹੀਂ ਹੈ। ਇਹ ਘਾਲ-ਕਮਾਈ ਪ੍ਰਭੂ ਦੀ ਮਿਹਰ ਨਾਲ ਹੀ ਹੋ ਸਕਦੀ ਹੈ। ਪ੍ਰਭੂ ਦੀ ਭਗਤੀ ਕਰਨੀ, ਮਾਨੋ, ਮਹਿੰਦੀ ਨੂੰ ਪੀਸਣ ਸਮਾਨ ਹੈ। ਇਸਤ੍ਰੀ ਮਹਿੰਦੀ ਨੂੰ ਆਪ ਹੀ ਪੀਂਹਦੀ ਹੈ, ਆਪ ਹੀ ਘਸਾਂਦੀ ਹੈ, ਤੇ ਆਪ ਹੀ ਉਸ ਨੂੰ ਆਪਣੇ ਹੱਥਾਂ-ਪੈਰਾਂ ਤੇ ਲਾਂਦੀ ਹੈ। ਉਹ ਆਪ ਹੀ ਮਹਿੰਦੀ ਨੂੰ ਇਸ ਯੋਗ ਬਣਾਂਦੀ ਹੈ ਕਿ ਉਹ ਉਸ ਇਸਤ੍ਰੀ ਦੇ ਅੰਗਾਂ ਤੇ ਲੱਗ ਸਕੇ)। ਪ੍ਰਭੂ ਨੇ ਆਪ ਹੀ (ਜੀਵ ਦੇ ਮਨ ਨੂੰ ਆਪਣੇ ਚਰਨਾਂ ਵਿਚ) ਲਿਆ ਲਿਆ ਕੇ (ਭਗਤੀ ਕਰਨ ਦੀ) ਮਹਿੰਦੀ (ਜੀਵ ਪਾਸੋਂ) ਪਿਹਾਈ ਹੈ, ਫਿਰ ਆਪ ਹੀ ਉਸ ਦੀ ਭਗਤੀ-ਰੂਪ ਮਹਿੰਦੀ ਨੂੰ ਘੋਲ ਘੋਲ ਕੇ (ਰੰਗੀਲੀ ਪਿਆਰ-ਭਰੀ ਬਣਾ ਬਣਾ ਕੇ) ਆਪਣੇ ਚਰਨਾਂ ਵਿਚ ਉਸ ਨੂੰ ਜੋੜਿਆ ਹੈ।ਹੇ ਨਾਨਕ! (ਆਖ-ਹੇ ਭਾਈ!) ਜਿਨ੍ਹਾਂ ਉਤੇ ਮਾਲਕ-ਪ੍ਰਭੂ ਨੇ ਮਿਹਰ ਕੀਤੀ, ਉਹਨਾਂ ਦੀ ਬਾਂਹ ਫੜ ਕੇ (ਉਹਨਾਂ ਨੂੰ ਸੰਸਾਰ-ਸਮੁੰਦਰ ਵਿਚੋਂ ਬਾਹਰ) ਕੱਢ ਲਿਆ ॥੮॥੬॥੨॥੧॥੬॥੯॥

बिलावलु महला ४ ॥ मै मनि तनि प्रेमु अगम ठाकुर का खिनु खिनु सरधा मनि बहुतु उठईआ ॥गुर देखे सरधा मन पूरी जिउ चात्रिक प्रिउ प्रिउ बूंद मुखि पईआ ॥१॥मिलु मिलु सखी हरि कथा सुनईआ ॥सतिगुरु दइआ करे प्रभु मेले मै तिसु आगै सिरु कटि कटि पईआ ॥१॥ रहाउ ॥रोमि रोमि मनि तनि इक बेदन मै प्रभ देखे बिनु नीद न पईआ ॥बैदक नाटिक देखि भुलाने मै हिरदै मनि तनि प्रेम पीर लगईआ ॥२॥हउ खिनु पलु रहि न सकउ बिनु प्रीतम जिउ बिनु अमलै अमली मरि गईआ ॥जिन कउ पिआस होइ प्रभ केरी तिन्ह अवरु न भावै बिनु हरि को दुईआ ॥३॥कोई आनि आनि मेरा प्रभू मिलावै हउ तिसु विटहु बलि बलि घुमि गईआ ॥अनेक जनम के विछुड़े जन मेले जा सति सति सतिगुर सरणि पवईआ ॥४॥ सेज एक एको प्रभु ठाकुरु महलु न पावै मनमुख भरमईआ ॥गुरु गुरु करत सरणि जे आवै प्रभु आइ मिलै खिनु ढील न पईआ ॥५॥करि करि किरिआचार वधाए मनि पाखंड करमु कपट लोभईआ ॥बेसुआ कै घरि बेटा जनमिआ पिता ताहि किआ नामु सदईआ ॥६॥पूरब जनमि भगति करि आए गुरि हरि हरि हरि हरि भगति जमईआ ॥भगति भगति करते हरि पाइआ जा हरि हरि हरि हरि नामि समईआ ॥७॥प्रभि आणि आणि महिंदी पीसाई आपे घोलि घोलि अंगि लईआ ॥जिन कउ ठाकुरि किरपा धारी बाह पकरि नानक कढि लईआ ॥८॥६॥२॥१॥६॥९॥

