Hukamnama Sri Darbar Sahib, Amritsar, Date 29 May– 2018 Ang 547


AMRIT VELE DA HUKAMNAMA SRI DARBAR SAHIB, SRI AMRITSAR, ANG (547), 29-May-2018


ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥ ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥ ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥

 

https://youtu.be/V6CVx_dBolk

 

बिहागड़ा महला ५ छंत ॥ बोलि सुधरमीड़िआ मोनि कत धारी राम ॥ तू नेत्री देखि चलिआ माइआ बिउहारी राम ॥ संगि तेरै कछु न चालै बिना गोबिंद नामा ॥ देस वेस सुवरन रूपा सगल ऊणे कामा ॥ पुत्र कलत्र न संगि सोभा हसत घोरि विकारी ॥ बिनवंत नानक बिनु साधसंगम सभ मिथिआ संसारी ॥१॥ राजन किउ सोइआ तू नीद भरे जागत कत नाही राम ॥ माइआ झूठु रुदनु केते बिललाही राम ॥ बिललाहि केते महा मोहन बिनु नाम हरि के सुखु नही ॥ सहस सिआणप उपाव थाके जह भावत तह जाही ॥ आदि अंते मधि पूरन सरबत्र घटि घटि आही ॥ बिनवंत नानक जिन साधसंगमु से पति सेती घरि जाही ॥२॥ नरपति जाणि ग्रहिओ सेवक सिआणे राम ॥ सरपर वीछुड़णा मोहे पछुताणे राम ॥ हरिचंदउरी देखि भूला कहा असथिति पाईऐ ॥ बिनु नाम हरि के आन रचना अहिला जनमु गवाईऐ ॥ हउ हउ करत न त्रिसन बूझै नह कांम पूरन गिआने ॥ बिनवंति नानक बिनु नाम हरि के केतिआ पछुताने ॥३॥ धारि अनुग्रहो अपना करि लीना राम ॥ भुजा गहि काढि लीओ साधू संगु दीना राम ॥ साधसंगमि हरि अराधे सगल कलमल दुख जले ॥ महा धरम सुदान किरिआ संगि तेरै से चले ॥ रसना अराधै एकु सुआमी हरि नामि मनु तनु भीना ॥ नानक जिस नो हरि मिलाए सो सरब गुण परबीना ॥४॥६॥९॥

Bihaagraa, Fifth Mehl, Chhant: O you of sublime faith, chant the Lord’s Name; why do you remain silent? with your eyes, you have seen the treacherous ways of Maya. Nothing shall go along with you, except the Name of the Lord of the Universe. Land, clothes, gold and silver – all of these things are useless. Children, spouse, worldly honors, elephants, horses and other corrupting influences shall not go with you. Prays Nanak, without the Saadh Sangat, the Company of the Holy, the whole world is false. ||1|| O king, why are you sleeping? Why don’t you wake up to reality? It is useless to cry and whine about Maya, but so many cry out and bewail. So many cry out for Maya, the great enticer, but without the Name of the Lord, there is no peace. Thousands of clever tricks and efforts will not succeed. One goes wherever the Lord wills him to go. In the beginning, in the middle, and in the end, He is all-pervading everywhere; He is in each and every heart. Prays Nanak, those who join the Saadh Sangat go to the house of the Lord with honor. ||2|| O king of mortals, know that your palaces and wise servants shall be of no use in the end. You shall certainly have to separate yourself from them, and their attachment shall make you feel regret. Beholding the phantom city, you have gone astray; how can you now find stability? Absorbed in things other than the Name of the Lord, this human life is wasted in vain. Indulging in egotistical actions, your thirst is not quenched. Your desires are not fulfilled, and you do not attain spiritual wisdom. Prays Nanak, without the Name of the Lord, so many have departed with regret. ||3|| Showering His blessings, the Lord has made me His own. Grasping me by the arm, He has pulled me out of the mud, and He has blessed me with the Saadh Sangat, the Company of the Holy. Worshipping the Lord in the Saadh Sangat, all my sins and sufferings are burnt away. This is the greatest religion, and the best act of charity; this alone shall go along with you. My tongue chants in adoration the Name of the One Lord and Master; my mind and body are drenched in the Lord’s Name. O Nanak, whoever the Lord unites with Himself, is filled with all virtues. ||4||6||9||

