Sandhia Vele Da Hukamnama Sri Darbar Sahib, Amritsar, Date 23 March – 2018 Ang 621


Sandhya vele da Hukamnama Sri Darbar Sahib, Sri Amritsar, Ang 621, 23-Mar.-2018


ਸੋਰਠਿ ਮਹਲਾ ੫ ॥ ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥੧॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥੨॥

 

 

सोरठि महला ५ ॥ हिरदै नामु वसाइहु ॥ घरि बैठे गुरू धिआइहु ॥ गुरि पूरै सचु कहिआ ॥ सो सुखु साचा लहिआ ॥१॥ अपुना होइओ गुरु मिहरवाना ॥ अनद सूख कलिआण मंगल सिउ घरि आए करि इसनाना ॥ रहाउ ॥ साची गुर वडिआई ॥ ता की कीमति कहणु न जाई ॥ सिरि साहा पातिसाहा ॥ गुर भेटत मनि ओमाहा ॥२॥

Sorat’h, Fifth Mehl: Enshrine the Naam, the Name of the Lord, within your heart; sitting within your own home, meditate on the Guru. The Perfect Guru has spoken the Truth; the True Peace is obtained only from the Lord. ||1|| My Guru has become merciful. In bliss, peace, pleasure and joy, I have returned to my own home, after my purifying bath. ||Pause|| True is the glorious greatness of the Guru; His worth cannot be described. He is the Supreme Overlord of kings. Meeting with the Guru, the mind is enraptured. ||2||

ਹਿਰਦੈ = ਹਿਰਦੇ ਵਿਚ। ਘਰਿ = ਘਰ ਵਿਚ ਹਿਰਦੇ ਵਿਚ, ਅੰਤਰ-ਆਤਮੇ। ਬੈਠੇ = ਟਿਕ ਕੇ। ਗੁਰਿ = ਗੁਰੂ ਨੇ। ਸਚੁ = ਸਦਾ-ਥਿਰ ਹਰਿ-ਨਾਮ (ਦਾ ਸਿਮਰਨ)। ਲਹਿਆ = ਲੱਭਾ। ਸਾਚਾ = ਸਦਾ ਕਾਇਮ ਰਹਿਣ ਵਾਲਾ।੧। ਕਲਿਆਣ = ਖ਼ੈਰੀਅਤ। ਸਿਉ = ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਅੰਤਰ-ਆਤਮੇ। ਕਰਿ ਇਸਨਾਨ = ਇਸ਼ਨਾਨ ਕਰ ਕੇ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਵਿਚ ਚੁੱਭੀ ਲਾ ਕੇ, ਨਾਮ-ਜਲ ਨਾਲ ਮਨ ਨੂੰ ਪਵਿਤ੍ਰ ਕਰ ਕੇ।ਰਹਾਉ। ਵਡਿਆਈ = ਆਤਮਕ ਉੱਚਤਾ। ਸਾਚੀ = ਸਦਾ-ਥਿਰ ਰਹਿਣ ਵਾਲੀ। ਸਿਰਿ = ਸਿਰ ਉਤੇ। ਗੁਰ ਭੇਟਤ = ਗੁਰੂ ਨੂੰ ਮਿਲਦਿਆਂ। ਮਨਿ = ਮਨ ਵਿਚ। ਓਮਾਹਾ = ਉਤਸ਼ਾਹ।੨।

ਹੇ ਭਾਈ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖੋ। ਅੰਤਰ-ਆਤਮੇ ਟਿਕ ਕੇ ਗੁਰੂ ਦਾ ਧਿਆਨ ਧਰਿਆ ਕਰੋ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਦਾ-ਥਿਰ ਹਰਿ-ਨਾਮ (ਦੇ ਸਿਮਰਨ) ਦਾ ਉਪਦੇਸ਼ ਦਿੱਤਾ, ਉਸ ਨੇ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਸਦਾ ਕਾਇਮ ਰਹਿੰਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਿਆਰਾ ਗੁਰੂ ਦਇਆਵਾਨ ਹੁੰਦਾ ਹੈ, ਉਹ ਮਨੁੱਖ ਨਾਮ-ਜਲ ਨਾਲ ਮਨ ਨੂੰ ਪਵਿਤ੍ਰ ਕਰ ਕੇ ਆਤਮਕ ਆਨੰਦ ਸੁਖ ਖ਼ੁਸ਼ੀਆਂ ਨਾਲ ਭਰਪੂਰ ਹੋ ਕੇ ਅੰਤਰ-ਆਤਮੇ ਟਿਕ ਜਾਂਦੇ ਹਨ (ਵਿਕਾਰਾਂ ਆਦਿਕਾਂ ਵਲ ਭਟਕਣੋਂ ਹਟ ਜਾਂਦੇ ਹਨ)।ਰਹਾਉ। ਹੇ ਭਾਈ! ਗੁਰੂ ਦੀ ਆਤਮਕ ਉੱਚਤਾ ਸਦਾ-ਥਿਰ ਰਹਿਣ ਵਾਲੀ ਹੈ, ਉਸ ਦੀ ਕਦਰ-ਕੀਮਤ ਨਹੀਂ ਦੱਸੀ ਜਾ ਸਕਦੀ। ਗੁਰੂ (ਦੁਨੀਆ ਦੇ) ਸ਼ਾਹ ਦੇ ਸਿਰ ਉੱਤੇ ਪਾਤਿਸ਼ਾਹ ਹੈ। ਗੁਰੂ ਨੂੰ ਮਿਲਿਆਂ ਮਨ ਵਿਚ (ਹਰੀ-ਨਾਮ ਸਿਮਰਨ ਦਾ) ਚਾਉ ਪੈਦਾ ਹੋ ਜਾਂਦਾ ਹੈ।੨।

हे भाई! अपने ह्रदय में परमात्मा का नाम बसाय रखो। अंतर-आत्मा में टिकाव कर के गुरु का ध्यान करो। जिस मनुख को पूरे गुरु ने सदा-थिर हरी नाम (के सुमिरन) का उपदेश दिया, उस ने वह आत्मिक आनंद प्राप्त कर लिया जो सदा कायम रहता है।१। हे भाई! जिन मनुष्यों के ऊपर गुरु दयावान होता है, वह मनुख नाम-जल से मन को पवित्र कर के आत्मिक आनंद सुख खुशियों से भरपूर हो के अंतर-आत्मे टिक जाता है (विकारों आदिक की तरफ से भटकने से हट जाते है।रहाउ। हे भाई! गुरु की आत्मिक उच्चता सदा-थिर रहने वाली है, उस की कदर-कीमत नहीं बताई जा सकती। गुरु (दुनिया के) शाह के ऊपर पातशाह है। गुरु को मीलने से मन में (हरी-नाम का) चाव पैदा हो जाता है।२।

 

https://m.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 23 March 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.