Bilaaval Mahalaa 4 || Me Man Tan Prem Agam Thaakur Kaa Khin Khin Sardhhaa Man Bahut Outheeaa ||Gur Dekhe Sardhhaa Man Pooree Jiu Chaatrik Priu Priu Boond Mukh Paeeaa ||1||Mil Mil Sakhee Har Kathhaa Suneeaa ||Satgur Daeaa Kare Prabh Mele Mai Tis Aagai Sir Katt Katt Paeeaa ||1|| Rahaao ||Rom Rom Man Tan Ik Bedhan Mai Prabh Dekhe Bin Need N Paeeaa ||Baidak Naattek Dekh Bhulaane Mai Hirdhai Man Tan Prem Peer Lageeaa ||2||Hau Khin Pal Reh N Sako Bin Preetam Jio Bin Amalai Amalee Mar Gaeeaa ||Jin Kau Piaas Hoe Prabh Keree Tinhu Avar N Bhaavai Bin Har Ko Dueeaa ||3||Koee Aan Aan Meraa Prabhoo Milaavai* *Ho Tis Vittahu Bal Bal Ghum Gaeeaa ||Anek Janam Ke Vishhurre Jan Mele* *Jaa Sat Sat Satgur Saran Paveeaa ||4|| Sej Ek Eko Prabh Thaakur Mehal N Paavai Manmukh Bharmeeaa ||Gur Gur Karat Saran Je Aavai Prabh Aae Milai Khin Dteel N Paeeaa ||5||Kar Kar Kiriaachaar Vadhhaae Man Paakhandd Karam Kapatt Lobheeaa ||Besuaa Kai Ghar Bettaa Janmeaa Pitaa Taahe Kiaa Naam Sadeeaa ||6||Poorab Janam Bhagat Kar Aae Gur Har Har Har Har Bhagat Jameeaa ||Bhagat Bhagat Karte Har Paaeaa Jaa Har Har Har Har Naam Sameeaa ||7||Prabh Aan Aan Mehndee Peesaaee Aape Ghol Ghol Ang Leeaa ||Jin Kau Thaakur Kirpaa Dhhaaree Baah Pakar Naanak Kadt Leeaa ||8||6||2||1||6||9||

Meaning: My mind and body are filled with love for my Inaccessible Lord and Master. Each and every instant, I am filled with immense faith and devotion. Gazing upon the Guru, my mind’s faith is fulfilled, like the song-bird, which cries and cries, until the rain-drop falls into its mouth. ||1|| Join with me, join with me, O my companions, and teach me the Sermon of the Lord. The True Guru has mercifully united me with God. Cutting off my head, and chopping it into pieces, I offer it to Him. ||1|| Pause|| Each and every hair on my head, and my mind and body, suffer the pains of separation; without seeing my God, I cannot sleep. The doctors and healers look at me, and are perplexed. Within my heart, mind and body, I feel the pain of divine love. ||2|| I cannot live for a moment, for even an instant, without my Beloved, like the opium addict who cannot live without opium. Those who thirst for God, do not love any other. Without the Lord, there is no other at all. ||3|| If only someone would come and unite me with God; I am devoted, dedicated, a sacrifice to him. After being separated from the Lord for countless incarnations, I am re-united with Him, entering the Sanctuary of the True, True, True Guru. ||4|| There is one bed for the soul-bride, and the same bed for God, her Lord and Master. The self-willed manmukh does not obtain the Mansion of the Lord’s Presence; she wanders around, in limbo. Uttering, “Guru, Guru”, she seeks His Sanctuary; so God comes to meet her, without a moment’s delay. ||5|| One may perform many rituals, but the mind is filled with hypocrisy, evil deeds and greed. When a son is born in the house of a prostitute, who can tell the name of his father? ||6|| Because of devotional worship in my past incarnations, I have been born into this life. The Guru has inspired me to worship the Lord, Har, Har, Har, Har. Worshipping, worshipping Him with devotion, I found the Lord, and then I merged into the Name of the Lord, Har, Har, Har, Har. ||7|| God Himself came and ground the henna leaves into powder, and applied it to my body. Our Lord and Master showers His Mercy upon us, and grasps hold of our arms; O Nanak Ji, He lifts us up and saves us. ||8||6||9||2||1||6||9||

https://www.facebook.com/dailyhukamnama /
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ 

Written by jugrajsidhu in 21 March 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.