ਪਦਅਰਥ:- ਸੁਧਰਮੀੜਿਆ—ਹੇ ਸੁਧਰਮੀ! ਹੇ ਸ੍ਰੇਸ਼ਟ ਧਰਮ ਵਾਲੇ! ਹੇ (ਸਾਰੀਆਂ ਜੂਨਾਂ ਵਿਚੋਂ) ਉੱਤਮ ਫ਼ਰਜ਼ ਵਾਲੇ। ਕਤ—ਕਿਉਂ? ਨੇਤ੍ਰੀ ਦੇਖਿ—ਅੱਖਾਂ ਨਾਲ ਵੇਖ। ਬਿਉਹਾਰੀ—ਵਿਹਾਰ ਕਰਨ ਵਾਲਾ। ਸੰਗਿ—ਨਾਲ। ਵੇਸ—ਕੱਪੜੇ। ਸੁਵਰਨ—ਸੋਨਾ। ਰੂਪਾ—ਚਾਂਦੀ। ਊਣੇ—ਖ਼ਾਲੀ, ਵਿਅਰਥ। ਕਲਤ੍ਰ—ਇਸਤ੍ਰੀ। ਹਸਤ ਘੋਰਿ—ਹਾਥੀ ਘੋੜੇ। ਵਿਕਾਰੀ—ਵਿਕਾਰਾਂ ਵਲ ਲੈ ਜਾਣ ਵਾਲੇ। ਮਿਥਿਆ—ਨਾਸਵੰਤ। ਸੰਸਾਰੀ—ਸੰਸਾਰ ਦੇ ਉੱਦਮ।1। ਰਾਜਨ—ਹੇ ਧਰਤੀ ਦੇ ਸਰਦਾਰ! ਭਰੇ—ਭਰਿ, ਭਰ ਕੇ। ਨੀਦ ਭਰੇ—ਗੂੜ੍ਹੀ ਨੀਂਦ ਵਿਚ। ਕਤ—ਕਿਉਂ? ਰੁਦਨੁ—ਰੋਣ-ਕੁਰਲਾਣ, ਤਰਲਾ। ਕੇਤੇ—ਕਿਤਨੇ ਹੀ, ਬੇਅੰਤ ਜੀਵ। ਬਿਲਲਾਹੀ—ਬਿਲਲਾਹਿ, ਵਿਲਕਦੇ ਹਨ। ਮਹਾ ਮੋਹਨ—ਡਾਢੀ ਮਨ-ਮੋਹਣੀ ਮਾਇਆ ਦੀ ਖ਼ਾਤਰ। ਸਹਸ—ਹਜ਼ਾਰਾਂ। ਉਪਾਵ—(ਲਫ਼ਜ਼ ‘ਉਪਾਉ’ ਤੋਂ ਬਹੁ-ਵਚਨ)। ਭਾਵਤ—(ਪ੍ਰਭੂ ਨੂੰ) ਚੰਗਾ ਲੱਗਦਾ ਹੈ। ਜਾਹੀ—ਜਾਹਿ, ਜਾਂਦੇ ਹਨ। ਆਦਿ ਅੰਤੇ ਮਧਿ—ਸ਼ੁਰੂ ਵਿਚ, ਅਖ਼ੀਰ ਵਿਚ, ਵਿਚਕਾਰਲੇ ਸਮੇ ਵਿਚ, ਸਦਾ ਹੀ। ਪੂਰਨ—ਵਿਆਪਕ। ਸਰਬਤ੍ਰ—ਹਰ ਥਾਂ। ਘਟਿ ਘਟਿ—ਹਰੇਕ ਸਰੀਰ ਵਿਚ। ਆਹੀ—ਹੈ। ਸੰਗਮੁ—ਮਿਲਾਪ। ਸਾਧ ਸੰਗਮੁ—ਗੁਰੂ ਦਾ ਮਿਲਾਪ। ਪਤਿ—ਇੱਜ਼ਤ। ਸੇਤੀ—ਨਾਲ। ਘਰਿ—ਘਰ ਵਿਚ, ਪ੍ਰਭੂ-ਚਰਨਾਂ ਵਿਚ।2।

