Hukamnama Sri Darbar Sahib, Amritsar, Date 23 March – 2018 Ang 479


Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 23-March-2018  Ang (479)


ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ {ਪੰਨਾ 479}

 

 

ਪਦ ਅਰਥ: ਬਾਲਪਨ = ਅੰਞਾਣ-ਪੁਣਾ।1। ਮੇਰੀ ਮੇਰੀ ਕਰਤੇ = ਇਹਨਾਂ ਖ਼ਿਆਲਾਂ ਵਿਚ ਹੀ ਕਿ ਇਹ ਚੀਜ਼ ਮੇਰੀ ਹੈ ਇਹ ਧਨ ਮੇਰਾ ਹੈ, ਮਮਤਾ ਵਿਚ ਹੀ। ਸਾਇਰੁ = ਸਮੁੰਦਰ, ਸਾਗਰ। ਸੋਖਿ = ਸੁੱਕ ਕੇ, ਸੁੱਕ ਜਾਣ ਤੇ। ਭੁਜੰ ਬਲਇਓ = ਭੁਜਾਂ ਦਾ ਬਲ, ਬਾਹਾਂ ਦੀ ਤਾਕਤ।1। ਰਹਾਉ। ਸਰਵਰਿ = ਤਲਾ ਵਿਚ। ਪਾਲਿ = ਕੰਧ। ਲੂਣੈ ਖੇਤਿ = ਕੱਟੇ ਹੋਏ ਖੇਤ ਵਿਚ। ਹਥ = ਹੱਥਾਂ ਨਾਲ। ਵਾਰਿ = ਵਾੜ। ਮੁਗਧੁ = ਮੂਰਖ।2। ਕਰ = ਹੱਥ। ਕੰਪਨ = ਕੰਬਣ। ਅਸਾਰ = ਆਪ-ਮੁਹਾਰਾ, ਬਿਨਾ ਰੁਕਣ ਦੇ। ਰੇ = ਹੇ ਭਾਈ!।3। ਲਾਹਾ = ਲਾਭ। ਪਰਸਾਦੀ = ਕਿਰਪਾ ਨਾਲ।4। ਤਲਬ = ਸੱਦਾ। ਮੰਦਰ = ਘਰ। ਅਨੁ ਧਨੁ = ਕੋਈ ਹੋਰ ਧਨ।5।

ਅਰਥ: (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।1। ‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ) ।1। ਰਹਾਉ। (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ) , ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।2। ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।3। ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।4। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।5।2।15।

आसा ॥ बारह बरस बालपन बीते बीस बरस कछु तपु न कीओ ॥ तीस बरस कछु देव न पूजा फिरि पछुताना बिरधि भइओ ॥१॥ मेरी मेरी करते जनमु गइओ ॥ साइरु सोखि भुजं बलइओ ॥१॥ रहाउ ॥ सूके सरवरि पालि बंधावै लूणै खेति हथ वारि करै ॥ आइओ चोरु तुरंतह ले गइओ मेरी राखत मुगधु फिरै ॥२॥ चरन सीसु कर क्मपन लागे नैनी नीरु असार बहै ॥ जिहवा बचनु सुधु नही निकसै तब रे धरम की आस करै ॥३॥ हरि जीउ क्रिपा करै लिव लावै लाहा हरि हरि नामु लीओ ॥ गुर परसादी हरि धनु पाइओ अंते चलदिआ नालि चलिओ ॥४॥ कहत कबीर सुनहु रे संतहु अनु धनु कछूऐ लै न गइओ ॥ आई तलब गोपाल राइ की माइआ मंदर छोडि चलिओ ॥५॥२॥१५॥

Aasaa || Baareh Baras Baalapan Beethae Bees Baras Kashh Thap N Keeou || Thees Baras Kashh Dhaev N Poojaa Fir Pashhuthaanaa Biradhh Bhaeiou ||1|| Maeree Maeree Karathae Janam Gaeiou || Saaeir Sokh Bhujan Balaeiou ||1|| Rehaao || Sookae Saravar Paal Bandhhaavai Loonai Khaeth Hathh Vaar Karai || Aaeiou Chor Thurantheh Lae Gaeiou Maeree Raakhath Mugadhh Firai ||2|| Charan Sees Kar Kanpan Laagae Nainee Neer Asaar Behai || Jihavaa Bachan Sudhh Nehee Nikasai Thab Rae Dhharam Kee Aas Karai ||3|| Har Jeeo Kirapaa Karai Liv Laavai Laahaa Har Har Naam Leeou || Gur Parasaadhee Har Dhhan Paaeiou Anthae Chaladhiaa Naal Chaliou ||4|| Kehath Kabeer Sunahu Rae Santhahu An Dhhan Kashhooai Lai N Gaeiou || Aaee Thalab Gopaal Raae Kee Maaeiaa Mandhar Shhodd Chaliou ||5||2||15||

Aasaa: Twelve years pass in childhood, and for another twenty years, he does not practice self-discipline and austerity. For another thirty years, he does not worship God in any way, and then, when he is old, he repents and regrets. ||1|| His life wastes away as he cries out, “”Mine, mine!”” The pool of his power has dried up. ||1||Pause|| He makes a dam around the dried-up pool, and with his hands, he makes a fence around the harvested field. When the thief of Death comes, he quickly carries away what the fool had tried to preserve as his own. ||2|| His feet and head and hands begin to tremble, and the tears flow copiously from his eyes. His tongue has not spoken the correct words, but now, he hopes to practice religion! ||3|| If the Dear Lord shows His Mercy, one enshrines love for Him, and obtains the Profit of the Lord’s Name. By Guru’s Grace, he receives the wealth of the Lord’s Name, which alone shall go with him, when he departs in the end. ||4|| Says Kabeer, listen, O Saints – he shall not take any other wealth with him. When the summons comes from the King, the Lord of the Universe, the mortal departs, leaving behind his wealth and mansions. ||5||2||15||

https://www.facebook.com/dailyhukamnama /

Waheguru Ji Ka Khalsa
Waheguru Ji Ki Fateh Ji 

Written by jugrajsidhu in 23 March 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.