Sandhia Vele Da Hukamnama Sri Darbar Sahib, Amritsar, Date 1 April – 2018 Ang 680


Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 1-April-2018


ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥

 

 

ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) । ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) । ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧। 

ਅਰਥ : ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ॥੧॥ ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ ॥

सोरठि महला ५ घरु २ असटपदीआ ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥

अर्थ : राग सोरठि, घर २ में गुरू अर्जन देव जी की आठ-बंदों वाली बाणी। अकाल पुरख एक है और सतिगुरू की कृपा द्वारा मिलता है। हे भाई! कोई मनुष्य वेद (आदि धर्म-पुस्तक को) पढ़ता है और विचारता है। कोई मनुष्य निवली कर्म करता है, कोई कुंडलनी नाडी रस्ते प्राण चाड़ता है। (परन्तु इन साधनों से कामादिक) पांचों से साथ ख़त्म नहीं हो सकता। (बल्कि) ओर अहंकार में (मनुष्य) बंध जाता है ॥१॥ हे भाई! मेरे देखते हुए लोग अनेकों ही (निश्चित धार्मिक) कर्म करते हैं, परन्तु इन तरीकों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालक-प्रभू के दर पर आ गिरा हूँ (और बेनती करता रहता हूँ-हे प्रभू! मुझे भलाई और बुराई की) परख करने वाली अकल दो ॥ रहाउ ॥

Sorath Mahalaa 5 Ghar 2 Asattpadeeaa Ik Oankaar Satgur Parsaad || Paath Parreo Ar Bed Beechaareo Nival Bhuangam Saadhhe || Panch Janaa Siu Sang N Shhuttkeo Adhhik Ahanbudhh Baadhhe ||1|| Piaare In Bidhh Milan N Jaaee Mai Kee_ey Karam Anekaa || Haar Pareo Suaamee Kai Duaarai Deejai Budhh Bibekaa || Rahaau ||

Meaning: Sorath Mahalaa 5 Ghar 2 Asattpadeeaa One Universal Creator God. By The Grace Of The True Guru: They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. ||1|| O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause ||

 

https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 1 April 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.