ਅਰਥ:- ਹੇ (ਸਾਰੀਆਂ) ਜੂਨਾਂ ਵਿਚੋਂ (ਉੱਤਮ ਫ਼ਰਜ਼ ਵਾਲੇ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬੋਲ ਬੋਲਿਆ ਕਰ। (ਸਿਫ਼ਤਿ-ਸਾਲਾਹ ਵਲੋਂ) ਤੂੰ ਕਿਉਂ ਚੁੱਪ ਵੱਟੀ ਹੋਈ ਹੈ? ਆਪਣੀਆਂ ਅੱਖਾਂ ਨਾਲ (ਧਿਆਨ ਨਾਲ) ਵੇਖ; (ਨਿਰਾ) ਮਾਇਆ ਦਾ ਹੀ ਵਿਹਾਰ ਕਰਨ ਵਾਲਾ (ਇਥੋਂ ਖ਼ਾਲੀ ਹੱਥ) ਤੁਰ ਪੈਂਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀ। ਦੇਸਾਂ (ਦੇ ਰਾਜ), ਕੱਪੜੇ, ਸੋਨਾ, ਚਾਂਦੀ (—ਇਹਨਾਂ ਦੀ ਖ਼ਾਤਰ ਕੀਤੇ ਹੋਏ) ਸਾਰੇ ਉੱਦਮ ਵਿਅਰਥ ਹੋ ਜਾਂਦੇ ਹਨ। ਹੇ ਭਾਈ! ਪੁੱਤਰ, ਇਸਤ੍ਰੀ, ਦੁਨੀਆ ਦੀ ਵਡਿਆਈ—ਕੁਝ ਭੀ ਮਨੁੱਖ ਦੇ ਨਾਲ ਨਹੀਂ ਜਾਂਦਾ। ਹਾਥੀ ਘੋੜੇ ਆਦਿਕਾਂ ਦੀ ਲਾਲਸਾ ਭੀ ਵਿਕਾਰਾਂ ਵਲ ਲੈ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ—ਸਾਧ ਸੰਗਤਿ ਤੋਂ ਬਿਨਾ ਦੁਨੀਆ ਦੇ ਸਾਰੇ ਉੱਦਮ ਨਾਸਵੰਤ ਹਨ। ਹੇ ਧਰਤੀ ਦੇ ਸਰਦਾਰ ਮਨੁੱਖ! ਤੂੰ ਕਿਉਂ ਮਾਇਆ ਦੇ ਮੋਹ ਦੀ ਗੂੜ੍ਹੀ ਨੀਂਦ ਵਿਚ ਸੌਂ ਰਿਹਾ ਹੈਂ? ਤੂੰ ਕਿਉਂ ਸੁਚੇਤ ਨਹੀਂ ਹੁੰਦਾ? ਇਸ ਮਾਇਆ ਦੀ ਖ਼ਾਤਰ ਅਨੇਕਾਂ ਹੀ ਮਨੁੱਖ ਝੂਠਾ ਰੋਣ-ਕੁਰਲਾਣ ਕਰਦੇ ਆ ਰਹੇ ਹਨ, ਵਿਲਕਦੇ ਆ ਰਹੇ ਹਨ। ਬੇਅੰਤ ਪ੍ਰਾਣੀ ਇਸ ਡਾਢੀ ਮਨ-ਮੋਹਣੀ ਮਾਇਆ ਦੀ ਖ਼ਾਤਰ ਤਰਲੇ ਲੈਂਦੇ ਆ ਰਹੇ ਹਨ (ਕਿ ਮਾਇਆ ਮਿਲੇ ਤੇ ਮਾਇਆ ਤੋਂ ਸੁਖ ਮਿਲੇ, ਪਰ) ਪਰਮਾਤਮਾ ਦੇ ਨਾਮ ਤੋਂ ਬਿਨਾ ਸੁਖ (ਕਿਸੇ ਨੂੰ) ਨਹੀਂ ਲੱਭਾ। ਜੀਵ ਹਜ਼ਾਰਾਂ ਚਤੁਰਾਈਆਂ ਹਜ਼ਾਰਾਂ ਹੀਲੇ ਕਰਦੇ ਥੱਕ ਜਾਂਦੇ ਹਨ (ਮਾਇਆ ਦੇ ਮੋਹ ਵਿਚੋਂ ਖ਼ਲਾਸੀ ਭੀ ਨਹੀਂ ਹੁੰਦੀ। ਹੋਵੇ ਭੀ ਕਿਵੇਂ?) ਜਿਧਰ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਉਧਰ ਹੀ ਜੀਵ ਜਾ ਸਕਦੇ ਹਨ। ਉਹ ਪਰਮਾਤਮਾ ਸਦਾ ਲਈ ਹੀ ਸਰਬ-ਵਿਆਪਕ ਹੈ, ਹਰ ਥਾਂ ਮੌਜੂਦ ਹੈ, ਹਰੇਕ ਸਰੀਰ ਵਿਚ ਹੈ। ਨਾਨਕ ਬੇਨਤੀ ਕਰਦਾ ਹੈ—ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦਾ ਮਿਲਾਪ ਪ੍ਰਾਪਤ ਹੁੰਦਾ ਹੈ ਉਹ (ਇਥੋਂ) ਇੱਜ਼ਤ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਜਾਂਦੇ ਹਨ।2।

