Hukamnama Sri Darbar Sahib, Amritsar, Date 13 May– 2018 Ang 746


Amrit vele da Hukamnama Sri Darbar Sahib, Sri Amritsar, (ANG 746), 13-May.-2018


ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥

 

 

सूही महला ५ ॥ तउ मै आइआ सरनी आइआ ॥ भरोसै आइआ किरपा आइआ ॥ जिउ भावै तिउ राखहु सुआमी मारगु गुरहि पठाइआ ॥१॥ रहाउ ॥ महा दुतरु माइआ ॥ जैसे पवनु झुलाइआ ॥१॥ सुनि सुनि ही डराइआ ॥ कररो ध्रमराइआ ॥२॥ ग्रिह अंध कूपाइआ ॥ पावकु सगराइआ ॥३॥ गही ओट साधाइआ ॥ नानक हरि धिआइआ ॥ अब मै पूरा पाइआ ॥४॥३॥४६॥

Soohee, Fifth Mehl: I have come to You. I have come to Your Sanctuary. I have come to place my faith in You. I have come seeking Mercy. If it pleases You, save me, O my Lord and Master. The Guru has placed me upon the Path. ||1||Pause|| Maya is very treacherous and difficult to pass through; it is like a violent wind-storm. ||1|| I am so afraid to hear that the Righteous Judge of Dharma is so strict and stern. ||2|| The world is a deep, dark pit; it is all on fire. ||3|| I have grasped the Support of the Holy Saints. Nanak meditates on the Lord. Now, I have found the Perfect Lord. ||4||3||46||

ਸੂਹੀ ਮਹਲਾ ੫ ॥ ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ । ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ । (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ। ਹੇ ਪ੍ਰਭੂ! (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ, ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) ।੧। ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ।੨। ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ।੩। ਹੇ ਨਾਨਕ (ਆਖ—ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ।੪।੩।੪੬।

हे प्रभु! में तेरी सरन आया हूँ, इस भरोसे से आया हूँ की तू किरपा करेगा। सो, हे मालिक प्रभु! जैसा तुझे अच्छा लगे, मेरी रक्षा कर। (मुझे तेर दर पर) गुरु ने भेजा है (मुझे तेर दर का) रास्ता गुरु ने (दिखाया है)।१।रहाउ।

https://m.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !

Written by jugrajsidhu in 13 May 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.