Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 09-April-2018
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਪਦਅਰਥ: ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ = ਕਾਂਡ। ਗ੍ਰਸਤ = ਗ੍ਰਸੇ ਹੋਏ। ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ।੧। ਸਰਿਓ ਨ = ਸਿਰੇ ਨਾਹ ਚੜ੍ਹਿਆ।ਰਹਾਉ। ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ। ਨਾਦੀ = ਜੋਗੀ। ਬੇਦੀ = ਕਰਮ = ਕਾਂਡੀ। ਸਬਦੀ = ‘ਅਲੱਖ’ ਆਖਣ ਵਾਲੇ ਦੱਤ ਮਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ। ਪਟੈ = ਲੇਖੇ ਵਿਚ।੨। ਭਗਤਿ ਨਾਰਦੀ = ਪ੍ਰੇਮਾ = ਭਗਤੀ। ਤਨੁ ਕਾਛਿ ਕੂਛਿ ਦੀਨਾ = ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ। ਡਿੰਭ = ਪਖੰਡ। ਉਨਿ = ਉਸ ਅਜਿਹੇ ਮਨੁੱਖ ਨੇ।੩। ਮਾਹਿ = ਵਿਚੇ ਹੀ। ਭ੍ਰਮ ਗਿਆਨੀ = ਭਰਮੀ ਗਿਆਨੀ। ਖਾਲਸੇ = ਆਜ਼ਾਦ। ਜਿਹ = ਜਿਨ੍ਹਾਂ ਨੇ।੪।
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥ ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਕਬੀਰ ਜੀ ਆਖਦੇ ਹਨ – ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥
रागु सोरठि बाणी भगत कबीर जी की घरु १
ੴ सतिगुर प्रसादि ॥ बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तनु दीना ॥ राग रागनी डि्मभ होइ बैठा उनि हरि पहि किआ लीना ॥३॥ परिओ कालु सभै जग ऊपर माहि लिखे भ्रम गिआनी ॥ कहु कबीर जन भए खालसे प्रेम भगति जिह जानी ॥४॥३॥
अर्थ: राग सोरठि, घर १ में भगत कबीर जी की बाणी अकाल पुरख एक है और सतिगुरू की कृपा द्वारा मिलता है। जिन समझदार मनुष्यों ने वेद पुरान आदि के सारे मत सुन के कर्म-काँड की आशा रखी, (यह आशा रखी कि कर्म-काँड के साथ जीवन सुधरेगा), वह सारे (आतमिक) मौत में ही ग्रसे रहे। पंडित लोग भी आशा पूरी होने के बिना ही उठ के चले गए (जगत* *त्याग गए) ॥१॥ हे मन! तुझ से यह एक काम भी (जो करने-योग्य था) नहीं हो सका, तुम ने प्रकाश-रूप परमात्मा का भजन नहीं किया ॥१॥ रहाउ ॥ कई लोगों ने जंगलों में जा के योग साधे, तप किए, गाजर-मूली आदि खा कर गुजारा किया; योगी, कर्म-काँडी, ‘अलख’ कहने वाले योगी, मोनधारी-यह सारे जम के लेखे में ही लिखे गए (भावार्थ, इन के साधन मौत के डर से बचा नहीं सकते) ॥२॥ जिस मनुष्य ने शरीर पर तो (धार्मिक चिन्ह) चक्र आदि लगा लिए हैं, पर प्रेम-भगती उस के हृदय में पैदा नहीं हुई, जो राग रागनियाँ तो गाता है पर निरा पाखंड-मूर्ती ही बन बैठा है, ऐसे मनुष्य को परमात्मा से कुछ नहीं मिलता ॥३॥ सारे जगत पर काल का सहम पड़ा हुआ है, भ्रमी ज्ञानी भी उसी ही लेखे में लिखे गए हैं (वह भी मौत के सहम में ही हैं)। कबीर जी कहते हैं – जिन मनुष्यों ने प्रेम-भगती करनी समझ लई है वह (मौत के सहम से) आज़ाद हो गए हैं ॥४॥३॥
Raag Sorath Baanee Bhagat Kabeer Jee Kee Ghar 1 Ik Oankaar Satgur Parsaad || Bed Puraan Sabhai Mat Sun Kai Karee Karam Kee Aasaa || Kaal Grasat Sabh Log Syaane Outh Panddit Pai Chale Niraasaa ||1|| Man Re Sareo N Ekai Kaajaa || Bhajeo N Raghupat Raajaa ||1|| Rahaau || Ban Khandd Jaae Jog Tap Keeno Kand Mool Chun Khaaeaa || Naadee Bedee Shabadee Monee Jam Ke Pattai Likhaaeaa ||2|| Bhagat Naardee Ridai N Aaee Kaashh Kooshh Tan Deenaa || Raag Raagnee Ddimbh Hoe Baithaa Oun Har Peh Keaa Leenaa ||3|| Pareo Kaal Sabhai Jag Oopar Maahe Likhe Bharam Gyaanee || Kahu Kabeer Jan Bhae Khaalse Prem Bhagat Jeh Jaanee ||4||3||
Meaning: Raag Sorath Baanee Bhagat Kabeer Jee Kee Ghar 1 One Universal Creator God. By The Grace Of The True Guru: Listening to all the teachings of the Vedas and the Puraanas, I wanted to perform the religious rituals. But seeing all the wise men caught by Death, I arose and left the Pandits; now I am free of this desire. ||1|| O mind, you have not completed the only task you were given; You have not meditated on the Lord, your King. ||1|| Pause || Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. ||2|| Loving devotional worship does not enter into your heart; pampering and adorning your body, you must still give it up. You sit and play music, but you are still a hypocrite; what do you expect to receive from the Lord ? ||3|| Death has fallen on the whole world; the doubting religious scholars are also listed on the Register of Death. Says Kabeer Ji, those humble people become pure – they become Khalsa – who know the Lord’s loving devotional worship. ||4||3||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