अर्थ :-हे (सभी) योनियों में से (उॅतम फर्ज वाले!) परमात्मा की सिफ़त-सालाह के बोल बोला कर। (सिफ़त-सालाह की तरफ से) तूँने क्यों चुपी साधी हुई है ? अपनी आँखों के साथ (ध्यान के साथ) देख; (केवल) माया का ही विहार करने वाला (यहाँ से खाली हाथ) चल पड़ता है। हे भाई ! परमात्मा के नाम के बिना ओर कोई चीज तेरे साथ नहीं जा सकती। देशो (के राज), कपड़े, सोना, चांदी (-इन की खातिर किये हुए) सारे उधम व्यर्थ हो जाते हैं। हे भाई ! पुत्र, स्त्री, दुनिया की प्रशंसा-कुछ भी मनुख के साथ नहीं जाता। हाथी घोड़े आदिक की लालसा भी विकारों की तरफ ले जाती है। नानक बेनती करता है-साध संगत के बिना दुनिया के सारे उधम नासवंत हैं। हे धरती के सरदार मनुख ! तूँ क्यों माया के मोह की गहरी नींद में सौं रहा हैं ? तूँ क्यों सुचेत नहीं होता ? इस माया की खातिर अनेकों ही मनुख झूठा रोना और कुरलाण करते आ रहे हैं, बिलकते आ रहे हैं। बयंत प्राणी इस अति मन-मोहणी माया की खातिर बिलखते आ रहे हैं (कि माया मिले और माया से सुख मिले, पर) परमात्मा के नाम के बिना सुख (किसी ने ) नहीं खोजा। जीव हजारों चतुराइयों हजारों प्रयत्न करते थक जाते हैं (माया के मोह में से मुक्ति भी नहीं होती। हो भी कैसे?) जिधर परमात्मा की रजा होती है उधर ही जीव जा सकते हैं। वह परमात्मा सदा के लिए ही सर्व-व्यापक है, हर जगह मौजूद है, हरेक शरीर में है। नानक बेनती करता है-जिन मनुष्यों को गुरु का मिलाप प्राप्त होता है वह (यहाँ से) इज्ज़त के साथ परमात्मा की हजूरी में जाते हैं।2।

https://www.facebook.com/dailyhukamnama/

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 29 May 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.